14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿਸਟਲ ਸ਼ੂਟਿੰਗ ’ਚ ਸ਼ਹੀਦ ਗੰਜ ਵੁਮੈਨ ਕਾਲਜ ਮੁੱਦਕੀ ਦੀ ਵਿਦਿਆਰਥਣ ਹਰਸਿਮਰਤ ਕੌਰ ਸੰਧੂ ਨੇ ਮੱਲਾਂ ਮਾਰੀਆਂ

ਮੁੱਦਕੀ, 14 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸ਼ਹੀਦ ਗੰਜ ਵੁਮੈਨ ਕਾਲਜ ਦੀ ਹੋਣਹਾਰ ਵਿਦਿਆਰਥਣ ਹਰਸਿਮਰਤ ਕੌਰ ਸੰਧੂ ਨੇ ਪਿਸਟਲ ਸ਼ੂਟਿੰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਗਗਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਹਰਸਿਮਰਤ ਕੌਰ ਨੇ ਆਪਣੀ ਮਿਹਨਤ ਅਤੇ ਦ੍ਰਿੜ ਇਰਾਦੇ ਸਦਕਾ ਵੱਖ-ਵੱਖ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ।

Ad Position 21
No active advertisement
ਪਿਸਟਲ ਸ਼ੂਟਿੰਗ ’ਚ ਮੱਲ੍ਹਾ ਮਾਰਨ ਵਾਲੀ ਸ਼ਹੀਦ ਗੰਜ ਵੁਮੈਨ ਕਾਲਜ ਦੀ ਹੋਣਹਾਰ ਵਿਦਿਆਰਥਣ ਹਰਸਿਮਰਤ ਕੌਰ। ਅਜੀਤ ਤਸਵੀਰ 15-10-2026
ਮੁੱਦਕੀ, 14 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸ਼ਹੀਦ ਗੰਜ ਵੁਮੈਨ ਕਾਲਜ ਦੀ ਹੋਣਹਾਰ ਵਿਦਿਆਰਥਣ ਹਰਸਿਮਰਤ ਕੌਰ ਸੰਧੂ ਨੇ ਪਿਸਟਲ ਸ਼ੂਟਿੰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਗਗਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਹਰਸਿਮਰਤ ਕੌਰ ਨੇ ਆਪਣੀ ਮਿਹਨਤ ਅਤੇ ਦ੍ਰਿੜ ਇਰਾਦੇ ਸਦਕਾ ਵੱਖ-ਵੱਖ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਵਿਖੇ ਹੋਏ ਜ਼ਿਲ੍ਹਾ ਪੱਧਰੀ ਪਿਸਟਲ ਸ਼ੂਟਿੰਗ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੂਲ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਹਾਸਲ ਕੀਤਾ। ਉਸ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਫ਼ਰੀਦਕੋਟ ਵਿਖੇ ਦੂਜਾ ਸਥਾਨ ਹਾਸਲ ਕੀਤਾ। ਉਸ ਨੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦੇ ਬਲ ’ਤੇ ਕੌਮੀ ਪੱਧਰ ਦੇ ਮੁਕਾਬਲੇ ਲਈ ਵੀ ਕੁਆਲੀਫਾਈ ਕੀਤਾ। ਉਸ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਾਰਨ ਕਾਲਜ ਦੇ ਚੇਅਰਮੈਨ ਰਛਪਾਲ ਸਿੰਘ ਮੱਲ੍ਹੀ, ਡਾਇਰੈਕਟਰ ਡਾ.ਸੁਖਜੀਤ ਢਿੱਲੋਂ, ਪ੍ਰਿੰਸੀਪਲ ਗਗਨਦੀਪ ਕੌਰ ਤੇ ਸਮੂਹ ਸਟਾਫ਼ ਵਲੋਂ ਸਨਮਾਨ ਚਿੰਨ੍ਹ ਦੇ ਕੇ ਹਰਸਿਮਰਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਚੇਅਰਮੈਨ ਰਛਪਾਲ ਸਿੰਘ ਮੱਲ੍ਹੀ ਤੇ ਸਮੁੱਚੀ ਕਾਲਜ ਪ੍ਰਬੰਧਕੀ ਕਮੇਟੀ ਵਲੋਂ ਮਾਪਿਆਂ ਤੇ ਅਧਿਆਪਕਾਂ ਤੇ ਕੋਚ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਿਸਾਲ ਸਤਲੁਜ ਵਲੋਂ ਪੰਜਾਬ ਬੰਦ ਦਾ ਸਮਰਥਨ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਸੇਵਾ-ਮੁਕਤ ਹੋਏ 13 ਰੇਲ ਕਰਮੀਆਂ ਨੂੰ 1.30 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਸੌਂਪੇ
Ad Position 24