ਗਤਕਾ ਮੁਕਾਬਲਿਆਂ ’ਚ ਐਂਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ 10 ਤਗ਼ਮੇ, ਸਕੂਲ ਪੁੱਜਣ ’ਤੇ ਵਿਸ਼ੇਸ਼ ਸਨਮਾਨ
ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਅਵਾਨ ਰੋਡ ਜੀਰਾ ਵਿਖੇ ਸਥਿਤ ਐਂਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਤਕਾ ਮੁਕਾਬਲਿਆਂ ’ਚ ਕੁੱਲ 10 ਤਗ਼ਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ ਤੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਲੋਹਾ ਮਨਵਾਇਆ।
ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਅਵਾਨ ਰੋਡ ਜੀਰਾ ਵਿਖੇ ਸਥਿਤ ਐਂਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਤਕਾ ਮੁਕਾਬਲਿਆਂ ’ਚ ਕੁੱਲ 10 ਤਗ਼ਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ ਤੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਲੋਹਾ ਮਨਵਾਇਆ। ਇਨ੍ਹਾਂ ਮੁਕਾਬਲਿਆਂ ’ਚ ਅੰਤਰਪ੍ਰੀਤ ਕੌਰ ਤੇ ਜਾਚਕਪ੍ਰੀਤ ਸਿੰਘ ਨੇ ਸੋਨ ਤਗ਼ਮੇ, ਰਿਪਨਪ੍ਰੀਤ ਕੌਰ ਨੇ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਇਸੇ ਤਰ੍ਹਾਂ ਏਕਮਪ੍ਰੀਤ ਕੌਰ, ਐਸ਼ਮੀਤ ਕੌਰ, ਕਰਨਵੀਰ ਕੌਰ, ਨਵਰੀਤ ਕੌਰ, ਅਮਨਦੀਪ ਕੌਰ, ਅਰਪਨਵੀਰ ਕੌਰ ਤੇ ਮਨਦੀਪ ਕੌਰ ਨੇ ਕਾਂਸੀ ਦੇ ਤਗ਼ਮੇ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ। ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਦੱਸਿਆ ਕਿ ਗਤਕਾ ਸਿੱਖ ਮਾਰਸ਼ਲ ਆਰਟ ਦੀ ਅਮੀਰ ਵਿਰਾਸਤ ਦਾ ਪ੍ਰਤੀਕ ਹੈ ਤੇ ਇਸ ਪ੍ਰਾਪਤੀ ਪਿੱਛੇ ਗਤਕਾ ਕੋਚ ਸੁਖਵਿੰਦਰ ਸਿੰਘ ਦੀ ਯੋਗ ਅਗਵਾਈ, ਨਿਰੰਤਰ ਸਿਖਲਾਈ ਤੇ ਖਿਡਾਰੀਆਂ ਦੀ ਸਖ਼ਤ ਮਿਹਨਤ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਮੌਕੇ ਕੋਆਰਡੀਨੇਟਰ ਅਨੁਪਮਾ ਠਾਕੁਰ, ਸੁਰਿੰਦਰ ਕਟੋਚ, ਰੀਨਾ ਠਾਕੁਰ, ਦਵਿੰਦਰ ਕੁਮਾਰ, ਡੀ.ਪੀ.ਈ. ਸੰਜੇ ਭਾਰਦਵਾਜ, ਰੇਣੂਕਾ ਠਾਕੁਰ, ਅਸ਼ਵਨੀ ਕੁਮਾਰ, ਅਸ਼ੋਕ ਕੁਮਾਰ ਤੇ ਰਮਨਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।