14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 18 ਨੂੰ

ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸਤਿਸੰਗ ਸਭਾ ਬਸਤੀ ਮਾਛੀਆਂ ਜ਼ੀਰਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ 18 ਅਕਤੂਬਰ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਬਲਦੇਵ ਸਿੰਘ, ਜਨਰਲ ਸਕੱਤਰ ਗੁਰਬਚਨ ਸਿੰਘ ਚੰਨੀ, ਖ਼ਜ਼ਾਨਚੀ ਮਾਸਟਰ ਜੋਗਿੰਦਰ ਸਿੰਘ ਝੱਤਰਾ, ਹਰਜੀਤ ਸਿੰਘ ਵਧਵਾ, ਦਲਜੀਤ ਸਿੰਘ ਬੰਬੇ ਵਾਲੇ, ਸੁਰਿੰਦਰਪਾਲ ਸਿੰਘ ਬੇਦੀ, ਅਸ਼ੋਕ ਕੁਮਾਰ ਪਲਤਾ, ਕੁਲਦੀਪ ਸਿੰਘ ਮਾਣਕ ਅਤੇ ਬਲਵੀਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ.

Ad Position 21
No active advertisement
ਅਜੀਤ ਡੈਸਕ 14-10-2026
ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸਤਿਸੰਗ ਸਭਾ ਬਸਤੀ ਮਾਛੀਆਂ ਜ਼ੀਰਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ 18 ਅਕਤੂਬਰ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਬਲਦੇਵ ਸਿੰਘ, ਜਨਰਲ ਸਕੱਤਰ ਗੁਰਬਚਨ ਸਿੰਘ ਚੰਨੀ, ਖ਼ਜ਼ਾਨਚੀ ਮਾਸਟਰ ਜੋਗਿੰਦਰ ਸਿੰਘ ਝੱਤਰਾ, ਹਰਜੀਤ ਸਿੰਘ ਵਧਵਾ, ਦਲਜੀਤ ਸਿੰਘ ਬੰਬੇ ਵਾਲੇ, ਸੁਰਿੰਦਰਪਾਲ ਸਿੰਘ ਬੇਦੀ, ਅਸ਼ੋਕ ਕੁਮਾਰ ਪਲਤਾ, ਕੁਲਦੀਪ ਸਿੰਘ ਮਾਣਕ ਅਤੇ ਬਲਵੀਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਆਕ੍ਰਿਤੀ ਸਿੰਗਲਾ ਅਤੇ ਡਾ. ਵਿਕਾਸ ਕੁਮਾਰ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਜਾਵੇਗਾ। ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਜਿਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਲਾਇਨਜ਼ ਆਈ ਕੇਅਰ ਸੈਂਟਰ ਫ਼ਿਰੋਜ਼ਪੁਰ ਵਿਖੇ ਲਿਜਾ ਕੇ ਮੁਫ਼ਤ ਲੈਂਜ਼ ਪਾਏ ਜਾਣਗੇ।ਪ੍ਰਬੰਧਕਾਂ ਨੇ ਦੱਸਿਆ ਕਿ ਆਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਹਸਪਤਾਲ ਲਿਜਾਣ ਅਤੇ ਲਿਆਉਣ ਦਾ ਪੂਰਾ ਪ੍ਰਬੰਧ ਸੁਸਾਇਟੀ ਵਲੋਂ ਕੀਤਾ ਜਾਵੇਗਾ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸੰਗਤਾਂ ਅਤੇ ਮਰੀਜ਼ਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ੍ਹਾਂ ਨੇ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10 ਵਜੇ ਕੇਸੀ ਇਸ਼ਨਾਨ ਕਰਕੇ ਪਹੁੰਚਣ ਅਤੇ ਆਪਣਾ ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ ਤਾਂ ਜੋ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਖ਼ਿਲਾਫ਼ ‘ਅਕਾਲੀ ਦਲ ਵਾਰਿਸ ਪੰਜਾਬ’ ਦਾ ਰੋਡ ਮਾਰਚ ਰੋਸ ਮਾਰਚ ’ਚ ਬਦਲਿਆ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਵਿਅਕਤੀ ਕਾਬੂ
Ad Position 24