14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਫ਼ਿਰੋਜ਼ਪੁਰ ਮੰਡਲ ਦੇ ਖਿਡਾਰੀ ਨੇ ਜੈਵਲਿਨ ਥਰੋਅ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧਾਇਆ ਮਾਣ-ਡੀ.ਐੱਮ.ਆਰ. ਨੇ ਵਧਾਈ ਦਿੱਤੀ

ਫ਼ਿਰੋਜ਼ਪੁਰ, 13 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਦੇ ਪ੍ਰਤਿਭਾਸ਼ਾਲੀ ਖਿਡਾਰੀ ਅਰਸ਼ਦੀਪ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ 65ਵੀਂ ਰਾਸ਼ਟਰੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਜੈਵਲਿਨ ਥਰੋਅ ਦੇ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਫ਼ਿਰੋਜ਼ਪੁਰ ਮੰਡਲ ਦਾ ਨਾਂ ਪੂਰੇ ਦੇਸ਼ ਵਿਚ ਰੋਸ਼ਨ ਕੀਤਾ ਹੈ।

Ad Position 21
No active advertisement
ਰਾਸ਼ਟਰੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ ’ਚ ਜੇਤੂ ਅਰਸ਼ਦੀਪ ਸਿੰਘ। ਅਜੀਤ ਤਸਵੀਰ 14-10-2026
ਫ਼ਿਰੋਜ਼ਪੁਰ, 13 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਦੇ ਪ੍ਰਤਿਭਾਸ਼ਾਲੀ ਖਿਡਾਰੀ ਅਰਸ਼ਦੀਪ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ 65ਵੀਂ ਰਾਸ਼ਟਰੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਜੈਵਲਿਨ ਥਰੋਅ ਦੇ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਫ਼ਿਰੋਜ਼ਪੁਰ ਮੰਡਲ ਦਾ ਨਾਂ ਪੂਰੇ ਦੇਸ਼ ਵਿਚ ਰੋਸ਼ਨ ਕੀਤਾ ਹੈ। ਇਹ ਵੱਕਾਰੀ ਖੇਡ ਪ੍ਰਤੀਯੋਗਿਤਾ 8 ਤੋਂ 11 ਅਕਤੂਬਰ ਤੱਕ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਆਯੋਜਿਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਅਰਸ਼ਦੀਪ ਸਿੰਘ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਸੀਨੀਅਰ ਸੀ.ਸੀ/ਟੀ.ਸੀ ਦੇ ਅਹੁਦੇ ’ਤੇ ਤਾਇਨਾਤ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਕੋਲਕਾਤਾ ਦੇ ਸਾਲਟ ਲੇਕ ਸਥਿਤ ਭਾਰਤੀ ਖੇਡ ਅਥਾਰਟੀ (ਐੱਸ.ਏ.ਆਈ.) ਗਰਾਊਂਡ ਵਿਚ ਆਯੋਜਿਤ 91ਵੀਂ ਆਲ ਇੰਡੀਆ ਰੇਲਵੇ ਅਥਲੈਟਿਕਸ ਚੈਂਪੀਅਨਸ਼ਿਪ-2026 ਵਿਚ ਵੀ ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਆਪਣੇ ਨਾਂ ਕੀਤਾ ਸੀ। ਅਰਸ਼ਦੀਪ ਸਿੰਘ ਦੀ ਇਸ ਰਾਸ਼ਟਰੀ ਪੱਧਰ ਦੀ ਪ੍ਰਾਪਤੀ ’ਤੇ ਰੇਲਵੇ ਵਿਭਾਗ ਵਿਚ ਖੁਸ਼ੀ ਦੀ ਲਹਿਰ ਹੈ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਅਤੇ ਸੀਨੀਅਰ ਮੰਡਲ ਕਮਰਸ਼ੀਅਲ ਪ੍ਰਬੰਧਕ ਬਸੰਤ ਕੁਮਾਰ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫਲਤਾ ’ਤੇ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਅਰਸ਼ਦੀਪ ਭਵਿੱਖ ਵਿਚ ਵੀ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਬਰਕਰਾਰ ਰੱਖਦੇ ਹੋਏ ਹੋਰ ਨਵੇਂ ਮੁਕਾਮ ਹਾਸਲ ਕਰਨਗੇ। ਵਿਭਾਗ ਅਤੇ ਦੇਸ਼ ਦਾ ਨਾਂ ਰੋਸ਼ਨ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ’ਚ ਗੁਰੂ ਵੰਦਨ ਛਾਤਰ ਅਭਿਨੰਦਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ‘ਇੰਟਰਨੈਸ਼ਨਲ ਗਰਲਜ਼ ਚਾਈਲਡ ਡੇ’ ਮਨਾਇਆ
Ad Position 24