17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੁਆਏ ਸਿੰਘ ਵਾਲਾ ਦਾ ਅਚਨਚੇਤ ਦੌਰਾ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨੇੜਲੇ ਪਿੰਡ ਜੁਆਏ ਸਿੰਘ ਵਾਲਾ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸਰਦਾਰ ਫ਼ੌਜਾ ਸਿੰਘ ਸਰਾਰੀ ਵਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿਚ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸਿੱਖਿਆ, ਪੜ੍ਹਾਈ ਦੇ ਮਿਆਰ, ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਸਕੂਲ ਵਿਚ ਉਪਲਬਧ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨੇੜਲੇ ਪਿੰਡ ਜੁਆਏ ਸਿੰਘ ਵਾਲਾ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸਰਦਾਰ ਫ਼ੌਜਾ ਸਿੰਘ ਸਰਾਰੀ ਵਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿਚ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸਿੱਖਿਆ, ਪੜ੍ਹਾਈ ਦੇ ਮਿਆਰ, ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਸਕੂਲ ਵਿਚ ਉਪਲਬਧ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਦੌਰੇ ਦੌਰਾਨ ਵਿਧਾਇਕ ਸਰਾਰੀ ਨੇ ਸਕੂਲ ਦੇ ਸਟਾਫ਼ ਨਾਲ ਗੱਲਬਾਤ ਕਰਦਿਆਂ ਸਿੱਖਿਆ ਪ੍ਰਬੰਧਾਂ ਤੇ ਸਕੂਲ ਵਿਚ ਚੱਲ ਰਹੇ ਸਿਵਲ ਵਰਕਸ ਸਮੇਤ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਕੰਮਾਂ ਦੀ ਗੁਣਵੱਤਾ ਤੇ ਪਾਰਦਰਸ਼ਤਾ ਬਣਾਈ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਵਿਧਾਇਕ ਨੇ ਸਕੂਲ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਵਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਸਿਰਜਣਾ, ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਸਰਾਰੀ ਦੇ ਨਿੱਜੀ ਸਹਾਇਕ ਸਰਦਾਰ ਬਚਿੱਤਰ ਸਿੰਘ ਲਾਡੀ ਤੇ ਪਿੰਡ ਦੇ ਪਤਵੰਤੇ ਪਿਆਰਾ ਸਿੰਘ ਵੀ ਮੌਜੂਦ ਸਨ। ਇ ਸ ਤੋਂ ਇਲਾਵਾ ਸਕੂਲ ਮੁਖੀ ਪਰਮਜੀਤ, ਸਟਾਫ਼ ਮੈਂਬਰ ਗੁਰਵਿੰਦਰ ਸਿੰਘ, ਮੈਥਿਊ, ਸੋਨਮ ਕੰਬੋਜ ਤੇ ਪੂਨਮ ਰਾਣੀ ਸਮੇਤ ਸਕੂਲ ਦੀ ਕੁੱਕ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਹਰਨੂਰ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਦੋ ਰੋਜ਼ਾ ਚੋਣ ਜਾਗਰੂਕਤਾ ਮੁਹਿੰਮ
Ad Position 24