ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਨੂੰ ਸਮਰਥਨ ਦਾ ਐਲਾਨ
ਮਮਦੋਟ, 14 ਅਕਤੂਬਰ(ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਜਿਸਦਾ ਬੀਤੇ ਕੱਲ੍ਹ ਨਸ਼ਾਂ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਵਲੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਰੋਸ ਵਜੋਂ ਮਾਨਸਾ ਵਿਖੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਇਲਾਕੇ ਦੀਆਂ ਸਾਰੀਆਂ ਕਿਸਾਨ ਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਕਰਦਿਆਂ ਕੱਲ੍ਹ ਨੂੰ ਸਾਰੀਆਂ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਬੰਦ ਦੌਰਾਨ ਜਿੱਥੇ ਕਈ ਜਥੇਬੰਦੀਆਂ ਵਲੋ ਰੋਸ ਮਾਰਚ ਕੀਤੇ ਜਾਣਗੇ।
ਅਜੀਤ ਡੈਸਕ
15-10-2026