13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਕਿਯੂ ਕਾਦੀਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ

ਜ਼ੀਰਾ,13 ਅਕਤੂਬਰ (ਰਜਨੀਸ਼ ਕਥੂਰੀਆ)-ਇਸ ਸਮੇਂ ਪੰਜਾਬ ਵਿਚ ਨਸ਼ੇ ਅਤੇ ਲੁੱਟਾਂ ਖੋਹਾਂ ਦਾ ਆਲਮ ਸਿਖਰ ’ਤੇ ਹੈ। ਸਰਕਾਰ ਵਲੋਂ ਅਪਰਾਧੀ ਅਨਸਰਾਂ ਨੂੰ ਨੱਥ ਪਾਉਣ ਦੀ ਬਜਾਏ ਖੁੱਲੀਆਂ ਛੋਟਾਂ ਦਿੱਤੀਆਂ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 14-10-2026
ਜ਼ੀਰਾ,13 ਅਕਤੂਬਰ (ਰਜਨੀਸ਼ ਕਥੂਰੀਆ)-ਇਸ ਸਮੇਂ ਪੰਜਾਬ ਵਿਚ ਨਸ਼ੇ ਅਤੇ ਲੁੱਟਾਂ ਖੋਹਾਂ ਦਾ ਆਲਮ ਸਿਖਰ ’ਤੇ ਹੈ। ਸਰਕਾਰ ਵਲੋਂ ਅਪਰਾਧੀ ਅਨਸਰਾਂ ਨੂੰ ਨੱਥ ਪਾਉਣ ਦੀ ਬਜਾਏ ਖੁੱਲੀਆਂ ਛੋਟਾਂ ਦਿੱਤੀਆਂ ਹੋਈਆਂ ਹਨ। ਜਿਸ ਦੇ ਨਤੀਜੇ ਵਜੋਂ ਨਸ਼ਿਆਂ ਦਾ ਵਪਾਰ ਕਰਨ ਵਾਲੇ ਲੋਕਾਂ ਦੇ ਹੌਂਸਲੇ ਇਸ ਕਦਰ ਵਧੇ ਹੋਏ ਹਨ ਕਿ ਉਹ ਇਹਨਾਂ ਦੀ ਰੋਕਥਾਮ ਕਰਨ ਦੇ ਯਤਨ ਕਰਨ ਵਾਲੇ ਲੋਕ ਪੱਖੀ ਲੋਕਾਂ ਅਤੇ ਸਮਾਜ ਸੇਵੀ ਸ਼ਖਸੀਅਤਾਂ ਨੂੰ ਸਿੱਧੀਆਂ ਧਮਕੀਆਂ ਦੇਣ ਅਤੇ ਗੋਲੀਆਂ ਮਾਰਨ ’ਤੇ ਉੱਤਰ ਆਏ ਹਨ। ਮੰਗਲਵਾਰ ਨੂੰ ਨਸ਼ਿਆਂ ਵਿਰੁੱਧ ਲੜਨ ਵਾਲੇ ਜੁਝਾਰੂ ਸਾਥੀ ਪਰਵਿੰਦਰ ਸਿੰਘ ਝੋਟੇ ਨੂੰ ਮਾਨਸਾ ਵਿਖੇ ਇਕ ਮੈਡੀਕਲ ਨਸ਼ਾ ਵੇਚਣ ਵਾਲੇ ਦੁਕਾਨਦਾਰ ਵਲੋਂ ਦਿਨ ਦਿਹਾੜੇ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਚਾਰ ਹੋਰ ਲੋਕਾਂ ਨੂੰ ਜਖਮੀ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ,ਹਰਪ੍ਰੀਤ ਸਿੰਘ ਲੌਂਗੋਦੇਵਾ ਮੀਤ ਪ੍ਰਧਾਨ,ਮਨਦੀਪ ਸਿੰਘ ਅਲੀਪੁਰ ਜ਼ਿਲ੍ਹਾ ਜਨਰਲ ਸਕੱਤਰ, ਗੁਰਚਰਨ ਸਿੰਘ ਨੂਰਪੁਰ ਪ੍ਰੈਸ ਸਕੱਤਰ,ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਕਾਰਜਕਾਰੀ ਮੈਂਬਰ ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਜਿੱਥੇ ਲੋਕ ਹੱਕ ਸੱਚ ਦੀ ਲੜਾਈ ਦੇ ਖਿਲਾਫ ਆਵਾਜ਼ ਬੁਲੰਦ ਕਰਦੇ ਆਏ ਹਨ। ਉਹਨਾਂ ਕਿਹਾ ਕਿ ਵਿਚ ਨਸ਼ਿਆਂ ਨਾਲ ਘਰ ਤਬਾਹ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਸੂਰਤ ਸਮਾਜ ਵਿਚ ਗੰਦ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਹ ਵੀ ਪਤਾ ਲਗਾਇਆ ਜਾਵੇ ਕਿ ਇਹਨਾਂ ਲੋਕਾਂ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਜੋ ਇਹ ਲੋਕ ਸਿੱਧੀਆਂ ਗੋਲੀਆਂ ਮਾਰ ਕੇ ਸਮਾਜ ਸੇਵਕਾਂ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ। ਉਹਨਾਂ ਇਹ ਵੀ ਮੰਗ ਕੀਤੀ ਕਿ ਇਹਨਾਂ ਤਾਕਤਾਂ ਦੀ ਸ਼ਨਾਖਤ ਕਰਕੇ ਲੋਕਾਂ ਸਾਹਮਣੇ ਲਿਆਂਦਾ ਜਾਵੇ ਅਤੇ ਉਹਨਾਂ ਦੇ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਸਰਕਾਰ ਦਾ,‘ਯੁੱਧ ਨਸ਼ਿਆਂ ਵਿਰੁੱਧ’ ਕਿੱਥੇ ਚੱਲ ਰਿਹਾ ਹੈ। ਇਹ ਲੋਕਾਂ ਨੂੰ ਦੱਸਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ’ਚ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਰੋਸ ਪ੍ਰਗਟਾਇਆ ਅਗਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਸਮਾਜ ਦੇ ਸਾਰੇ ਵਰਗਾਂ ਨੂੰ ਇੱਕਜੁਟ ਹੋ ਕੇ ਮੁਹਿੰਮ ਵਿੱਢਣ ਦੀ ਜ਼ਰੂਰਤ ਪਾਕਿਸਤਾਨੀ ਸਮੱਗਲਰਾਂ ਵਲ...
Ad Position 24