‘ ਰੇਲ ਜਨ ਸੰਵਾਦ’ ਦੇ ਮਾਧਿਅਮ ਨਾਲ ਸਫ਼ਾਈ ਜਾਗਰੂਕਤਾ ਮੁਹਿੰਮ ਚਲਾਈ
ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਦੇ ਮੁੱਖ ਅਤੇ ਛੋਟੇ ਰੇਲਵੇ ਸਟੇਸ਼ਨਾਂ ’ਤੇ ਸਵੱਛਤਾ ਪਖਵਾੜਾ-2026 ਦੇ ਤਹਿਤ ‘ਰੇਲ ਜਨ ਸੰਵਾਦ’ ਦੇ ਮਾਧਿਅਮ ਨਾਲ ਸਫ਼ਾਈ ਪ੍ਰਤੀ ਜਾਗਰੂਕਤਾ ਤੇ ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ 16 ਅਕਤੂਬਰ 2026 ਨੂੰ ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ, ਲੁਧਿਆਣਾ, ਫ਼ਿਰੋਜ਼ਪੁਰ ਕੈਂਟ, ਬਿਆਸ, ਫਗਵਾੜਾ, ਢੰਡਾਰੀ ਕਲਾਂ ਤੇ ਫਿਲੌਰ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਕਰਵਾਇਆ ਗਿਆ।
ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਦੇ ਮੁੱਖ ਅਤੇ ਛੋਟੇ ਰੇਲਵੇ ਸਟੇਸ਼ਨਾਂ ’ਤੇ ਸਵੱਛਤਾ ਪਖਵਾੜਾ-2026 ਦੇ ਤਹਿਤ ‘ਰੇਲ ਜਨ ਸੰਵਾਦ’ ਦੇ ਮਾਧਿਅਮ ਨਾਲ ਸਫ਼ਾਈ ਪ੍ਰਤੀ ਜਾਗਰੂਕਤਾ ਤੇ ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ 16 ਅਕਤੂਬਰ 2026 ਨੂੰ ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ, ਲੁਧਿਆਣਾ, ਫ਼ਿਰੋਜ਼ਪੁਰ ਕੈਂਟ, ਬਿਆਸ, ਫਗਵਾੜਾ, ਢੰਡਾਰੀ ਕਲਾਂ ਤੇ ਫਿਲੌਰ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਕਰਵਾਇਆ ਗਿਆ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਰੇਲਵੇ ਅਧਿਕਾਰੀਆਂ ਤੇ ਸੁਪਰਵਾਈਜ਼ਰਾਂ ਨੇ ਯਾਤਰੀਆਂ ਅਤੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਾਇਮ ਕੀਤਾ। ਗੱਲਬਾਤ ਦੌਰਾਨ ਨੌਜਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਮਾਧਿਅਮ ਨਾਲ ਯਾਤਰੀਆਂ ਅਤੇ ਰੇਲ ਕਰਮਚਾਰੀਆਂ ਨੂੰ ਸਫ਼ਾਈ ਪ੍ਰਤੀ ਸਮੂਹਿਕ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ।