ਖੇਡਾਂ ਵਤਨ ਪੰਜਾਬ ਦੀਆਂ ’ਚ ਹਰਨੂਰ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀ ਹਰਨੂਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਮੁਹਾਲੀ ਵਿਖੇ ਹੋਏ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਹਰਨੂਰ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਹ ਪ੍ਰਾਪਤੀ ਆਪਣੇ ਨਾਮ ਕੀਤੀ।
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀ ਹਰਨੂਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਮੁਹਾਲੀ ਵਿਖੇ ਹੋਏ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਹਰਨੂਰ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਹ ਪ੍ਰਾਪਤੀ ਆਪਣੇ ਨਾਮ ਕੀਤੀ। ਜ਼ਿਕਰਯੋਗ ਹੈ ਕਿ ਹਰਨੂਰ ਸਿੰਘ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਚ ਦਸਵੀਂ ਜਮਾਤ ਦਾ ਵਿਦਿਆਰਥੀ ਹੈ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ, ਪਰਿਵਾਰ ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਰਨੂਰ ਸਿੰਘ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ ਤੇ ਕੋਚ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ, ਮਾਰਗਦਰਸ਼ਨ ਤੇ ਪ੍ਰੇਰਨਾ ਸਦਕਾ ਹੀ ਉਹ ਇਸ ਮੁਕਾਮ ਤੱਕ ਪਹੁੰਚ ਸਕਿਆ ਹੈ। ਹਰਨੂਰ ਸਿੰਘ ਦੀ ਇਸ ਪ੍ਰਾਪਤੀ ’ਤੇ ਪਰਿਵਾਰਕ ਮੈਂਬਰਾਂ, ਕੋਚ ਅਤੇ ਖੇਡ ਪ੍ਰੇਮੀਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਗਈ।