17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਾਕਸਿੰਗ ਅਤੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਐਮਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਜ਼ੀਰਾ, 16 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਬਾਕਸਿੰਗ ਤੇ ਕਿੱਕ ਬਾਕਸਿੰਗ ਮੁਕਾਬਲਿਆਂ ’ਚ ਅਵਾਨ ਰੋਡ ਜ਼ੀਰਾ ਵਿਖੇ ਸਥਿਤ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਤਗਮੇ ਆਪਣੇ ਨਾਮ ਕੀਤੇ ਹਨ। ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ ਤੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਕਸਿੰਗ ਮੁਕਾਬਲਿਆਂ ਵਿਚ ਹਰਲੀਨ ਕੌਰ, ਗੁਰਤਾਜ ਸਿੰਘ, ਜਗਜੀਤ ਸਿੰਘ ਨੇ ਸੋਨ ਤਗਮਾ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 17-10-2026
ਜ਼ੀਰਾ, 16 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਬਾਕਸਿੰਗ ਤੇ ਕਿੱਕ ਬਾਕਸਿੰਗ ਮੁਕਾਬਲਿਆਂ ’ਚ ਅਵਾਨ ਰੋਡ ਜ਼ੀਰਾ ਵਿਖੇ ਸਥਿਤ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਤਗਮੇ ਆਪਣੇ ਨਾਮ ਕੀਤੇ ਹਨ। ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ ਤੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਕਸਿੰਗ ਮੁਕਾਬਲਿਆਂ ਵਿਚ ਹਰਲੀਨ ਕੌਰ, ਗੁਰਤਾਜ ਸਿੰਘ, ਜਗਜੀਤ ਸਿੰਘ ਨੇ ਸੋਨ ਤਗਮਾ ਹਾਸਲ ਕੀਤਾ। ਜਦਕਿ ਏਕਮਜੋਤ ਸਿੰਘ, ਫ਼ਤਿਹਵੀਰ ਸਿੰਘ ਤੇ ਮਨਤਾਜ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ। ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਪਰੀਨੂਰ ਕੌਰ, ਸੁਖਰਾਜਦੀਪ ਸਿੰਘ, ਲਖਵੀਰ ਸਿੰਘ ਨੇ ਸੋਨ ਤਗਮਾ ਸਾਹਿਬਦੀਪ ਸਿੰਘ ਤੇ ਹਰਲੀਨ ਕੌਰ ਨੇ ਕਾਂਸੀ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਖ਼ੁਸ਼ੀ ਸਾਂਝੀ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਬੁੱਟਰ ਤੇ ਪ੍ਰਿੰਸੀਪਲ ਤੇਜ ਸਿੰਘ ਨੇ ਕਿਹਾ ਕਿ ਖਿਡਾਰੀਆਂ ਨੇ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਦ੍ਰਿੜ੍ਹ ਇਰਾਦੇ ਨਾਲ ਇਹ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਦੇ ਮਾਪਿਆਂ, ਕੋਚਾਂ ਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕੁਆਰਡੀਨੇਟਰ ਅਨੁਪਮਾ ਠਾਕੁਰ, ਸੁਰਿੰਦਰ ਕਟੋਚ, ਰੀਨਾ ਠਾਕੁਰ, ਦਵਿੰਦਰ ਕੁਮਾਰ, ਡੀ.ਪੀ.ਈ. ਸੰਜੇ ਭਾਰਦਵਾਜ, ਰੇਣੂਕਾ ਠਾਕੁਰ, ਅਸ਼ਵਨੀ ਕੁਮਾਰ, ਅਸ਼ੋਕ ਕੁਮਾਰ ਤੇ ਰਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ, 4 ਆਗੂ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਗੜੇਮਾਰੀ ਅਤੇ ਤੂਫ਼ਾਨ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ, ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਲਿਆ ਜਾਇਜ਼ਾ
Ad Position 24