ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਨਾਜ਼ਾ ਕੱਢਿਆ- ਕੁਲਬੀਰ ਸਿੰਘ ਜ਼ੀਰਾ
ਜ਼ੀਰਾ, 14 ਅਕਤੂਬਰ (ਰਜਨੀਸ਼ ਕਥੂਰੀਆ)- ਮਾਨਸਾ ਵਿਖੇ ਡਰੱਗ ਮਾਫੀਆ ਅਸ਼ਵਨੀ ਕੁਮਾਰ ਵਲੋਂ ਨਸ਼ਾ ਵਿਰੋਧੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਨੇ ਪੰਜਾਬ ਸਰਕਾਰ ਦੀ ਮੁਹਿੰਮ,‘ਯੁੱਧ ਨਸ਼ਿਆਂ ਵਿਰੁੱਧ’ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ,‘ਯੁੱਧ ਨਸ਼ਿਆਂ ਵਿਰੁੱਧ’ ਦਰਅਸਲ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਸਮਾਜਿਕ ਕਾਰਕੁੰਨਾਂ ਤੇ ਵਿਰੋਧੀ ਪਾਰਟੀਆਂ ਨੂੰ ਦਬਾਉਣ ਲਈ ਵਿੱਢੀ ਹੋਈ ਹੈ।
ਜ਼ੀਰਾ, 14 ਅਕਤੂਬਰ (ਰਜਨੀਸ਼ ਕਥੂਰੀਆ)- ਮਾਨਸਾ ਵਿਖੇ ਡਰੱਗ ਮਾਫੀਆ ਅਸ਼ਵਨੀ ਕੁਮਾਰ ਵਲੋਂ ਨਸ਼ਾ ਵਿਰੋਧੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਨੇ ਪੰਜਾਬ ਸਰਕਾਰ ਦੀ ਮੁਹਿੰਮ,‘ਯੁੱਧ ਨਸ਼ਿਆਂ ਵਿਰੁੱਧ’ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ,‘ਯੁੱਧ ਨਸ਼ਿਆਂ ਵਿਰੁੱਧ’ ਦਰਅਸਲ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਸਮਾਜਿਕ ਕਾਰਕੁੰਨਾਂ ਤੇ ਵਿਰੋਧੀ ਪਾਰਟੀਆਂ ਨੂੰ ਦਬਾਉਣ ਲਈ ਵਿੱਢੀ ਹੋਈ ਹੈ। ਜਦੋਂਕਿ ਨਸ਼ਾ ਤਸਕਰੀ ਵਿਚ ਕਥਿਤ ਤੌਰ ’ਤੇ ਪੰਜਾਬ ਸਰਕਾਰ ਦੇ ਆਗੂਆਂ ਤੇ ਪੁਲਿਸ ਮੁਲਾਜ਼ਮਾ ਦੀ ਮਿਲੀਭੁਗਤ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਲਾਏ ‘ਐਂਟੀ ਡਰੋਨ ਸਿਸਟਮ’ ’ਤੇ ਤਾਇਨਾਤ ਪੰਜਾਬ ਪੁਲਿਸ ਦਾ ਸਿਪਾਹੀ ਹੀ ਨਸ਼ਾ ਤਸਕਰੀ ਕਰਦਾ ਫੜਿਆ ਗਿਆ। ਉਹਨਾ ਦਾਅਵਾ ਕੀਤਾ ਕਿ ‘ਬਾਜ ਅੱਖ’ ਬੈਨਰ ਹੇਠ ਕੌਮਾਂਤਰੀ ਸਰਹੱਦ ’ਤੇ ਖੜ੍ਹੀ ਕੀਤੀ ‘ਐਂਟੀ ਡਰੋਨ ਸਿਸਟਮ’ ਵਾਲੀ ਬੱਸ ’ਤੇ ਤਾਇਨਾਤ ਪੰਜਾਬ ਪੁਲੀਸ ਦੇ ਸਿਪਾਹੀ ਕਰਮ ਸਿੰਘ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਤੇ ਬੀ.ਐੱਸ.ਐੱਫ਼. ਨੇ ਇਕ ਸਾਂਝੇ ਆਪਰੇਸ਼ਨ ਦੌਰਾਨ ਲੰਘੀ ਰਾਤ 15 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਲਈ ਇਸ ਤੋਂ ਵੱਡੀ ਸ਼ਰਮਨਾਕ ਗੱਲ ਕੀ ਹੋ ਸਕਦੀ ਹੈ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਵੱਡੇ ਪੱਧਰ ’ਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਪਾਏ ਜਾ ਰਹੇ ਹਨ। ਉਹਨਾਂ ਮੁੱਖ ਮੰਤਰੀ ਪੰਜਾਬ ਤੇ ਡੀ.ਜੀ.ਪੀ.ਪੰਜਾਬ ਗੌਰਵ ਯਾਦਵ ਨੂੰ ਅਪੀਲ ਕੀਤੀ ਕਿ ਕੇਵਲ ਇਸ਼ਤਿਹਾਰਬਾਜ਼ੀ ਤੇ ਬਿਆਨਬਾਜ਼ੀ ਵਿਚੋਂ ਬਾਹਰ ਨਿਕਲ ਕੇ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰਨ।