ਅਸਮਾਨੋਂ ਵਰ੍ਹਿਆ ਕਹਿਰ, ਤੜਕਸਾਰ ਚੱਲੇ ਤੇਜ਼ ਝੱਖੜ ਤੇ ਭਾਰੀ ਮੀਂਹ...
ਮੀਂਹ ਨਾਲ ਬਰਬਾਦ ਹੋਈ ਫ਼ਸਲ ਨੇ ਖੋਲ੍ਹੀ ਪ੍ਰਸ਼ਾਸਨ ਦੀ ਨਾਕਾਮੀ ਦੀ ਪੋਲ
ਜਲਾਲਾਬਾਦ, (ਕਰਨ ਚੁਚਰਾ)- ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਵਿਚ ਐਤਵਾਰ ਤੜਕਸਾਰ ਪਏ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਮੰਡੀ ਵਿਚ ਵਿੱਕਰੀ ਲਈ ਲਿਆਂਦੇ ਝੋਨੇ ਦੀਆਂ ਢੇਰੀਆਂ ਮੀਂਹ ਦੇ ਪਾਣੀ ਵਿਚ ਭਿੱਜ ਗਈਆਂ ਜਦਕਿ ਫੜਾਂ ਵਿਚ ਪਈਆਂ ਝੋਨੇ ਦੀਆਂ ਬੋਰੀਆਂ ਵੀ ਪਾਣੀ ਦੀ ਲਪੇਟ ਵਿਚ ਆ ਗਈਆਂ।
(
(Ã ਸਫਾ 5 ਦੀ ਬਾਕੀ Æ)
12-10-2026
ਜਲਾਲਾਬਾਦ, (ਕਰਨ ਚੁਚਰਾ)- ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਵਿਚ ਐਤਵਾਰ ਤੜਕਸਾਰ ਪਏ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਮੰਡੀ ਵਿਚ ਵਿੱਕਰੀ ਲਈ ਲਿਆਂਦੇ ਝੋਨੇ ਦੀਆਂ ਢੇਰੀਆਂ ਮੀਂਹ ਦੇ ਪਾਣੀ ਵਿਚ ਭਿੱਜ ਗਈਆਂ ਜਦਕਿ ਫੜਾਂ ਵਿਚ ਪਈਆਂ ਝੋਨੇ ਦੀਆਂ ਬੋਰੀਆਂ ਵੀ ਪਾਣੀ ਦੀ ਲਪੇਟ ਵਿਚ ਆ ਗਈਆਂ। ਸਵੇਰੇ ਕਿਸਾਨ ਆਪਣੀ ਫ਼ਸਲ ਨੂੰ ਪਾਣੀ ਵਿਚੋਂ ਇਕੱਠਾ ਕਰਕੇ ਬਚਾਉਣ ਲਈ ਜੱਦੋ-ਜਹਿਦ ਕਰਦੇ ਨਜ਼ਰ ਆਏ। ਮੀਂਹ ਕਾਰਨ ਪੈਦਾ ਹੋਏ ਇਨ੍ਹਾਂ ਹਾਲਾਤਾਂ ਨੇ ਮੰਡੀ ਵਿਚ ਫ਼ਸਲ ਦੀ ਸੁਰੱਖਿਆ, ਤਰਪਾਲਾਂ ਦੀ ਉਪਲਬਧਤਾ ਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮੌਸਮ ਵਿਭਾਗ ਵਲੋਂ ਪਹਿਲਾਂ ਹੀ ਮੀਂਹ ਸਬੰਧੀ ਅਲਰਟ ਜਾਰੀ ਕੀਤੇ ਜਾਣ ਦੇ ਬਾਵਜੂਦ ਮੰਡੀ ਵਿਚ ਫ਼ਸਲ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਕਿਸਾਨਾਂ ਨੂੰ ਆਪਣੀ ਉਪਜ ਦੀ ਸੰਭਾਲ ਦੇ ਨਾਲ-ਨਾਲ ਇਸ ਦੀ ਵਿੱਕਰੀ ਸਬੰਧੀ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਕਿਸਾਨਾਂ ਦੀ ਨਜ਼ਰ ਸਰਕਾਰ ਅਤੇ ਸਬੰਧਿਤ ਵਿਭਾਗ ਵੱਲ ਹੈ ਕਿ ਇਸ ਸਮੱਸਿਆ ਦੇ ਹੱਲ ਅਤੇ ਮੰਡੀਆਂ ਵਿਚ ਫ਼ਸਲ ਦੀ ਸੁਰੱਖਿਆ ਲਈ ਕੀ ਕਦਮ ਚੁੱਕੇ ਜਾਂਦੇ ਹਨ। ਬਾਰਿਸ਼ ਨੇ ਝੋਨੇ ਦੀ ਫ਼ਸਲ ਦਾ ਕੀਤਾ ਭਾਰੀ ਨੁਕਸਾਨ ਜਲਾਲਾਬਾਦ, (ਜਤਿੰਦਰ ਪਾਲ ਸਿੰਘ)- ਅੱਜ ਤੜਕਸਾਰ ਪਏ ਭਾਰੀ ਮੀਂਹ ਨੇ ਕਿਸਾਨਾਂ ’ਤੇ ਦੁੱਖਾਂ ਦਾ ਪਹਾੜ ਸੁੱਟ ਦਿੱਤਾ ਹੈ। ਮੀਂਹ ਕਾਰਨ ਮੰਡੀਆਂ ਵਿਚ ਵਿਕਣ ਲਈ ਲਿਆਂਦੀ ਗਈ ਕਿਸਾਨਾਂ ਦੀ ਫ਼ਸਲ ਪੂਰੀ ਤਰ੍ਹਾਂ ਭਿੱਜ ਗਈ, ਜਿਸ ਕਾਰਨ ਦਾਣਿਆਂ ਦੇ ਕਾਲੇ ਪੈਣ ਅਤੇ ਫ਼ਸਲ ਦੀ ਗੁਣਵੱਤਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਦੂਜੇ ਪਾਸੇ, ਪਿੰਡਾਂ ਦੇ ਖੇਤਾਂ ਵਿਚ ਖੜ੍ਹੀ ਬਾਸਮਤੀ ਅਤੇ ਪਰਮਲ ਝੋਨੇ ਦੀ ਫ਼ਸਲ ਨੂੰ ਵੀ ਮੀਂਹ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ। ਕਈ ਥਾਵਾਂ ’ਤੇ ਫ਼ਸਲਾਂ ਵਿਛ ਜਾਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਮੀਂਹ ਕਾਰਨ ਖੇਤਾਂ ਵਿਚ ਡਿੱਗੀ ਫ਼ਸਲ ਦੀ ਕਟਾਈ ਕਰਨਾ ਵੀ ਕਿਸਾਨਾਂ ਲਈ ਵੱਡੀ ਚੁਨੌਤੀ ਹੈ। ਜ਼ਮੀਨ ’ਤੇ ਵਿਛੇ ਹੋਏ ਬੂਟਿਆਂ ਨੂੰ ਕੱਟਣ ਲਈ ਵਧੇਰੇ ਮਿਹਨਤ ਤੇ ਸਮਾਂ ਲੱਗਦਾ ਹੈ, ਜਿਸ ਨਾਲ ਵਾਢੀ ਦਾ ਖ਼ਰਚਾ ਵੀ ਵਧ ਗਿਆ ਹੈ। ਪਿੰਡ ਬਾਹਮਣੀ ਵਾਲਾ ਦੇ ਕਿਸਾਨ ਸ਼ਮਸ਼ੇਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੀਂਹ ਕਾਰਨ ਉਨ੍ਹਾਂ ਦੀ ਫ਼ਸਲ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਖੇਤਾਂ ਵਿਚ ਫ਼ਸਲ ਪੂਰੀ ਤਰ੍ਹਾਂ ਵਿਛ ਗਈ ਹੈ, ਜਿਸ ਕਾਰਨ ਹੁਣ ਝਾੜ ਅੱਧੇ ਤੋਂ ਵੀ ਘੱਟ ਰਹਿਣ ਦਾ ਖ਼ਦਸ਼ਾ ਹੈ। ਇਸੇ ਤਰ੍ਹਾਂ ਪਿੰਡ ਪੀਰ ਬਖ਼ਸ਼ ਚੌਹਾਨ ਦੇ ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਫ਼ਸਲ ਦਾ ਝਾੜ ਚੰਗਾ ਹੋਣ ਦੀ ਉਮੀਦ ਸੀ, ਪਰ ਭਾਰੀ ਮੀਂਹ ਨੇ ਉਨ੍ਹਾਂ ਦੇ ਸਾਰੇ ਸੁਪਨਿਆਂ ਨੂੰ ਝਟਕਾ ਦਿੱਤਾ ਹੈ।