15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਵੱਖ-ਵੱਖ ਮੰਡੀਆਂ ’ਚ ਕੰਢਿਆਂ ਦੀ ਜਾਂਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲ਼ੋਂ 64,917 ਕੁਇੰਟਲ ਝੋਨੇ ਦੀ ਖ਼ਰੀਦ

ਮੱਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਤੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ ਵਲ਼ੋਂ ਮੱਖੂ ਦਾਣਾ ਮੰਡੀ ਸਮੇਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲ਼ੋਂ ਝੋਨੇ ਦੀ ਤੁਲਾਈ ਲਈ ਲਗਾਏ ਗਏ ਕੰਢਿਆਂ ਦੀ ਵੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-10-2026
ਮੱਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਤੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ ਵਲ਼ੋਂ ਮੱਖੂ ਦਾਣਾ ਮੰਡੀ ਸਮੇਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲ਼ੋਂ ਝੋਨੇ ਦੀ ਤੁਲਾਈ ਲਈ ਲਗਾਏ ਗਏ ਕੰਢਿਆਂ ਦੀ ਵੀ ਜਾਂਚ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਗਈ ਹੈ ਤੇ ਪ੍ਰਬੰਧ ਤਸੱਲੀਬਖ਼ਸ਼ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੇ ਤੁਲਾਈ ਸਬੰਧੀ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਭਾਗ ਵਲ਼ੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਵਲ਼ੋਂ ਦਿੱਤੀ ਜਾਣਕਾਰੀ ਅਨੁਸਾਰ ਹੁਣ ਤੱਕ ਮੱਖੂ ਦੀਆਂ ਮੰਡੀਆਂ ’ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲ਼ੋਂ ਕੁੱਲ 64,917 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਵਿਚ ਪਨਗਰੇਨ ਵਲ਼ੋਂ 13,300 ਕੁਇੰਟਲ, ਮਾਰਕਫੈੱਡ ਵਲ਼ੋਂ 19,340 ਕੁਇੰਟਲ, ਪਨਸਪ ਵਲ਼ੋਂ 18,655 ਕੁਇੰਟਲ ਤੇ ਵੇਅਰਹਾਊਸ ਵਲ਼ੋਂ 13,622 ਕੁਇੰਟਲ ਝੋਨੇ ਦੀ ਖ਼ਰੀਦ ਸ਼ਾਮਲ ਹੈ। ਇਸ ਤੋਂ ਇਲਾਵਾ ਹੁਣ ਤੱਕ 24,110 ਕੁਇੰਟਲ ਝੋਨੇ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲ਼ੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਇਸ ਮੌਕੇ ਮਾਰਕੀਟ ਕਮੇਟੀ ਮੱਖੂ ਦੇ ਸਕੱਤਰ ਹਰਦੀਪ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਹੀਰਾ ਸਿੰਘ, ਰੋਹਿਤ ਸਿੰਗਲਾ, ਸੁੱਖ ਸੰਧੂ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਰਜਨੀਸ਼ ਦਹੀਯਾ ਨੇ 6 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜ਼ਿਲ੍ਹੇ ’ਚ ਕਲੀਨਿਕਾਂ... ਅਗਲੀ ਖ਼ਬਰ ਜ਼ੀਰਾ ਗੈਂਗਲੈਂਡ ਬਣਿਆ, ਪੁਲਿਸ ਬੇਵੱਸ, ਲੋਕਾਂ ’ਚ ਦਹਿਸ਼ਤ ਲਗਾਤਾਰ ਦੂਸਰੇ ਦਿਨ ਦੋ ਧਿਰਾਂ ਵਿਚਾਲੇ ਗੋਲੀਬਾਰੀ
Ad Position 24