14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਦੇ ਮੰਡੀਕਰਨ ਢਾਂਚੇ ਨੂੰ ਬਚਾਉਣ ਲਈ ਅਕਾਲੀ ਦਲ ਪੁਨਰ ਸੁਰਜੀਤ ਨੇ ਚੁੱਕੀ ਆਵਾਜ਼ ਝੋਨੇ ਦੀ ਖ਼ਰੀਦ ਹੱਦ 200 ਲੱਖ ਮੀਟਰਕ ਟਨ ਤੋਂ ਵਧਾਉਣ, ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਣ ਤੇ ਸ਼ੈਲਰ ਮਾਲਕਾਂ ਨੂੰ ਬੋਨਸ ਦੇਣ ਦੀ ਕੀਤੀ ਮੰਗ

ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਮੰਨੇ ਜਾਂਦੇ ਮੰਡੀਕਰਨ ਢਾਂਚੇ ਨੂੰ ਬਚਾਉਣ ਤੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਜਥੇ ਵਲ਼ੋਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਈ ਅਹਿਮ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਖੇਤੀਬਾੜੀ ਮੰਤਰੀ, ਭਾਰਤ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਪੱਤਰ ਭੇਜ ਕੇ ਮੰਡੀਕਰਨ ਢਾਂਚੇ ਦੇ ਤਿੰਨਾਂ ਅਹਿਮ ਧਿਰਾਂ ਦੇ ਹਿੱਤਾਂ ਦੀ ਰਾਖੀ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਦੇਣ ਮੌਕੇ ਨਾਅਰੇਬਾਜ਼ੀ ਕਰਦੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ। ਅਜੀਤ ਤਸਵੀਰ 15-10-2026
ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਮੰਨੇ ਜਾਂਦੇ ਮੰਡੀਕਰਨ ਢਾਂਚੇ ਨੂੰ ਬਚਾਉਣ ਤੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਜਥੇ ਵਲ਼ੋਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਈ ਅਹਿਮ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਖੇਤੀਬਾੜੀ ਮੰਤਰੀ, ਭਾਰਤ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਪੱਤਰ ਭੇਜ ਕੇ ਮੰਡੀਕਰਨ ਢਾਂਚੇ ਦੇ ਤਿੰਨਾਂ ਅਹਿਮ ਧਿਰਾਂ ਦੇ ਹਿੱਤਾਂ ਦੀ ਰਾਖੀ ਦੀ ਅਪੀਲ ਕੀਤੀ ਗਈ ਹੈ। ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਮੀਂਹ ਅਤੇ ਗੜੇਮਾਰੀ ਕਾਰਨ ਖੇਤਾਂ ਵਿਚ ਖੜ੍ਹੀ ਫ਼ਸਲ ਅਤੇ ਮੰਡੀਆਂ ਵਿਚ ਪਏ ਝੋਨੇ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦਾ ਸਮੁੱਚਾ ਝੋਨਾ ਖ਼ਰੀਦਣ ਲਈ ਯੂ.ਆਰ.