ਸੂਬਾ ਸਰਕਾਰ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਲਈ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ-ਭਾਕਿਯੂ ਕਾਦੀਆਂ
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਸਕੱਤਰ ਗੁਰਬੰਸ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਸਕੱਤਰ ਗੁਰਬੰਸ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੌਸਮ ਦੀ ਮਾਰ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਤੁਰੰਤ ਸਰਵੇਖਣ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਬਾਰਿਸ਼ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਵਧ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦੀ ਮੰਗ ਵੀ ਕੀਤੀ। ਮੀਟਿੰਗ ਵਿਚ ਮਹਿੰਦਰ ਸਿੰਘ ਵਧੋਂਣ ਜ਼ਿਲ੍ਹਾ ਮੀਤ ਪ੍ਰਧਾਨ, ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ, ਗੁਰਮੇਲ ਸਿੰਘ ਬਲਾਕ ਪ੍ਰਧਾਨ ਫ਼ਿਰੋਜ਼ਪੁਰ, ਨਸੀਬ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ ਮਠਾੜੂ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਬਲਦੀਪ ਸਿੰਘ, ਗੁਰਮੀਤ ਸਿੰਘ, ਹੁਸ਼ਿਆਰ ਸਿੰਘ, ਸ਼ੇਰ ਸਿੰਘ, ਗੁਰਬੰਸ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।