17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜੇ.ਕੇ.ਐੱਸ. ਪਬਲਿਕ ਸਕੂਲ ਵਿਖੇ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈਸ਼ਨ ਕਰਵਾਇਆ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)-ਜੇ. ਕੇ.

Ad Position 21
No active advertisement
ਕੌਂਸਲਿੰਗ ਸੈਸ਼ਨ ਤੋਂ ਬਾਅਦ ਜਾਣਕਾਰੀ ਦੇਣ ਸਮੇਂ ਸਕੂਲ ਸਟਾਫ਼ ਅਤੇ ਉਨ੍ਹਾਂ ਨਾਲ ਮੌਜੂਦ ਵਿਦਿਆਰਥੀ। ਤਸਵੀਰ ਕਪਿਲ ਕੰਧਾਰੀ 17-10-2026
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)-ਜੇ.ਕੇ.ਐੱਸ. ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਤੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਮੈਡੀਕਲ, ਨਾਨ-ਮੈਡੀਕਲ, ਕਾਮਰਸ ਤੇ ਆਰਟਸ ਸਮੇਤ ਵੱਖ-ਵੱਖ ਵਿੱਦਿਅਕ ਖੇਤਰਾਂ ਵਿਚ ਉੱਚ ਸਿੱਖਿਆ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੀ.ਸੀ.ਏ., ਬੀ.ਐੱਸ.ਸੀ., ਬੀ.ਕਾਮ., ਬੀ.ਬੀ.ਏ. ਅਤੇ ਐੱਮ.ਬੀ.ਏ. ਵਰਗੇ ਕੋਰਸਾਂ ਤੋਂ ਇਲਾਵਾ ਪੇਸ਼ੇਵਰ ਤੇ ਤਕਨੀਕੀ ਕੋਰਸਾਂ,ਉਨ੍ਹਾਂ ਦੀ ਦਾਖ਼ਲਾ ਪ੍ਰਕਿਰਿਆ ਤੇ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਨੂੰ ਇੰਜੀਨੀਅਰਿੰਗ, ਮੈਡੀਕਲ, ਮੈਨੇਜਮੈਂਟ, ਬੈਂਕਿੰਗ, ਵਣਜ, ਕੰਪਿਊਟਰ ਅਤੇ ਸੂਚਨਾ ਤਕਨਾਲੋਜੀ ਵਰਗੇ ਖੇਤਰਾਂ ਵਿਚ ਕਰੀਅਰ ਬਣਾਉਣ ਦੇ ਮੌਕਿਆਂ ਤੋਂ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸਰਕਾਰੀ ਨੌਕਰੀਆਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਸਵੈ-ਰੁਜ਼ਗਾਰ ਦੇ ਵਿਕਲਪਾਂ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮੀਨੂੰ ਮੋਂਗਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿਚ ਸਮੇਂ ਸਿਰ ਕਰੀਅਰ ਮਾਰਗਦਰਸ਼ਨ ਦੀ ਅਹਿਮ ਭੂਮਿਕਾ ਹੁੰਦੀ ਹੈ। ਸਹੀ ਸਲਾਹ ਅਤੇ ਜਾਣਕਾਰੀ ਮਿਲਣ ਨਾਲ ਵਿਦਿਆਰਥੀ ਆਪਣੀਆਂ ਰੁਚੀਆਂ ਅਤੇ ਯੋਗਤਾਵਾਂ ਨੂੰ ਪਛਾਣ ਕੇ ਭਵਿੱਖ ਲਈ ਢੁਕਵੇਂ ਟੀਚੇ ਨਿਰਧਾਰਤ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਦੀ ਮੰਗ ਅਗਲੀ ਖ਼ਬਰ 70ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ’ਚ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24