13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 12 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਬੈਚਲਰ ਆਫ਼ ਆਰਟਸ (ਐੱਫ. ਵਾਈ.

Ad Position 21
No active advertisement
ਅਜੀਤ ਡੈਸਕ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਬੈਚਲਰ ਆਫ਼ ਆਰਟਸ (ਐੱਫ.ਵਾਈ.ਯੂ.ਪੀ.) ਦੇ ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥਣ ਅਸ਼ਨੂਰ ਕੰਬੋਜ ਨੇ 9.17 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਮਹਿਕਦੀਪ ਕੌਰ ਨੇ 8.83 ਸੀ.ਜੀ.ਪੀ.ਏ. ਨਾਲ ਸੱਤਵਾਂ ਤੇ ਮੁਸਕਾਨ ਨੇ 8.83 ਸੀ.ਜੀ.ਪੀ.ਏ. ਨਾਲ ਅੱਠਵਾਂ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਪ੍ਰਾਪਤੀਆਂ ਨਾਲ ਵਿਦਿਆਰਥਣਾਂ ਨੇ ਆਪਣੀ ਮਿਹਨਤ ਤੇ ਅਕਾਦਮਿਕ ਯੋਗਤਾ ਦਾ ਸਬੂਤ ਦਿੱਤਾ ਹੈ। ਪੰਜਾਬ ਯੂਨੀਵਰਸਿਟੀ ਤੋਂ ‘ਏ ਪਲੱਸ ਗ੍ਰੇਡ’ ਪ੍ਰਾਪਤ ਇਸ ਸੰਸਥਾ ਦਾ ਉਦੇਸ਼ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕਰਨਾ ਹੈ। ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ, ਚੇਅਰਪਰਸਨ ਡਾ.ਅਗਨੀਜ਼ ਢਿੱਲੋਂ ਦੇ ਮਾਰਗਦਰਸ਼ਨ, ਕਾਲਜ ਸਕੱਤਰ ਅਜੈ ਬੱਤਾ ਤੇ ਪ੍ਰਿੰਸੀਪਲ ਡਾ.ਸੰਗੀਤਾ ਦੀ ਅਗਵਾਈ ਹੇਠ ਸੰਸਥਾ ਲਗਾਤਾਰ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਸਰ ਕਰ ਰਹੀ ਹੈ। ਇਸ ਮੌਕੇ ਡਾ.ਅਗਨੀਜ਼ ਢਿੱਲੋਂ ਤੇ ਪ੍ਰਿੰਸੀਪਲ ਡਾ.ਸੰਗੀਤਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਵਿਦਿਆਰਥਣਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਮੱਖੂ ਗੇਟ ਚੌਕ ’ਚ ਲਾਈਟਾਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੋਈਆਂ ਬੰਦ ਅਗਲੀ ਖ਼ਬਰ ਜੀਵਨ ਬਿਰਧ ਆਸ਼ਰਮ ਵਿਖੇ 2 ਨਵੰਬਰ ਨੂੰ ਲਗੇਗਾ ਮੁ ਫ਼ਤ ਮੈਡੀਕਲ ਕੈਂਪ
Ad Position 24