12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਿੰਡ ਕੜਮਾਂ ਪੁੱਜੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਨਗੋ ਦਾ ਭਾਜਪਾ ਯੂਵਾ ਮੋਰਚਾ ਵਲੋਂ ਸਨਮਾਨ

ਮਮਦੋਟ, 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਭਾਰਤ ਸਰਕਾਰ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਦਾ ਮਮਦੋਟ ਦੇ ਪਿੰਡ ਕੜਮਾਂ ਵਿਖੇ ਪਹੁੰਚਣ ’ਤੇ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਆਪਣੀਆਂ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾਂ ਦੱਸੀਆਂ ਜਿੰਨਾ ਨੂੰ ਸ਼੍ਰੀ ਕਾਨੂੰਨਗੋ ਨੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਹੱਲ ਕਰਵਾਉਣ ਦਾ ਯਤਨ ਕੀਤਾ।

Ad Position 21
No active advertisement
ਅਜੀਤ ਡੈਸਕ 12-10-2026
ਮਮਦੋਟ, 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਭਾਰਤ ਸਰਕਾਰ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਦਾ ਮਮਦੋਟ ਦੇ ਪਿੰਡ ਕੜਮਾਂ ਵਿਖੇ ਪਹੁੰਚਣ ’ਤੇ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਆਪਣੀਆਂ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾਂ ਦੱਸੀਆਂ ਜਿੰਨਾ ਨੂੰ ਸ਼੍ਰੀ ਕਾਨੂੰਨਗੋ ਨੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਹੱਲ ਕਰਵਾਉਣ ਦਾ ਯਤਨ ਕੀਤਾ। ਪਿੰਡ ਕੜਮਾਂ ਦੇ ਦੌਰੇ ਤੋਂ ਬਾਅਦ ਸ਼੍ਰੀ ਪ੍ਰਿਯੰਕ ਕਾਨੂੰਨਗੋ ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਜਨਬੀਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੁੰਚੇ ਜਿਥੇ ਰਾਜਨਬੀਰ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਪੰਜਾਬ ਦੇ ਮਹਾਨ ਜਰਨੈਲ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭੇਟ ਕੀਤੀ। ਇਸ ਮੌਕੇ ਰਾਜਨਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾਂ, ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਨਾ ਤੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣਾਂ ਸਮਾਜ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੀਆਂ ਸਮੱਸਿਆਵਾਂ ਰੱਖਣ ਤੇ ਉਨ੍ਹਾਂ ਦੇ ਨਿਆਂਸੰਗਤ ਹੱਲ ਦੀ ਉਮੀਦ ਕਰਨ ਦਾ ਅਧਿਕਾਰ ਹੈ।
Ad Position 22
No active advertisement
ਪਿਛਲੀ ਖ਼ਬਰ ਮਾਤਾ ਜੱਜਲ ਵਾਲੀ ਮੰਦਿਰ ਵਿਖੇ ਪਹਿਲੇ ਨਰਾਤੇ ਮੌਕੇ ਮਾਤਾ ਰਾਣੀ ਦੀ ਪੂਜਾ-ਅਰਚਨਾ ਕਰਕੇ ਜੋਤ ਜਗਾਈ ਅਗਲੀ ਖ਼ਬਰ ਮੱਲਾਂਵਾਲਾ ’ਚ ਕਾਂਗਰਸ ਨੇ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਜਨਮ ਦਿਨ ਮੁਬਾਰਕ ਅਰਮਾਨਦੀਪ ਸਿੰਘ ਪਿਤਾ- ਸਤਨਾਮ ਸਿੰਘ, ਮਾ...
Ad Position 24