14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਰਤੀ ਕਿਸਾਨੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਜਸਵੰਤ ਸਿੰਘ ਵਾਰਸ ਵਾਲਾ ਜ਼ੀਰਾ ਤਹਿਸੀਲ ਦੇ ਸਕੱਤਰ ਨਿਯੁਕਤ

ਮੱਖੂ,14 ਅਕਤੂਬਰ (ਕੁਲਵਿੰਦਰ ਸਿੰਘ)- ਅੱਜ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਭਾਰਤੀ ਕਿਸਾਨੀ ਯੂਨੀਅਨ ਪੰਜਾਬ ਦੀ ਇਕ ਅਹਿਮ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜਨਰਲ ਸਕੱਤਰ ਪੰਜਾਬ ਭੁਪਿੰਦਰ ਸਿੰਘ ਔਲਖ, ਕੋਰ ਕਮੇਟੀ ਮੈਂਬਰ ਪੰਜਾਬ ਪਰਗਟ ਸਿੰਘ ਲਹਿਰਾ, ਗੁਰਵਿੰਦਰ ਸਿੰਘ ਢਿੱਲੋਂ ਅਤੇ ਸਰਪ੍ਰਸਤ ਪੰਜਾਬ ਬਾਪੂ ਗੁਰਦੇਵ ਸਿੰਘ, ਜਥੇਦਾਰ ਜੋਗਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਿਸਾਨੀ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਦੇ ਹੋਏ ਕਿਸਾਨ ਆਗੂ ਅਤੇ ਵਰਕਰ। ਅਜੀਤ ਤਸਵੀਰ 15-10-2026
ਮੱਖੂ,14 ਅਕਤੂਬਰ (ਕੁਲਵਿੰਦਰ ਸਿੰਘ)- ਅੱਜ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਭਾਰਤੀ ਕਿਸਾਨੀ ਯੂਨੀਅਨ ਪੰਜਾਬ ਦੀ ਇਕ ਅਹਿਮ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜਨਰਲ ਸਕੱਤਰ ਪੰਜਾਬ ਭੁਪਿੰਦਰ ਸਿੰਘ ਔਲਖ, ਕੋਰ ਕਮੇਟੀ ਮੈਂਬਰ ਪੰਜਾਬ ਪਰਗਟ ਸਿੰਘ ਲਹਿਰਾ, ਗੁਰਵਿੰਦਰ ਸਿੰਘ ਢਿੱਲੋਂ ਅਤੇ ਸਰਪ੍ਰਸਤ ਪੰਜਾਬ ਬਾਪੂ ਗੁਰਦੇਵ ਸਿੰਘ, ਜਥੇਦਾਰ ਜੋਗਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਦਾ ਵਿਸਥਾਰ ਕਰਦਿਆਂ ਜਸਵੰਤ ਸਿੰਘ ਵਾਰਸ ਵਾਲਾ ਨੂੰ ਤਹਿਸੀਲ ਜੀਰਾ ਦਾ ਸਕੱਤਰ ਨਿਯੁਕਤ ਕੀਤਾ ਗਿਆ। ਮੀਟਿੰਗ ਵਿਚ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਅਤੇ ਪਰਾਲੀ ਦੇ ਮੁੱਦੇ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਜਥੇਬੰਦੀ ਨੇ ਐਲਾਨ ਕੀਤਾ ਕਿ 23 ਅਕਤੂਬਰ ਨੂੰ ਤਹਿਸੀਲ ਪੱਧਰ ’ਤੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 27 ਤਰੀਕ ਨੂੰ ਸਦਨ ਦੇ ਅੰਦਰ ਜੇਕਰ ਸਰਕਾਰ ਨੇ ਕਿਸਾਨੀ ਮੰਗਾਂ ਪੂਰੀਆਂ ਨਾ ਕੀਤੀਆਂ, ਤਾਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾਵੇਗੀ। ਇਸ ਮੌਕੇ ਬਲਦੇਵ ਸਿੰਘ ਵਾਈਆ ਮੀਤ ਪ੍ਰਧਾਨ ਪੰਜਾਬ, ਲਖਬੀਰ ਸਿੰਘ ਨਿਜਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਰਾਜਵੀਰ ਸਿੰਘ ਗਿੱਲ ਸੰਧਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਗੁਰਵਿੰਦਰ ਸਿੰਘ ਕੋਰ ਕਮੇਟੀ ਮੈਂਬਰ ਪੰਜਾਬ, ਜੋਗਿੰਦਰ ਸਿੰਘ ਸਭਰਾ ਮੀਤ ਪ੍ਰਧਾਨ ਪੰਜਾਬ, ਨਿਸ਼ਾਨ ਸਿੰਘ ਮੱਖੂ ਬਲਾਕ ਪ੍ਰਧਾਨ, ਹਰਦਿਆਲ ਸਿੰਘ ਸ਼ਾਹ ਵਾਲਾ, ਰਸਾਲ ਸਿੰਘ ਢੋਲੇ ਵਾਲਾ, ਗੁਰਦੀਪ ਸਿੰਘ ਪੱਛਮੀ, ਸੁਖਵੰਤ ਸਿੰਘ ਕੋਠੇ ਜ਼ਿਲ੍ਹਾ ਜਰਨਲ ਸਕੱਤਰ ਫਿਰੋਜ਼ਪੁਰ, ਗੁਰਪਾਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸਰਿੰਦਰ ਸਿੰਘ ਪੀਰ ਮੁਹੰਮਦ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ੍ਹ, ਗੁਰਪ੍ਰੀਤ ਸਿੰਘ ਪੀਰ ਮੁਹੰਮਦ, ਗੁਰਮੀਤ ਸਿੰਘ ਨਿਜ਼ਾਮਦੀਨ ਵਾਲਾ, ਸੁਰਜੀਤ ਸਿੰਘ ਨੰਦਪੁਰ, ਬਲਦੇਵ ਸਿੰਘ ਪੰਨੂ, ਹਰਬੰਸ ਸਿੰਘ ਬਰਾਮ ਕੇ ਜ਼ਿਲ੍ਹਾ ਪ੍ਰਧਾਨ ਮੋਗਾ, ਸੂਰਤ ਸਿੰਘ ਬਰਾਮ ਕੇ, ਮਨਦੀਪ ਸਿੰਘ ਮੰਨਾ ਬਲਾਕ ਪ੍ਰਧਾਨ ਧਰਮਕੋਟ, ਕੇਵਲ ਸਿੰਘ ਚੂੜ ਚੱਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਵਲੋਂ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ’ਚ ਬਣੇ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ ਅਗਲੀ ਖ਼ਬਰ ਪੁਰਾਣਾ ਸਾਮਾਨ ਖਰੀਦਣ ਜਾਂ ਵੇਚਣ ਵਾਲੇ ਦੁਕਾਨਦਾਰ ਆਪਣੀਆਂ ਦੁਕਾਨਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਵਾਉਣ -ਏ.ਡੀ.ਸੀ.
Ad Position 24