17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਾਤਾ ਸਾਹਿਬ ਕੌਰ ਸਕੂਲ ’ਚ ਮੁਢਲੀ ਸਹਾਇਤਾ ਤੇ ਜੀਵਨ-ਰੱਖਿਆ ਹੁਨਰਾਂ ਬਾਰੇ ਵਰਕਸ਼ਾਪ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)– ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਐਮਰਜੈਂਸੀ ਹਾਲਾਤਾਂ ਦੌਰਾਨ ਸਹੀ ਕਦਮ ਚੁੱਕਣ ਤੇ ਕੀਮਤੀ ਜਾਨਾਂ ਬਚਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਮੁੱਢਲੀ ਸਹਾਇਤਾ ਤੇ ਐਮਰਜੈਂਸੀ ਜੀਵਨ-ਰੱਖਿਆ ਹੁਨਰ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਅਮਨਦੀਪ ਹਸਪਤਾਲ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਮੁੱਢਲੀ ਸਹਾਇਤਾ ਦੇ ਮਹੱਤਵਪੂਰਨ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 17-10-2026
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)– ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਐਮਰਜੈਂਸੀ ਹਾਲਾਤਾਂ ਦੌਰਾਨ ਸਹੀ ਕਦਮ ਚੁੱਕਣ ਤੇ ਕੀਮਤੀ ਜਾਨਾਂ ਬਚਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਮੁੱਢਲੀ ਸਹਾਇਤਾ ਤੇ ਐਮਰਜੈਂਸੀ ਜੀਵਨ-ਰੱਖਿਆ ਹੁਨਰ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਅਮਨਦੀਪ ਹਸਪਤਾਲ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਮੁੱਢਲੀ ਸਹਾਇਤਾ ਦੇ ਮਹੱਤਵਪੂਰਨ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਐਮਰਜੈਂਸੀ ਹੈਲਪਲਾਈਨ ਨੰਬਰ 102 ਅਤੇ 108 ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਮੁੱਢਲੀ ਸਹਾਇਤਾ ਨਾਲ ਸਬੰਧਿਤ ਵਿਹਾਰਕ ਗਤੀਵਿਧੀਆਂ ’ਚ ਵੀ ਹਿੱਸਾ ਲਿਆ। ਇਨ੍ਹਾਂ ਪ੍ਰਦਰਸ਼ਨਾਂ ਰਾਹੀਂ ਉਨ੍ਹਾਂ ਨੂੰ ਸੀਪੀਆਰ, ਸੱਟ ਲੱਗਣ ’ਤੇ ਮੁੱਢਲੀ ਸਹਾਇਤਾ ਦੇਣ ਤੇ ਐਮਰਜੈਂਸੀ ਹਾਲਾਤਾਂ ਵਿਚ ਤੁਰੰਤ ਅਤੇ ਢੁਕਵੀਂ ਕਾਰਵਾਈ ਕਰਨ ਦੀ ਮਹੱਤਤਾ ਸਮਝਣ ਦਾ ਮੌਕਾ ਮਿਲਿਆ। ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ, ਪ੍ਰਬੰਧਕ ਸਰਦਾਰ ਹਰਬੀਰ ਸਿੰਘ ਤੇ ਸਰਦਾਰ ਕਮਲਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਕਿਹਾ ਕਿ ਮੁੱਢਲੀ ਸਹਾਇਤਾ ਤੇ ਜੀਵਨ-ਰੱਖਿਆ ਹੁਨਰਾਂ ਦੀ ਜਾਣਕਾਰੀ ਹਰੇਕ ਵਿਦਿਆਰਥੀ ਤੇ ਅਧਿਆਪਕ ਲਈ ਮਹੱਤਵਪੂਰਨ ਹੈ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਅਭੈ ਬਜਾਜ ਤੇ ਸ਼੍ਰੀਮਤੀ ਰਚਨਾ ਮੋਂਗਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ਰਾਣਾ ਸੋਢੀ ਦੀ ਅਗਵਾਈ ਹੇਠ ਭਾਜਪਾ ਦੀ ਜਿੱਤ ਯਕੀਨੀ - ਦਵਿੰਦਰ ਸਿੰਘ ਪਹਿਲਵਾਨ ਅਗਲੀ ਖ਼ਬਰ ਅਮਨਦੀਪ ਹਸਪਤਾਲ ਵਲ਼ੋਂ ਹੱਡੀਆਂ ਤੇ ਜੋੜਾਂ ਦੀ ਜਾਂਚ ਲਈ ਮੁਫ਼ਤ ਸਿਹਤ ਕੈਂਪ
Ad Position 24