17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ਰਾਣਾ ਸੋਢੀ ਦੀ ਅਗਵਾਈ ਹੇਠ ਭਾਜਪਾ ਦੀ ਜਿੱਤ ਯਕੀਨੀ - ਦਵਿੰਦਰ ਸਿੰਘ ਪਹਿਲਵਾਨ

ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਿਆਸੀ ਪਕੜ, ਤਜਰਬੇ ਤੇ ਲੋਕਾਂ ਨਾਲ ਗੂੜ੍ਹੇ ਸਬੰਧਾਂ ਦੀ ਸ਼ਲਾਘਾ ਕਰਦਿਆਂ ਭਾਜਪਾ ਦੇ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ ਰਾਣਾ ਸੋਢੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਦਿਆਂ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ। ਦਵਿੰਦਰ ਪਹਿਲਵਾਨ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਇਕ ਤਜਰਬੇਕਾਰ ਤੇ ਸਿਆਸੀ ਆਗੂ ਹਨ ਜਿਨ੍ਹਾਂ ਨੇ ਆਪਣੇ ਲੰਮੇ ਸਿਆਸੀ ਤਜਰਬੇ, ਲੋਕਾਂ ਨਾਲ ਸਿੱਧੇ ਸੰਪਰਕ ਤੇ ਪ੍ਰਭਾਵਸ਼ਾਲੀ ਅਗਵਾਈ ਸਦਕਾ ਆਪਣੀ ਵੱਖਰੀ ਪਛਾਣ ਬਣਾਈ ਹੈ।

Ad Position 21
No active advertisement
ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ਰਾਣਾ ਸੋਢੀ ਦੀ ਅਗਵਾਈ ਹੇਠ ਭਾਜਪਾ ਦੀ ਜਿੱਤ ਯਕੀਨੀ - ਦਵਿੰਦਰ ਸਿੰਘ ਪਹਿਲਵਾਨ 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਿਆਸੀ ਪਕੜ, ਤਜਰਬੇ ਤੇ ਲੋਕਾਂ ਨਾਲ ਗੂੜ੍ਹੇ ਸਬੰਧਾਂ ਦੀ ਸ਼ਲਾਘਾ ਕਰਦਿਆਂ ਭਾਜਪਾ ਦੇ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ ਰਾਣਾ ਸੋਢੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਦਿਆਂ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ। ਦਵਿੰਦਰ ਪਹਿਲਵਾਨ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਇਕ ਤਜਰਬੇਕਾਰ ਤੇ ਸਿਆਸੀ ਆਗੂ ਹਨ ਜਿਨ੍ਹਾਂ ਨੇ ਆਪਣੇ ਲੰਮੇ ਸਿਆਸੀ ਤਜਰਬੇ, ਲੋਕਾਂ ਨਾਲ ਸਿੱਧੇ ਸੰਪਰਕ ਤੇ ਪ੍ਰਭਾਵਸ਼ਾਲੀ ਅਗਵਾਈ ਸਦਕਾ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਰਾਣਾ ਸੋਢੀ ਦੀ ਸ਼ਖ਼ਸੀਅਤ, ਲੋਕਾਂ ਵਿਚ ਉਨ੍ਹਾਂ ਦੀ ਮਜ਼ਬੂਤ ਪਕੜ ਅਤੇ ਸਿਆਸੀ ਸੂਝ-ਬੂਝ ਉਨ੍ਹਾਂ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਇਕ ਮਜ਼ਬੂਤ ਆਗੂ ਵਜੋਂ ਸਥਾਪਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਰਾਣਾ ਸੋਢੀ ਦੇ ਤਜਰਬੇ ਤੇ ਲੋਕਾਂ ਨਾਲ ਉਨ੍ਹਾਂ ਦੇ ਜੁੜਾਅ ਕਾਰਨ ਭਾਜਪਾ ਵਰਕਰਾਂ ਵਿਚ ਵੀ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਦੀ ਅਗਵਾਈ ਪਾਰਟੀ ਨੂੰ ਨਵੀਂ ਮਜ਼ਬੂਤੀ ਦੇ ਰਹੀ ਹੈ ਅਤੇ ਸ਼ਹਿਰੀ ਹਲਕੇ ਵਿਚ ਭਾਜਪਾ ਦਾ ਆਧਾਰ ਹੋਰ ਮਜ਼ਬੂਤ ਹੋ ਰਿਹਾ ਹੈ। ਦਵਿੰਦਰ ਪਹਿਲਵਾਨ ਨੇ ਵਿਸ਼ਵਾਸ ਜਤਾਇਆ ਕਿ ਰਾਣਾ ਗੁਰਮੀਤ ਸਿੰਘ ਸੋਢੀ ਆਪਣੀ ਲੋਕਪ੍ਰਿਯਤਾ, ਸਿਆਸੀ ਤਜਰਬੇ ਤੇ ਲੋਕਾਂ ਨਾਲ ਨੇੜਲੇ ਸਬੰਧਾਂ ਦੇ ਦਮ ’ਤੇ ਚੋਣਾਂ ਵਿਚ ਵਿਰੋਧੀਆਂ ਨੂੰ ਸਖ਼ਤ ਟੱਕਰ ਦੇਣਗੇ ਅਤੇ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਮਿੰਟੂ ਗਿੱਲ ਵਲੋਂ ਸਵ.ਸ਼ਿੰਦਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ’ਚ ਮੁਢਲੀ ਸਹਾਇਤਾ ਤੇ ਜੀਵਨ-ਰੱਖਿਆ ਹੁਨਰਾਂ ਬਾਰੇ ਵਰਕਸ਼ਾਪ
Ad Position 24