13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ਵਿਚ ਅਗਲੀ ਸਰਕਾਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਬਣੇਗੀ- ਹਰਜਿੰਦਰ ਸਿੰਘ ਸੰਧੂ

ਜ਼ੀਰਾ, 12 ਅਕਤੂਬਰ (ਹਰਜੀਤ ਸਿੰਘ ਗਿੱਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਹਲਕਾ ਇੰਚਾਰਜ ਭਾਈ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਸ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਇੱਥੋਂ ਦੇ ਨੇੜਲੇ ਪਿੰਡ ਸਨ੍ਹੇਰ ਵਿਖੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਵਲੋਂ ਪਾਰਟੀ ਆਗੂ ਰਘਬੀਰ ਸਿੰਘ ਸਰਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਗਿਆ। ਉਹਨਾਂ ਕਿਹਾ ਕਿ ਦੂਸਰੀਆਂ ਰਵਾਇਤੀ ਪਾਰਟੀਆਂ ਤੋਂ ਤੰਗ ਆ ਕੇ ਹੀ ਪੰਜਾਬ ਦੇ ਲੋਕਾਂ ਨੇ ਤੀਸਰੇ ਬਦਲ ਵਜੋਂ ਇਸ ਆਮ ਆਦਮੀ ਪਾਰਟੀ ਨੂੰ ਰਾਜ ਭਾਗ ਸੌਂਪਿਆ ਸੀ ਪਰ ਇਸ ਤੀਸਰੇ ਬਦਲ ਨੇ ਵੀ ਪਹਿਲੀਆਂ ਪਾਰਟੀਆਂ ਦੇ ਵਾਂਗ ਚੱਲਣਾ ਸ਼ੁਰੂ ਕਰ ਦਿੱਤਾ ।

Ad Position 21
No active advertisement
ਪਿੰਡ ਸਨ੍ਹੇਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਭੁੱਲਰ ਤੇ ਨਾਲ ਹੋਰ। ਤਸਵੀਰ- ਹਰਜੀਤ ਸਿੰਘ ਗਿੱਲ 13-10-2026
ਜ਼ੀਰਾ, 12 ਅਕਤੂਬਰ (ਹਰਜੀਤ ਸਿੰਘ ਗਿੱਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਹਲਕਾ ਇੰਚਾਰਜ ਭਾਈ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਸ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਇੱਥੋਂ ਦੇ ਨੇੜਲੇ ਪਿੰਡ ਸਨ੍ਹੇਰ ਵਿਖੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਵਲੋਂ ਪਾਰਟੀ ਆਗੂ ਰਘਬੀਰ ਸਿੰਘ ਸਰਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਗਿਆ। ਉਹਨਾਂ ਕਿਹਾ ਕਿ ਦੂਸਰੀਆਂ ਰਵਾਇਤੀ ਪਾਰਟੀਆਂ ਤੋਂ ਤੰਗ ਆ ਕੇ ਹੀ ਪੰਜਾਬ ਦੇ ਲੋਕਾਂ ਨੇ ਤੀਸਰੇ ਬਦਲ ਵਜੋਂ ਇਸ ਆਮ ਆਦਮੀ ਪਾਰਟੀ ਨੂੰ ਰਾਜ ਭਾਗ ਸੌਂਪਿਆ ਸੀ ਪਰ ਇਸ ਤੀਸਰੇ ਬਦਲ ਨੇ ਵੀ ਪਹਿਲੀਆਂ ਪਾਰਟੀਆਂ ਦੇ ਵਾਂਗ ਚੱਲਣਾ ਸ਼ੁਰੂ ਕਰ ਦਿੱਤਾ । ਉਨ੍ਹਾਂ ਕਿਹਾ ਕਿ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਕੁੱਟ ਮਾਰਕੇ, ਦਬਕਾ ਕੇ, ਰਾਜ ਕਰਨਾ ਸ਼ੁਰੂ ਕਰ ਦਿੱਤਾ । ਹਲਕਾ ਇੰਚਾਰਜ ਨੇ ਕਿਹਾ ਕਿ ਨਸ਼ੇ ਵਾਲੇ ਲੋਕਾਂ ਦਾ ਇੰਨਾ ਦਬਦਬਾ ਹੈ ਕਿ ਆਮ ਪਬਲਿਕ ਦਾ ਜੀਣਾ ਬਹੁਤ ਔਖਾ ਹੋ ਚੁੱਕਾ ਹੈ। ਕੋਈ ਵੀ ਆਪਣੇ ਆਪ ਨੂੰ ਸੁਰੱਖਿਤ ਨਹੀਂ ਸਮਝ ਰਿਹਾ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਜ਼ਬਰਦਸਤ ਮੁਹਿੰਮ ਚਲਾਈ ਗਈ ਸੀ ਪਰ ਸਰਕਾਰਾਂ ਨੇ ਇਸ ਮੁਹਿੰਮ ਦੇ ਚੰਗੇ ਨਤੀਜਿਆਂ ਨੂੰ ਨਾ ਸਹਾਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤੋਂ ਬਾਹਰ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਕਰਵਾ ਦਿੱਤਾ ਜੋ ਕਿ ਜੇਲ੍ਹ ਵਿਚ ਭਾਰੀ ਬਹੁਮਤ ਨਾਲ ਮੈਂਬਰ ਪਾਰਲੀਮੈਂਟ ਦੀ ਸੀਟ ਜਿੱਤਣ ਦੇ ਬਾਵਜੂਦ ਵੀ ਜੇਲ੍ਹ ਵਿਚ ਅਜੇ ਤੱਕ ਬੰਦ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਵਲੋਂ ਸਿਰੋਪਾਓ ਪਾ ਕੇ ਹਲਕਾ ਇੰਚਾਰਜ ਭਾਈ ਹਰਜਿੰਦਰ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਦੀਪ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ, ਬਾਬਾ ਰਾਣਾ ਸਿੰਘ, ਬਲਵਿੰਦਰ ਸਿੰਘ ਦਰਜੀ, ਰਘਬੀਰ ਸਿੰਘ ਸਰਾਂ, ਨਿੰਦਰ ਸਿੰਘ ਸਰਾਂ, ਗੁਰਪ੍ਰੀਤ ਸਿੰਘ ਗੋਗੂ ਸਰਾਂ, ਨਰਿੰਦਰ ਸਿੰਘ ਪੰਨੂ ਸਰਕਲ ਪ੍ਰਧਾਨ ਮੱਖੂ, ਕਾਬਲ ਸਿੰਘ ਬੂਟੇ ਵਾਲਾ ਸਰਕਲ ਪ੍ਰਧਾਨ ਮੱਲਾਂਵਾਲਾ, ਸਰਬਜੀਤ ਸਿੰਘ ਤਲਵੰਡੀ ਜ਼ਿਲ੍ਹਾ ਆਗੂ, ਮਾਸਟਰ ਵੀਰ ਸਿੰਘ ਜ਼ਿਲ੍ਹਾ ਆਗੂ, ਸੁਖਦੇਵ ਸਿੰਘ ਵਿਜੰਕੇ ਜ਼ਿਲ੍ਹਾ ਆਗੂ, ਨਿਰਮਲ ਸਿੰਘ ਜ਼ੀਰਾ ਆਈ. ਟੀ. ਸੈੱਲ, ਭਜਨ ਸਿੰਘ ਮੇਹਰ ਸਿੰਘ ਵਾਲਾ, ਜਸਬੀਰ ਸਿੰਘ ਸਸਤੇ ਵਾਲਾ, ਰਣਜੀਤ ਸਿੰਘ ਬੰਬ ਜ਼ਿਲ੍ਹਾ ਆਗੂ, ਬਲਦੇਵ ਸਿੰਘ ਮੇਹਰ ਸਿੰਘ ਵਾਲਾ, ਗੁਰਸਿਮਰਤ ਸਿੰਘ ਸੰਧੂ, ਹੁਸਨਦੀਪ ਸਿੰਘ, ਗੁਰਇੱਕ ਸਿੰਘ ਸੰਧੂ, ਸੁਖਜਿੰਦਰ ਸਿੰਘ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਪਾਰਬ੍ਰਹਮ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਅਮ੍ਰਿਤ ਸਿੰਘ, ਸੁਖਦੇਵ ਸਿੰਘ, ਵਜ਼ੀਰ ਸਿੰਘ, ਗੁਰਵੀਰ ਸਿੰਘ, ਮਨਜੀਤ ਸਿੰਘ, ਗੁਰਸ਼ਰਨ ਸਿੰਘ, ਹਰਜਿੰਦਰ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ ਨੂੰ ਰੇਲ ਕੋਚ ਭੇਜਣ ਨਾਲ ਫ਼ਿਰੋਜ਼ਪੁਰ ਮੰਡਲ ਨੂੰ 91.73 ਲੱਖ ਰੁਪਏ ਦਾ ਮਾਲੀਆ ਅਗਲੀ ਖ਼ਬਰ ਸੂਬਾ ਸਰਕਾਰ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਲਈ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ-ਭਾਕਿਯੂ ਕਾਦੀਆਂ
Ad Position 24