ਹਜ਼ਾਰਾ ਸਿੰਘ ਵਾਲਾ ਵਿਖੇ ਪਹਿਲਾ ਗੁਰਮਤਿ ਕੀਰਤਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ
ਮਮਦੋਟ 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ):- ਮਮਦੋਟ ਬਲਾਕ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਹਿਲਾ ਗੁਰਮਤਿ ਕੀਰਤਨ ਸਮਾਗਮ ਬੜੀ ਸ਼ਰਧਾ, ਉਤਸ਼ਾਹ ਨਾਲ ਕਰਵਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਦੀਆਂ ਇਲਾਹੀ ਧੁਨਾਂ ਨਾਲ ਸਮੁੱਚਾ ਮਾਹੌਲ ਗੁਰੂ ਜਸ ਦੇ ਰੰਗ ਵਿਚ ਰੰਗਿਆ ਗਿਆ।
ਮਮਦੋਟ 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ):- ਮਮਦੋਟ ਬਲਾਕ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਹਿਲਾ ਗੁਰਮਤਿ ਕੀਰਤਨ ਸਮਾਗਮ ਬੜੀ ਸ਼ਰਧਾ, ਉਤਸ਼ਾਹ ਨਾਲ ਕਰਵਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਦੀਆਂ ਇਲਾਹੀ ਧੁਨਾਂ ਨਾਲ ਸਮੁੱਚਾ ਮਾਹੌਲ ਗੁਰੂ ਜਸ ਦੇ ਰੰਗ ਵਿਚ ਰੰਗਿਆ ਗਿਆ। ਧਾਰਮਿਕ ਸਮਾਗਮ ਵਿਚ ਮਹਾਂਪੁਰਸ਼ ਬਾਬਾ ਬੂਟਾ ਸਿੰਘ ਮਹਿਮਦਪੁਰ ਰਤੀਆ, ਹਰਿਆਣਾ ਵਾਲਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਗਾਇਨ ਕੀਤਾ। ਉਨ੍ਹਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਸਿਮਰਨ, ਸੇਵਾ ਤੇ ਮਾਨਵਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ ਗਈ।