14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਖ਼ਿਲਾਫ਼ ‘ਅਕਾਲੀ ਦਲ ਵਾਰਿਸ ਪੰਜਾਬ’ ਦਾ ਰੋਡ ਮਾਰਚ ਰੋਸ ਮਾਰਚ ’ਚ ਬਦਲਿਆ

ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)-‘ਅਕਾਲੀ ਦਲ ਵਾਰਿਸ ਪੰਜਾਬ’ ਜਥੇਬੰਦੀ ਵਲੋਂ ਮੱਖੂ ਤੋਂ ਮੱਲਾਂਵਾਲਾ ਤੱਕ ਕੱਢਿਆ ਜਾ ਰਿਹਾ ਵਿਸ਼ਾਲ ਰੋਡ ਮਾਰਚ ਜ਼ੀਰਾ ਪੁੱਜਣ ’ਤੇ ਮਾਨਸਾ ਦੇ ਪ੍ਰਸਿੱਧ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੀ ਨਸ਼ਾ ਤਸਕਰਾਂ ਵਲੋਂ ਕੀਤੀ ਗਈ ਕਥਿਤ ਹੱਤਿਆ ਦੇ ਰੋਸ ਵਜੋਂ ਭਾਰੀ ਰੋਸ ਮਾਰਚ ਵਿਚ ਤਬਦੀਲ ਹੋ ਗਿਆ। ਇਸ ਦੌਰਾਨ ਸੈਂਕੜੇ ਗੱਡੀਆਂ ’ਤੇ ਕੇਸਰੀ ਝੰਡੇ ਲਹਿਰਾਉਂਦਿਆਂ ਨੌਜਵਾਨਾਂ ਨੇ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 14-10-2026
ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)-‘ਅਕਾਲੀ ਦਲ ਵਾਰਿਸ ਪੰਜਾਬ’ ਜਥੇਬੰਦੀ ਵਲੋਂ ਮੱਖੂ ਤੋਂ ਮੱਲਾਂਵਾਲਾ ਤੱਕ ਕੱਢਿਆ ਜਾ ਰਿਹਾ ਵਿਸ਼ਾਲ ਰੋਡ ਮਾਰਚ ਜ਼ੀਰਾ ਪੁੱਜਣ ’ਤੇ ਮਾਨਸਾ ਦੇ ਪ੍ਰਸਿੱਧ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੀ ਨਸ਼ਾ ਤਸਕਰਾਂ ਵਲੋਂ ਕੀਤੀ ਗਈ ਕਥਿਤ ਹੱਤਿਆ ਦੇ ਰੋਸ ਵਜੋਂ ਭਾਰੀ ਰੋਸ ਮਾਰਚ ਵਿਚ ਤਬਦੀਲ ਹੋ ਗਿਆ। ਇਸ ਦੌਰਾਨ ਸੈਂਕੜੇ ਗੱਡੀਆਂ ’ਤੇ ਕੇਸਰੀ ਝੰਡੇ ਲਹਿਰਾਉਂਦਿਆਂ ਨੌਜਵਾਨਾਂ ਨੇ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜ਼ੀਰਾ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਵਿਧਾਇਕ ਅਤੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਹਸ਼ਮਤਵਾਲਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਚੁੱਕੀ ਹੈ। ਉਹਨਾਂ ਦੋਸ਼ ਲਾਇਆ ਕਿ ਸੂਬੇ ਦੇ ਪਿੰਡਾਂ, ਸ਼ਹਿਰਾਂ ਅਤੇ ਮੈਡੀਕਲ ਸਟੋਰਾਂ ’ਤੇ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਨੌਜਵਾਨ ਰੋਜ਼ਾਨਾ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਸਰਕਾਰ ਵਲੋਂ ਚਲਾਇਆ ਜਾ ਰਿਹਾ ‘ਯੁੱਧ ਨਸ਼ਿਆਂ ਵਿਰੁੱਧ’ ਮਹਿਜ਼ ਇਕ ਦਿਖਾਵਾ ਅਤੇ ਥੋਥਾ ਪ੍ਰਚਾਰ ਸਾਬਤ ਹੋਇਆ ਹੈ। ਉਹਨਾਂ ਚਿਤਾਵਨੀ ਦਿੱਤੀ ਕਿ ਪਰਮਿੰਦਰ ਸਿੰਘ ਝੋਟੇ ਦੀ ਮੌਤ ਇਸ ਸਰਕਾਰ ਦੇ ਤਾਬੂਤ ਵਿਚ ਆਖ਼ਰੀ ਕਿੱਲ ਸਾਬਤ ਹੋਵੇਗੀ। ਆਗੂਆਂ ਨੇ ਐਲਾਨ ਕੀਤਾ ਕਿ ਜਥੇਬੰਦੀ ਵਿਚ ਰੋਜ਼ਾਨਾ ਵੱਡੀ ਗਿਣਤੀ ਨੌਜਵਾਨ ਅਤੇ ਬੀਬੀਆਂ ਸ਼ਾਮਲ ਹੋ ਰਹੀਆਂ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਥੇਬੰਦੀ ਹਮ-ਖ਼ਿਆਲ ਧਿਰਾਂ ਨੂੰ ਨਾਲ ਲੈ ਕੇ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਉਹਨਾਂ ਦਾਅਵਾ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਪੰਜਾਬ ਅੰਦਰ ਲੋਕ-ਪੱਖੀ ਰਾਜ ਸਥਾਪਿਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨੀ-ਜਵਾਨੀ ਦੇ ਹੱਕ ਅਤੇ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਰੋਸ ਮਾਰਚ ਵਿਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਭੁੱਲਰ, ਰਘਵੀਰ ਸਿੰਘ ਸਰਕਲ ਪ੍ਰਧਾਨ ਜੀਰਾ, ਨਰਿੰਦਰ ਸਿੰਘ ਪੰਨੂ ਸਰਕਲ ਪ੍ਰਧਾਨ, ਕਾਬਲ ਸਿੰਘ ਬੂਟੇਵਾਲਾ ਸਰਕਲ ਪ੍ਰਧਾਨ ਮੱਲਾਂਵਾਲਾ, ਸੀਨੀਅਰ ਆਗੂ ਸਰਪੰਚ ਲਖਵਿੰਦਰ ਸਿੰਘ ਰਾਈਆਂਵਾਲਾ, ਡਾਕਟਰ ਕੁਲਦੀਪ ਸਿੰਘ, ਸੁਖਦੇਵ ਸਿੰਘ ਵੰਜੋਕੇ, ਬਾਬਾ ਦਿਲਬਾਗ ਸਿੰਘ ਵਰਪਾਲ, ਦਲੇਰ ਸਿੰਘ, ਕੁਲਵਿੰਦਰ ਸਿੰਘ ਚਿਰਾਗਵਾਲੀ, ਪਾਲਾ ਸਿੰਘ ਮਰਾਹਣਾ, ਬਾਬਾ ਮਾਨ ਸਿੰਘ ਮੁਖੀ ਬਾਬਾ ਬਿਧੀ ਚੰਦ ਦਲ, ਅਨੋਖ ਸਿੰਘ ਰੋਡੇਵਾਲਾ ਅਤੇ ਬਲਵਿੰਦਰ ਸਿੰਘ ਪੱਧਰੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਲਈ ਨਹੀਂ ਪੰਜਾਬ ਸੁਰੱਖਿਅਤ -ਕਿਸਾਨ ਆਗੂ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 18 ਨੂੰ
Ad Position 24