12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅਧਿਆਪਕ-ਮਾਪੇ ਮਿਲਣੀਆਂ ਨੂੰ ਸਰਕਾਰੀ ਪ੍ਰਚਾਰ ਦਾ ਮੰਚ ਬਣਾਉਣਾ ਮੰਦਭਾਗਾ- ਆਸ਼ੂ ਬੰਗੜ

ਮੁੱਦਕੀ, 11 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਕਰਵਾਈਆਂ ਗਈਆਂ ਅਧਿਆਪਕ-ਮਾਪੇ ਮਿਲਣੀਆਂ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਦਾ ਮਾਮਲਾ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 12-10-2026
ਮੁੱਦਕੀ, 11 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਕਰਵਾਈਆਂ ਗਈਆਂ ਅਧਿਆਪਕ-ਮਾਪੇ ਮਿਲਣੀਆਂ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਦਾ ਮਾਮਲਾ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕੀਤਾ। ਉਨ੍ਹਾਂ ਕਿਹਾ ਕਿ ਮੋਬਾਈਲ ਫ਼ੋਨਾਂ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਗੁਣਗਾਨ ਕਰਵਾਉਣਾ ਕਈ ਸਵਾਲ ਖੜ੍ਹੇ ਕਰਦਾ ਹੈ। ਅਧਿਆਪਕ-ਮਾਪੇ ਮਿਲਣੀਆਂ ਦਾ ਮਕਸਦ ਬੱਚਿਆਂ ਦੀ ਪੜ੍ਹਾਈ, ਕਾਰਗੁਜ਼ਾਰੀ ਅਤੇ ਸਿੱਖਿਆ ਦੇ ਮਿਆਰ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕਰਨਾ ਹੋਣਾ ਚਾਹੀਦਾ ਹੈ, ਨਾ ਕਿ ਸਰਕਾਰੀ ਪ੍ਰਾਪਤੀਆਂ ਦਾ ਪ੍ਰਚਾਰ ਕਰਨਾ। ਆਸ਼ੂ ਬੰਗੜ ਨੇ ਕਿਹਾ ਕਿ ਅਜਿਹੀਆਂ ਮਿਲਣੀਆਂ ਰਾਹੀਂ ਅਧਿਆਪਕਾਂ ਤੇ ਮਾਪਿਆਂ ਵਿਚਕਾਰ ਤਾਲਮੇਲ ਵਧਾ ਕੇ ਬੱਚਿਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਨਾਲ ਜੁੜੇ ਅਹਿਮ ਮੁੱਦਿਆਂ ਦੀ ਥਾਂ ਸਰਕਾਰੀ ਪ੍ਰਚਾਰ ਨੂੰ ਤਰਜੀਹ ਦਿੱਤੀ ਜਾਂਦੀ ਹੈ ਤਾਂ ਇਹ ਸਿੱਖਿਆ ਦੇ ਅਸਲ ਉਦੇਸ਼ ਤੋਂ ਭਟਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਿੱਖਿਆ ਵਿਚ ਸੁਧਾਰ ਸਿਰਫ਼ ਪ੍ਰਚਾਰ ਨਾਲ ਨਹੀਂ, ਸਗੋਂ ਬਿਹਤਰ ਪ੍ਰਬੰਧਾਂ, ਅਧਿਆਪਕਾਂ ਦੀਆਂ ਲੋੜਾਂ ਪੂਰੀਆਂ ਕਰਨ, ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਤੇ ਸਿੱਖਿਆ ਦੇ ਨਤੀਜਿਆਂ ਵਿਚ ਸੁਧਾਰ ਲਿਆਉਣ ਨਾਲ ਸੰਭਵ ਹੈ। ਅਧਿਆਪਕਾਂ ਤੇ ਮਾਪਿਆਂ ਵਿਚਕਾਰ ਸਿੱਧਾ ਸੰਵਾਦ ਹੀ ਬੱਚਿਆਂ ਦੀਆਂ ਕਮਜ਼ੋਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਦੂਰ ਕਰਨ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ-ਮਾਪੇ ਮਿਲਣੀਆਂ ਨੂੰ ਰਾਜਨੀਤਿਕ ਜਾਂ ਸਰਕਾਰੀ ਪ੍ਰਚਾਰ ਦੀ ਥਾਂ ਵਿਦਿਆਰਥੀਆਂ ਦੇ ਹਿੱਤਾਂ ਤੇ ਸਿੱਖਿਆ ਦੇ ਸੁਧਾਰ ਲਈ ਵਰਤਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਝੋਨੇ ਦੇ ਨੁਕਸਾਨ ਨੂੰ ਲੈ ਕੇ ਆੜ੍ਹਤੀ ਭੜਕੇ, ਨੈਸ਼ਨਲ ਹਾਈਵੇ ਕੀਤਾ ਬੰਦ ਅਗਲੀ ਖ਼ਬਰ ਹਜ਼ਾਰਾ ਸਿੰਘ ਵਾਲਾ ਵਿਖੇ ਪਹਿਲਾ ਗੁਰਮਤਿ ਕੀਰਤਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ
Ad Position 24