ਗੁਰਦੁਆਰਾ ਸੰਗਤਸਰ ਵਿਖੇ ਗੁਰਮਤਿ ਸਮਾਗਮ 15 ਨੂੰ
ਗੋਲੂ ਕਾ ਮੋੜ, 11 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਸੰਗਤਸਰ ਸਾਹਿਬ, ਮਾਦੀ ਕੇ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 15 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਭਗਤ ਮਿਲਖਾ ਸਿੰਘ ਦੀ ਰਹਿਨੁਮਾਈ ਹੇਠ ਸਾਰੇ ਸਮਾਗਮ ਚੱਲ ਰਹੇ ਹਨ।
ਗੋਲੂ ਕਾ ਮੋੜ, 11 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਸੰਗਤਸਰ ਸਾਹਿਬ, ਮਾਦੀ ਕੇ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 15 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਭਗਤ ਮਿਲਖਾ ਸਿੰਘ ਦੀ ਰਹਿਨੁਮਾਈ ਹੇਠ ਸਾਰੇ ਸਮਾਗਮ ਚੱਲ ਰਹੇ ਹਨ। ਇਸੇ ਲੜੀ ਤਹਿਤ ਕਰਵਾਏ ਜਾ ਰਹੇ ਸਮਾਗਮ ਦੌਰਾਨ ਸਵੇਰੇ 10 ਵਜੇ ਭਾਈ ਬਲਵਿੰਦਰ ਸਿੰਘ ਤੱਲੇਵਾਲਾ ਵਾਲਿਆਂ ਦਾ ਰਾਗੀ ਜਥਾ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਉਪਰੰਤ ਬੀਬੀ ਮਨਵੀਰ ਕੌਰ ਖਾਲਸਾ, ਹਨੂੰਮਾਨਗੜ੍ਹ ਵਾਲੇ ਸੰਗਤਾਂ ਨੂੰ ਗੁਰਬਾਣੀ ਦੀ ਕਥਾ ਅਤੇ ਗੁਰ ਇਤਿਹਾਸ ਸਰਵਣ ਕਰਵਾਉਣਗੇ। ਸਮਾਗਮ ਦੌਰਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਿੱਖ ਧਰਮ ਪ੍ਰਤੀ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕੀਤਾ ਜਾਏਗਾ।