ਨਸ਼ਿਆਂ ਖ਼ਿਲਾਫ਼ ਕਲੀਨ ਆਪ੍ਰੇਸ਼ਨ ਸ਼ੁਰੂ ਕਰ ਕੇ ਡਰੱਗ ਮਾਫੀਆ ਨੂੰ ਨੱਥ ਪਾਉਣ ਸਰਕਾਰਾਂ- ਕਰਨੈਲ ਸਿੰਘ ਪੀਰ ਮੁਹੰਮਦ
ਮੱਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਮਾਨਸਾ ਵਿਖੇ ਦਿਨ-ਦਿਹਾੜੇ ਇਕ ਮੈਡੀਕਲ ਸਟੋਰ ’ਤੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਪ੍ਰਕੋਪ ਖ਼ਤਮ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਨਸ਼ਾ ਤਸਕਰਾਂ ਤੇ ਡਰੱਗ ਮਾਫੀਆ ਵਿਰੁੱਧ ਕਿਹੜਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਤੇ ਪ੍ਰਭਾਵਸ਼ਾਲੀ ਕਲੀਨ ਆਪ੍ਰੇਸ਼ਨ ਸ਼ੁਰੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਡਰੱਗ ਮਾਫੀਆ ਦੀਆਂ ਸਰਗਰਮੀਆਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਮੁਸ਼ਕਿਲ ਹੈ।
ਅਜੀਤ ਡੈਸਕ
15-10-2026