ਗੜੇਮਾਰੀ ਅਤੇ ਤੂਫ਼ਾਨ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ, ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਲਿਆ ਜਾਇਜ਼ਾ
ਗੋਲੂ ਕਾ ਮੋੜ, 16 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਪਿੰਡਾਂ ਵਿਚ ਬੀਤੇ ਕੱਲ੍ਹ ਭਾਰੀ ਮੀਂਹ, ਗੜੇਮਾਰੀ ਤੇ ਤੇਜ਼ ਤੂਫ਼ਾਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਹੰਸਰਾਜ ਜੋਸਨ ਸ਼ਹੀਦ ਉਧਮ ਸਿੰਘ ਵਾਲਾ ਤੇ ਜੀਵਾਂ ਅਰਾਈਂ ਸਮੇਤ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚੇ ਤੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਨੂੰ ਦੇਖਿਆ।
ਗੋਲੂ ਕਾ ਮੋੜ, 16 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਪਿੰਡਾਂ ਵਿਚ ਬੀਤੇ ਕੱਲ੍ਹ ਭਾਰੀ ਮੀਂਹ, ਗੜੇਮਾਰੀ ਤੇ ਤੇਜ਼ ਤੂਫ਼ਾਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਹੰਸਰਾਜ ਜੋਸਨ ਸ਼ਹੀਦ ਉਧਮ ਸਿੰਘ ਵਾਲਾ ਤੇ ਜੀਵਾਂ ਅਰਾਈਂ ਸਮੇਤ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚੇ ਤੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਨੂੰ ਦੇਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਚੱਕਾਂ ਤੇ ਆਸ-ਪਾਸ ਦੇ ਦਰਜਨਾਂ ਪਿੰਡਾਂ ਵਿਚ ਗੜੇਮਾਰੀ ਤੇ ਤੂਫ਼ਾਨ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਥਾਵਾਂ ’ਤੇ ਕਿਸਾਨਾਂ ਦੀ ਪੂਰੀ ਫ਼ਸਲ ਤਬਾਹ ਹੋਣ ਦੀਆਂ ਰਿਪੋਰਟਾਂ ਹਨ ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸਾਬਕਾ ਮੰਤਰੀ ਜੋਸਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ 50 ਫ਼ੀਸਦੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 50 ਹਜ਼ਾਰ ਰੁਪਏ ਤੇ ਜਿਨ੍ਹਾਂ ਦੀਆਂ ਫ਼ਸਲਾਂ ਦਾ 100 ਫ਼ੀਸਦੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 1 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ। ਇਸ ਮੌਕੇ ਇਕਬਾਲ ਚੰਦ, ਪਾਲਾ ਬੱਟੀ ਪ੍ਰਧਾਨ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ, ਨਿਹਾਲ ਚੰਦ, ਜਗਸੀਰ ਚਾਂਦੀ, ਸਤਪਾਲ ਬੱਟੀ, ਰਮੇਸ਼ ਬੱਟੀ, ਲਵਲੀ ਬੱਟੀ, ਮਿਲਖ ਰਾਜ ਥਿੰਦ, ਹਰਪ੍ਰੀਤ ਬੱਟੀ, ਪ੍ਰਵੇਸ਼ ਬੱਟੀ, ਵਿਜੇ ਕੁਮਾਰ ਜਈਆ ਸਮੇਤ ਹੋਰ ਪਤਵੰਤੇ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।