13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਝੋਟੇ ਦੀ ਮੌਤ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ:ਵਿਧਾਇਕ ਮਨਪ੍ਰੀਤ ਸਿੰਘ ਇਯਾਲੀ

ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਨਸ਼ਿਆਂ ਖ਼ਿਲਾਫ਼ ਮੋਹਰੀ ਹੋ ਕੇ ਲੜਾਈ ਲੜਨ ਵਾਲੇ ਮਾਨਸਾ ਦੇ ਪ੍ਰਸਿੱਧ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੀ ਮੌਤ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਰਮਿੰਦਰ ਝੋਟੇ ਦੀ ਮੌਤ ਲਈ ਸਿੱਧੇ ਤੌਰ ’ਤੇ ਮੌਜੂਦਾ ਪੰਜਾਬ ਸਰਕਾਰ ਜ਼ਿੰਮੇਵਾਰ ਹੈ।

Ad Position 21
No active advertisement
ਅਜੀਤ ਡੈਸਕ 14-10-2026
ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਨਸ਼ਿਆਂ ਖ਼ਿਲਾਫ਼ ਮੋਹਰੀ ਹੋ ਕੇ ਲੜਾਈ ਲੜਨ ਵਾਲੇ ਮਾਨਸਾ ਦੇ ਪ੍ਰਸਿੱਧ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੀ ਮੌਤ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਰਮਿੰਦਰ ਝੋਟੇ ਦੀ ਮੌਤ ਲਈ ਸਿੱਧੇ ਤੌਰ ’ਤੇ ਮੌਜੂਦਾ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਜੋ ਵੀ ਇਮਾਨਦਾਰ ਨਾਗਰਿਕ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਆਵਾਜ਼ ਚੁੱਕਦਾ ਹੈ। ਉਸ ਨੂੰ ਸ਼ਰੇਆਮ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਾਨਸਾ ਵਿਖੇ ਨਸ਼ੀਲੀਆਂ ਦਵਾਈਆਂ ਦੇ ਗੈਰ-ਕਾਨੂੰਨੀ ਵਪਾਰ ਖ਼ਿਲਾਫ਼ ਡਟਣ ਵਾਲੇ ਪਰਮਿੰਦਰ ਝੋਟੇ ਦੀ ਹੱਤਿਆ ਇਸ ਨਾਕਾਮ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ਦੇ ਜਨਾਜ਼ੇ ਦੇ ਮੂੰਹੋਂ ਬੋਲ ਦੀ ਤਸਵੀਰ ਹੈ। ਉਨ੍ਹਾਂ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਅੱਜ ਸੂਬੇ ਵਿਚ ਲੋਕ-ਚੁਣੀ ਸਰਕਾਰ ਦਾ ਨਹੀਂ, ਸਗੋਂ ਨਸ਼ਾ ਤਸਕਰਾਂ, ਬੇਖ਼ੌਫ਼ ਗੈਂਗਸਟਰਾਂ ਅਤੇ ਫ਼ਿਰੌਤੀਆਂ ਮੰਗਣ ਵਾਲਿਆਂ ਦਾ ਰਾਜ ਚੱਲ ਰਿਹਾ ਹੈ। ਆਮ ਲੋਕ ਅਤੇ ਸਮਾਜ ਸੇਵੀ ਆਪਣੇ ਹੀ ਸੂਬੇ ਵਿਚ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਵਿਧਾਇਕ ਇਯਾਲੀ ਨੇ ਸਰਕਾਰ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੇ ਦੋਸ਼ ਲਾਉਂਦਿਆਂ ਪਿੰਡ ਸ਼ੇਰੋਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਮੋਹਨਜੀਤ ਸਿੰਘ ਅਤੇ ਗੁਲਜ਼ਾਰ ਸਿੰਘ ਦੀ ਮੌਤ ਇਸੇ ਤੰਤਰ ਦੀ ਬੇਰੁਖ਼ੀ ਅਤੇ ਦਬਾਅ ਦਾ ਸਿੱਟਾ ਹੈ। ਵਿਧਾਇਕ ਨੇ ਮੰਗ ਕੀਤੀ ਕਿ ਪਰਮਿੰਦਰ ਝੋਟੇ ਦੀ ਮੌਤ ਦੇ ਸਾਰੇ ਮੁਲਜ਼ਮਾਂ ਅਤੇ ਇਸ ਪਿੱਛੇ ਸ਼ਾਮਲ ਨਸ਼ਾ ਮਾਫ਼ੀਆ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਹਿਰ ਚਲਾਉਣ ਵਾਲੇ ਸਮਾਜ ਸੇਵੀਆਂ ਅਤੇ ਲੋਕਾਂ ਨੂੰ ਪੁਲਿਸ ਸੁਰੱਖਿਆ ਯਕੀਨੀ ਬਣਾਈ ਜਾਵੇ। ਜੇਕਰ ਸਰਕਾਰ ਨੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਨੱਥ ਨਾ ਪਾਈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਦਿਵਾਇਆ, ਤਾਂ ਪੰਜਾਬ ਦੇ ਲੋਕ ਵੱਡੇ ਪੱਧਰ ’ਤੇ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਓਪਨ ਜਿੰਮ ’ਚ ਦੋ ਨਵੀਆਂ ਕਸਰਤ ਮਸ਼ੀਨਾਂ ਦਾ ਉਦਘਾਟਨ ਅਗਲੀ ਖ਼ਬਰ ਵਿਆਹਾਂ ’ਚ ਹਥਿਆਰ ਲਿਜਾਣ ’ਤੇ ਪਾਬੰਦੀ, ਹੋਰਡਿੰਗਾਂ ਅਤੇ ਨਾਜਾਇਜ਼ ਕਬਜ਼ਿਆਂ ’ਤੇ ਵੀ ਸਖ਼ਤੀ
Ad Position 24