12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਆਗੂ ਉਡੀਕ ਸਿੰਘ ਕੁੰਡੇ ਦਾ ਦਿਹਾਂਤ

ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ) -ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਨਿਧੜਕ ਆਗੂ ਵਜੋਂ ਜਾਣੇ ਜਾਂਦੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਜਨਰਲ ਸਕੱਤਰ ਉਡੀਕ ਸਿੰਘ ਕੁੰਡੇ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 67 ਵਰ੍ਹਿਆਂ ਦੇ ਸਨ।

Ad Position 21
No active advertisement
ਅਜੀਤ ਡੈਸਕ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ) -ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਨਿਧੜਕ ਆਗੂ ਵਜੋਂ ਜਾਣੇ ਜਾਂਦੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਜਨਰਲ ਸਕੱਤਰ ਉਡੀਕ ਸਿੰਘ ਕੁੰਡੇ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 67 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਪਤਨੀ ਤੇ ਤਿੰਨ ਸਪੁੱਤਰ ਛੱਡ ਗਏ। ਸ. ਕੁੰਡੇ ਸ਼ੂਗਰ ਤੇ ਲੀਵਰ ਦੇ ਰੋਗ ਤੋਂ ਪੀੜਤ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ਸਮੇਂ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ। ਪਰਿਵਾਰ ਨਾਲ ਦੁੱਖ ਵੰਡਾਉਣ ਵਾਲਿਆਂ ਵਿਚ ਕਿਸਾਨ ਆਗੂ ਜਸਵੀਰ ਸਿੰਘ ਢੋਲੇਵਾਲ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ, ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਮਨਜੀਤ ਸਿੰਘ ਔਲਖ, ਗਗਨਦੀਪ ਸਿੰਘ ਚਾਵਲਾ, ਡਾ. ਗੁਰਮੀਤ ਸਿੰਘ ਸਿੱਧੂ, ਜਸਬੀਰ ਸਿੰਘ ਤੇਗਾ ਸਿੰਘ ਵਾਲਾ, ਕੁਲਦੀਪ ਸਿੰਘ ਨੰਢਾ, ਗੁਰਦਰਸ਼ਨ ਸਿੰਘ ਬੱਬੀ, ਜਸਬੀਰ ਸਿੰਘ ਜੱਸ, ਕਿਰਨਦੀਪ ਸਿੰਘ ਪੱਲ੍ਹਾ, ਸੁਰਜੀਤ ਸਿੰਘ ਸੰਧੂ, ਮਿਹਰ ਸਿੰਘ, ਪਰਮਜੀਤ ਸਿੰਘ ਕਲਸੀ, ਹਰਜਿੰਦਰ ਸਿੰਘ ਬੱਗਾ, ਦਲਜੀਤ ਸਿੰਘ ਸਾਬਕਾ ਐਮਸੀ, ਗੁਰਵਰਪ੍ਰੀਤ ਸਿੰਘ ਗੋਰਾ, ਸਰਬਜੀਤ ਸਿੰਘ,ਦਲੇਰ ਸਿੰਘ, ਅਨਮੋਲ ਪ੍ਰੀਤ ਸਿੰਘ ਸਮੇਤ ਹੋਰ ਵੀ ਕਈ ਆਗੂ ਹਾਜ਼ਰ ਸਨ। ਉਡੀਕ ਸਿੰਘ ਕੁੰਡੇ ਦੀ ਅੰਤਿਮ ਅਰਦਾਸ 25 ਅਕਤੂਬਰ ਦਿਨ ਐਤਵਾਰ ਗੁਰਦੁਆਰਾ ਜੰਜ ਘਰ ਬਾਂਸੀ ਗੇਟ ਫਿਰੋਜਪੁਰ ਸ਼ਹਿਰ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ 7 ਰੋਜ਼ਾ ਇੰਟਰਨਸ਼ਿਪ ਦਿਸ਼ਾ-ਨਿਰਦੇਸ਼ ਪ੍ਰੋਗਰਾਮ ਸਮਾਪਤ ਅਗਲੀ ਖ਼ਬਰ ਗੜੇਮਾਰੀ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਸਰਕਾਰ- ਪੀਰ ਮੁਹੰਮਦ
Ad Position 24