12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਦਾਣਾ ਮੰਡੀ ’ਚ ਭਰਿਆ ਪਾਣੀ, ਕਰੋੜਾਂ ਰੁਪਏ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਕਿਸ਼ਤੀਆਂ ਰਾਹੀਂ ਮੰਡੀ ਪਹੁੰਚੇ ਕਿਸਾਨ ਆਗੂ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਐਤਵਾਰ ਸਵੇਰੇ ਹੋਈ ਤੇਜ਼ ਬਾਰਸ਼ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੰਡੀ ਵਿਚ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ।

Ad Position 21
No active advertisement
ਫ਼ਾਜ਼ਿਲਕਾ ਦੀ ਅਨਾਜ ਮੰਡੀ ਦਾ ਬੇੜੇ ’ਤੇ ਸਵਾਰ ਹੋ ਕੇ ਜਾਇਜ਼ਾ ਲੈਂਦੇ ਹੋਏ ਕਿਸਾਨ ਜਥੇਬੰਦੀ ਦੇ ਆਗੂ। ਤਸਵੀਰ-ਪ੍ਰਦੀਪ ਕੁਮਾਰ 12-10-2026
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਐਤਵਾਰ ਸਵੇਰੇ ਹੋਈ ਤੇਜ਼ ਬਾਰਸ਼ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੰਡੀ ਵਿਚ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਕਈ ਥਾਵਾਂ ’ਤੇ ਪਾਣੀ ਵਿਚ ਝੋਨੇ ਦੀ ਫ਼ਸਲ ਰੁੜ੍ਹਦੀ ਹੋਈ ਨਜ਼ਰ ਆਈ ਜਿਸ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹਾਲਾਤ ਇੰਨੇ ਖ਼ਰਾਬ ਹੋ ਗਏ ਕਿ ਦਾਣਾ ਮੰਡੀ ਵਿਚ ਪਹੁੰਚਣ ਲਈ ਕਿਸ਼ਤੀਆਂ ਦੀ ਵਰਤੋਂ ਕਰਨੀ ਪਈ। ਇਸ ਦੇ ਵਿਰੋਧ ਵਿਚ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਉੱਧਰ, ਕਿਸਾਨਾਂ ਦਾ ਹਾਲ ਜਾਣਨ ਤੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਿਸਾਨ ਆਗੂ ਹਰੀਸ਼ ਨੜਾ ਆਪਣੇ ਸਾਥੀਆਂ ਸਮੇਤ ਕਿਸ਼ਤੀਆਂ ’ਤੇ ਸਵਾਰ ਹੋ ਕੇ ਦਾਣਾ ਮੰਡੀ ਪਹੁੰਚੇ। ਕਿਸਾਨ ਆਗੂਆਂ ਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਨੇ ਕਿਹਾ ਕਿ ਤੇਜ਼ ਬਾਰਸ਼ ਤੇ ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਕਰੋੜਾਂ ਰੁਪਏ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਹੁੰਦੇ ਤਾਂ ਕਿਸਾਨਾਂ ਨੂੰ ਇਸ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਤੇ ਬਾਰਸ਼ ਕਾਰਨ ਜਿਨ੍ਹਾਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰਾਬ ਹੋਈ ਹੈ, ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤੇ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਸਮਾਨੋਂ ਵਰ੍ਹਿਆ ਕਹਿਰ, ਤੜਕਸਾਰ ਚੱਲੇ ਤੇਜ਼ ਝੱਖੜ ਤੇ ਭਾਰੀ ਮੀਂਹ... ਅਗਲੀ ਖ਼ਬਰ ਮੱਲਾਂਵਾਲਾ ’ਚ ਕਾਂਗਰਸ ਨੇ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ
Ad Position 24