14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਫ਼ਿਰੋਜ਼ਪੁਰ ਲੋਕ ਲਹਿਰ ਵਲੋਂ ਮੋਮਬੱਤੀ ਮਾਰਚ

ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)- ਮੈਡੀਕਲ ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਗੋਲੀਆਂ ਦਾ ਸ਼ਿਕਾਰ ਹੋਏ ਸਾਥੀ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਫ਼ਿਰੋਜ਼ਪੁਰ ਲੋਕ ਲਹਿਰ ਵਲੋਂ ਸ਼ਾਮ 5:30 ਵਜੇ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਦਿੱਲੀ ਗੇਟ ਤੋਂ ਸ਼ੁਰੂ ਹੋ ਕੇ ਸ਼ਹੀਦ ਊਧਮ ਸਿੰਘ ਚੌਕ ਤੱਕ ਪਹੁੰਚੇਗਾ।

Ad Position 21
No active advertisement
ਅਜੀਤ ਡੈਸਕ 15-10-2026
ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)- ਮੈਡੀਕਲ ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਗੋਲੀਆਂ ਦਾ ਸ਼ਿਕਾਰ ਹੋਏ ਸਾਥੀ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਫ਼ਿਰੋਜ਼ਪੁਰ ਲੋਕ ਲਹਿਰ ਵਲੋਂ ਸ਼ਾਮ 5:30 ਵਜੇ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਦਿੱਲੀ ਗੇਟ ਤੋਂ ਸ਼ੁਰੂ ਹੋ ਕੇ ਸ਼ਹੀਦ ਊਧਮ ਸਿੰਘ ਚੌਕ ਤੱਕ ਪਹੁੰਚੇਗਾ। ਫ਼ਿਰੋਜ਼ਪੁਰ ਲੋਕ ਲਹਿਰ ਦੇ ਕਨਵੀਨਰ ਗਾਮਾ ਸਿੱਧੂ ਤੇ ਐਡਵੋਕੇਟ ਰੋਹਿਤ ਅਰੋੜਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿਚ ਕੱਢਿਆ ਜਾਣ ਵਾਲਾ ਇਹ ਮਾਰਚ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ ਤੇ ਸਾਥੀਆਂ ਦੀ ਆਪਸੀ ਏਕਤਾ ’ਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਸਮੂਹ ਸਾਥੀਆਂ ਤੇ ਹਮਦਰਦਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਚ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ। ਅਤੇ ਵਿੱਛੜੇ ਸਾਥੀ ਪ੍ਰਤੀ ਆਪਣੀ ਸਾਂਝ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਨ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਆਪਸੀ ਏਕਤਾ ਅਤੇ ਸਹਿਯੋਗ ਵਿਚ ਹੈ, ਇਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਇਸ ਉਪਰਾਲੇ ਦਾ ਹਿੱਸਾ ਬਣਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਗੈਂਗਲੈਂਡ ਬਣਿਆ, ਪੁਲਿਸ ਬੇਵੱਸ, ਲੋਕਾਂ ’ਚ ਦਹਿਸ਼ਤ ਲਗਾਤਾਰ ਦੂਸਰੇ ਦਿਨ ਦੋ ਧਿਰਾਂ ਵਿਚਾਲੇ ਗੋਲੀਬਾਰੀ ਅਗਲੀ ਖ਼ਬਰ ਪੰਜਾਬ ਦੇ ਮੰਡੀਕਰਨ ਢਾਂਚੇ ਨੂੰ ਬਚਾਉਣ ਲਈ ਅਕਾਲੀ ਦਲ ਪੁਨਰ ਸੁਰਜੀਤ ਨੇ ਚੁੱਕੀ ਆਵਾਜ਼ ਝੋਨੇ ਦੀ ਖ਼ਰੀਦ ਹੱਦ 200 ਲੱਖ ਮੀਟ...
Ad Position 24