ਐੱਸ. (ਨਿਰਧਾਰਿਤ ਮਾਪਦੰਡਾਂ ਵਿਚ ਛੋਟ) ਤਹਿਤ ਨਮੀ ਤੇ ਦਾਗ਼ੀ ਦਾਣਿਆਂ ਸਬੰਧੀ ਨਿਯਮਾਂ ਵਿਚ ਲੋੜੀਂਦੀ ਛੋਟ ਦੇਣ ਦੀ ਮੰਗ ਵੀ ਉਠਾਈ ਗਈ ਹੈ। ਸ਼ੈਲਰ ਸਨਅਤ ਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਜਥੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸ਼ੈਲਰ ਮਾਲਕਾਂ ਨੂੰ ਹਰਿਆਣਾ ਦੀ ਤਰਜ਼ ’ਤੇ ਮਿਲਿੰਗ ਲਈ 30 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਚੌਲਾਂ ਦੀ ਪ੍ਰਾਪਤੀ ਦਰ (ਯੀਲਡ) ਵਿਚ ਵੀ ਲੋੜੀਂਦੀ ਛੋਟ ਦਿੱਤੀ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿਚ ਅਨਾਜ ਭੰਡਾਰਨ ਦੀ ਸਮਰੱਥਾ ਵਧਾਉਣ ’ਤੇ ਜ਼ੋਰ ਦਿੱਤਾ ਜਾਵੇ ਕਿਉਂਕਿ ਪਿਛਲੇ ਸਾਲ ਸ਼ੈਲਰ ਮਾਲਕਾਂ ਨੂੰ ਚੌਲਾਂ ਦੀ ਸਟੋਰੇਜ ਲਈ ਉੱਤਰ ਪ੍ਰਦੇਸ਼, ਹਰਿਆਣਾ ਤੇ ਜੰਮੂ ਤੱਕ ਥਾਂ ਲੱਭਣੀ ਪਈ ਸੀ। ਪੱਤਰ ਵਿਚ ਹਾਈਬ੍ਰਿਡ ਝੋਨੇ ਦੇ ਟੁੱਟੇ ਦਾਣਿਆਂ ਦੀ ਮਨਜ਼ੂਰਸ਼ੁਦਾ ਹੱਦ 10 ਫ਼ੀਸਦੀ ਤੋਂ ਵਧਾ ਕੇ ਮੁੜ 25 ਫ਼ੀਸਦੀ ਕਰਨ ਦੀ ਮੰਗ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਿਛਲੇ ਸਾਲ ਦੀ 190 ਲੱਖ ਮੀਟਰਕ ਟਨ ਖ਼ਰੀਦ ਹੱਦ ਨੂੰ ਘਟਾ ਕੇ ਇਸ ਵਾਰ 180 ਲੱਖ ਮੀਟਰਕ ਟਨ ਕਰਨ ’ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਗਿਆ ਹੈ ਕਿ ਜਦੋਂ ਝੋਨੇ ਦੀ ਪੈਦਾਵਾਰ 200 ਲੱਖ ਮੀਟਰਕ ਟਨ ਤੋਂ ਵੱਧ ਹੋਣ ਦੀ ਉਮੀਦ ਹੈ ਤਾਂ ਖ਼ਰੀਦ ਹੱਦ ਘਟਾਉਣ ਦੀ ਬਜਾਏ ਇਸ ਨੂੰ 200 ਲੱਖ ਮੀਟਰਕ ਟਨ ਤੋਂ ਵਧਾਇਆ ਜਾਣਾ ਚਾਹੀਦਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਦੀ ਪ੍ਰਵਾਨਗੀ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਰਾਹਤ ਮਿਲੇਗੀ ਅਤੇ ਪੰਜਾਬ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੁਖ਼ਤਿਆਰ ਸਿੰਘ ਭੁੱਲਰ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਸੂਬਾ ਕਦੀਮ, ਨਿਸ਼ਾਨ ਸਿੰਘ ਭੁੱਲਰ ਸਰਕਲ ਪ੍ਰਧਾਨ, ਚਰਨਜੀਤ ਸਿੰਘ ਭੁੱਲਰ, ਚਮਕੌਰ ਸਿੰਘ ਭੁੱਲਰ, ਮਨੋਜ ਕੁਮਾਰ, ਜੁਗਿੰਦਰ ਸਿੰਘ, ਕਰਨੈਲ ਸਿੰਘ ਭਾਵੜਾ, ਜਸਪਾਲ ਸਿੰਘ ਮੈਂਬਰ ਪੰਥਕ ਕੌਂਸਲ, ਹਰਦੇਵ ਸਿੰਘ ਮੀਤ ਪ੍ਰਧਾਨ ਪੰਜਾਬ, ਗੁਰਮੁਖ ਸਿੰਘ ਜ਼ੀਰਾ, ਡਾ.ਕਾਰਜ ਸਿੰਘ ਜ਼ੀਰਾ ਅਤੇ ਜਸਪਾਲ ਸਿੰਘ ਸਿੱਧੂ ਪੱਲਾ ਮੇਘਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਫ਼ਿਰੋਜ਼ਪੁਰ ਲੋਕ ਲਹਿਰ ਵਲੋਂ ਮੋਮਬੱਤੀ ਮਾਰਚ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਨੂੰ ਸਮਰਥਨ ਦਾ ਐਲਾਨ
Ad Position 24