15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਫ਼ਿਰੋਜ਼ਪੁਰ ਵਿਖੇ ਭਾਜਪਾ ਵਲੋਂ ਜ਼ੋਰਦਾਰ ਪ੍ਰਦਰਸ਼ਨ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਫ਼ਿਰੋਜ਼ਪੁਰ,14 ਅਕਤੂਬਰ (ਸੁਖਵਿੰਦਰ ਸਿੰਘ)- ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ’ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੀ ਅਗਵਾਈ ਹੇਠ ਫਿਰੋਜ਼ਪੁਰ ਵਿਖੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ।

Ad Position 21
No active advertisement
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਤੇ ਹੋਰ ਆਗੂ ਵਧੀਕ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਰਾਹੀਂ ਰਾਜਪਾਲ ਦੇ ਨਾਂਅ ਮੰਗ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ 15-10-2026
ਫ਼ਿਰੋਜ਼ਪੁਰ,14 ਅਕਤੂਬਰ (ਸੁਖਵਿੰਦਰ ਸਿੰਘ)- ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ’ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੀ ਅਗਵਾਈ ਹੇਠ ਫਿਰੋਜ਼ਪੁਰ ਵਿਖੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਉਪਰੰਤ ਭਾਜਪਾ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਗਈ। ਭਾਜਪਾ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਵਿਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ। ਉਨ੍ਹਾਂ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਚਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਸੀ। 13 ਅਕਤੂਬਰ ਨੂੰ ਉਨ੍ਹਾਂ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਭਾਜਪਾ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀ.ਬੀ.ਆਈ ਨੂੰ ਸੌਂਪੀ ਜਾਵੇ ਤੇ ਹਮਲਾਵਰਾਂ ਦੇ ਕਾਲ ਰਿਕਾਰਡ, ਵਟਸਐਪ ਚੈਟ, ਸੀ.ਸੀ.ਟੀ.ਵੀ ਫੁਟੇਜ ਤੇ ਫੇਸਬੁੱਕ ਲਾਈਵ ਸਟ੍ਰੀਮ ਸਮੇਤ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਰੱਖੇ ਜਾਣ। ਇਸ ਦੇ ਨਾਲ ਹੀ ਪੀੜਤ ਪਰਿਵਾਰ, ਖ਼ਾਸ ਕਰਕੇ ਨਾਬਾਲਗ ਬੱਚਿਆਂ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ, ਪੰਜਾਬ ਵਿਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਉਸ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਇਸ ਕਤਲ ਕਾਂਡ ਵਿਚ ਸ਼ਾਮਲ ਹਰ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ, ਮੇਜਰ ਸਿੰਘ, ਸਾਗਰ ਨਰੂਲਾ, ਬੂਟਾ ਸਿੰਘ ਰਾਣਾ ਰਾਏ, ਵਿਕਰਮਜੀਤ ਸਿੰਘ ਪੋਜੋਕੇ, ਰਾਜ ਕੁਮਾਰ ਸਹਿਗਲ, ਯੁਵਾ ਮੋਰਚਾ ਪ੍ਰਧਾਨ ਰਾਜਨਬੀਰ ਸਿੰਘ ਢਿੱਲੋਂ, ਦੀਪਕ ਵਰਮਾ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ, ਸੁਰਿੰਦਰ ਪਾਲ ਸਿੰਘ ਸਿੱਧੂ, ਸਾਹਿਬ ਸਿੰਘ ਮੁਦਕਾ, ਮੋਹਿਤ ਢੱਲ, ਹਰਭਜਨ ਸਿੰਘ, ਸੁਖਦੇਵ ਸਿੰਘ, ਦਰਬਾਰਾ ਸਿੰਘ, ਅਮਨਦੀਪ ਸਿੰਘ, ਕੁਲਦੀਪ ਸਿੰਘ, ਸੁਖਪਾਲ ਸਿੰਘ ਟਿੰਕੂ, ਜਤਿੰਦਰ ਮੋਂਗਾ, ਅਸ਼ੋਕ ਬੁਰਜੀ, ਸੁਖਮੰਦਰ ਸਿੰਘ ਤੇ ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਬੇਕਰੀ ਤੇ ਚਾਟ ਭੰਡਾਰ ਦੀ ਵਰਕਸ਼ਾਪ ’ਤੇ ਛਾਪੇਮਾਰੀ, ਭਰੇ ਸੈਂਪਲ ਖ਼ੁਸ਼ਬਾਹਾ ਚਾਟ ਭੰਡਾਰ ਦੀ ਵਰਕ... ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਰਜਨੀਸ਼ ਦਹੀਯਾ ਨੇ 6 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜ਼ਿਲ੍ਹੇ ’ਚ ਕਲੀਨਿਕਾਂ...
Ad Position 24