11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਅੰਦਰ ਕੀਤੇ ਪ੍ਰਬੰਧਾਂ ਤੇ ਲਿਫਟਿੰਗ ਸੰਬੰਧੀ ਦਾਅਵਿਆਂ ਦੀ ਨਿਕਲੀ ਫੂਕ

ਫ਼ਿਰੋਜ਼ਪੁਰ, 11 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮੌਸਮ ਦੀ ਤਬਦੀਲੀ ਕਾਰਨ ਪਈ ਬਾਰਸ਼ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕੀਤੇ ਹੋਰ ਪ੍ਰਬੰਧਾਂ ਤੇ ਲਿਫਟਿੰਗ ਸਬੰਧੀ ਕੀਤੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ ਜਿਸ ਕਾਰਨ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠ ਲੱਗੇ ਬੋਰੀਆਂ ਦੇ ਅੰਬਾਰ ਦੇ ਰੂਪ ਵਿਚ ਪਈ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ ਜਿਸ ਦਾ ਮੁੱਖ ਕਾਰਨ ਸੂਬਾ ਸਰਕਾਰ ਦੇ ਦਾਅਵਿਆਂ ਦੇ ਉਲਟ ਲਿਫਟਿੰਗ ਦੀ ਢਿੱਲੀ ਰਫਤਾਰ ਅਹਿਮ ਦੇਖਣ ਨੂੰ ਮਿਲ ਰਹੀ ਹੈ। ਮੌਸਮ ਦੀ ਮਾਰ ਨੇ ਖ਼ਾਸਕਰ ਆੜ੍ਹਤੀਆਂ ਤੇ ਪੱਲੇਦਾਰਾਂ ਦੀ ਪ੍ਰੇਸ਼ਾਨੀ ਵਿਚ ਵਾਧਾ ਕਰ ਦਿੱਤਾ ਹੈ।

Ad Position 21
No active advertisement
ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ ਕਰਕੇ ਭਾਰੀ ਮੀਂਹ ਨਾਲ ਮੰਡੀਆਂ ਅੰਦਰ ਭਿੱਜਿਆ ਝੋਨਾ। ਅਜੀਤ ਤਸਵੀਰ 12-10-2026
ਫ਼ਿਰੋਜ਼ਪੁਰ, 11 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮੌਸਮ ਦੀ ਤਬਦੀਲੀ ਕਾਰਨ ਪਈ ਬਾਰਸ਼ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕੀਤੇ ਹੋਰ ਪ੍ਰਬੰਧਾਂ ਤੇ ਲਿਫਟਿੰਗ ਸਬੰਧੀ ਕੀਤੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ ਜਿਸ ਕਾਰਨ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠ ਲੱਗੇ ਬੋਰੀਆਂ ਦੇ ਅੰਬਾਰ ਦੇ ਰੂਪ ਵਿਚ ਪਈ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ ਜਿਸ ਦਾ ਮੁੱਖ ਕਾਰਨ ਸੂਬਾ ਸਰਕਾਰ ਦੇ ਦਾਅਵਿਆਂ ਦੇ ਉਲਟ ਲਿਫਟਿੰਗ ਦੀ ਢਿੱਲੀ ਰਫਤਾਰ ਅਹਿਮ ਦੇਖਣ ਨੂੰ ਮਿਲ ਰਹੀ ਹੈ। ਮੌਸਮ ਦੀ ਮਾਰ ਨੇ ਖ਼ਾਸਕਰ ਆੜ੍ਹਤੀਆਂ ਤੇ ਪੱਲੇਦਾਰਾਂ ਦੀ ਪ੍ਰੇਸ਼ਾਨੀ ਵਿਚ ਵਾਧਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸ਼ਹਿਰ ਅਤੇ ਛਾਉਣੀ ਦੀਆਂ ਮੰਡੀਆਂ ਵਿਚ ਅਜੇ ਤੱਕ ਕੁਝ ਪ੍ਰਤੀਸ਼ਤ ਹੀ ਲਿਫਟਿੰਗ ਹੋਈ ਹੈ ਜਿਸ ਕਰਕੇ ਆੜ੍ਹਤੀਏ ਪ੍ਰੇਸ਼ਾਨੀ ਦੇ ਆਲਮ ਵਿਚ ਹੈ। ਕੁਝ ਆੜ੍ਹਤੀਆਂ ਨੇ ਦੱਬੀ ਆਵਾਜ਼ ਵਿਚ ਕਿਹਾ ਕਿ ਸੂਬਾ ਸਰਕਾਰ ਦੇ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਕੀਤੇ ਵੱਡੇ-ਵੱਡੇ ਦਾਅਵੇ ਖੋਖਲੇ ਸਾਬਤ ਹੋਏ ਹਨ। ਆੜ੍ਹਤੀਆ ਵਰਗ ਦੇ ਆਗੂਆਂ ਨੇ ਕਿਹਾ ਕਿ ਲਿਫਟਿੰਗ ਨਾ ਹੋਣ ਕਰਕੇ ਮੰਡੀਆ ਵਿਚ ਪਈਆਂ ਕਣਕ ਦੀਆਂ ਬੋਰੀਆਂ ਮੀਂਹ ਨਾਲ ਭਿੱਜ ਗਈਆਂ ਜਿਸ ਨਾਲ ਬੋਰੀਆਂ ਵਿਚ ਪਿਆ ਝੋਨਾ ਖਰਾਬ ਹੋਣ ਦਾ ਖਤਰਾ ਪੈਦਾ ਹੋ ਗਿਆ। ਸ਼ਹਿਰ ਤੇ ਛਾਉਣੀ ਦੇ ਆੜ੍ਹਤੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ’ਚ ਬਾਰਿਸ਼ ਦੇ ਮੌਸਮ ਕਾਰਨ ਖ਼ਰਾਬ ਹੋ ਰਹੇ ਝੋਨੇ ਨੂੰ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਅਸਮਾਨੋਂ ਵਰ੍ਹਿਆ ਕਹਿਰ, ਤੜਕਸਾਰ ਚੱਲੇ ਤੇਜ਼ ਝੱਖੜ ਤੇ ਭਾਰੀ ਮੀਂਹ ਨੇ ਕਿਸਾਨਾਂ ਦੇ ਸੁਪਨੇ ਕੀਤੇ ਚਕਨਾਚੂਰ ਅਗਲੀ ਖ਼ਬਰ ਤਲਵੰਡੀ ਭਾਈ ਵਿਖੇ ਤੇਜ਼ ਰਫ਼ਤਾਰ ਬੱਸ ਨੇ ਆਲਟੋ ਕਾਰ ਨੂੰ ਮਾਰੀ ਟੱਕਰ, ਔਰਤ ਦੀ ਮੌਤ, ਚਾਰ ਜ਼ਖ਼ਮੀ
Ad Position 24