17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਨੋਨੀ ਮਾਨ ਵਲੋਂ ਜਾਇਜ਼ਾ

ਪੰਜੇ ਕੇ ਉਤਾੜ, 16 ਅਕਤੂਬਰ (ਪੱਪੂ ਸੰਧਾ)- ਗੁਰੂਹਰਸਹਾਏ ਇਲਾਕੇ ਵਿਚ ਬੇਮੌਸਮੀ ਬਾਰਿਸ਼ ਤੇ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਖੇਤਾਂ ਵਿਚ ਵਿਛ ਜਾਣ ਤੇ ਝੋਨੇ ਦੀਆਂ ਬੱਲੀਆਂ ਪ੍ਰਭਾਵਿਤ ਹੋਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 17-10-2026
ਪੰਜੇ ਕੇ ਉਤਾੜ, 16 ਅਕਤੂਬਰ (ਪੱਪੂ ਸੰਧਾ)- ਗੁਰੂਹਰਸਹਾਏ ਇਲਾਕੇ ਵਿਚ ਬੇਮੌਸਮੀ ਬਾਰਿਸ਼ ਤੇ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਖੇਤਾਂ ਵਿਚ ਵਿਛ ਜਾਣ ਤੇ ਝੋਨੇ ਦੀਆਂ ਬੱਲੀਆਂ ਪ੍ਰਭਾਵਿਤ ਹੋਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਜਾਣਨ ਤੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਆਪਣੀ ਸਾਥੀ ਟੀਮ ਸਮੇਤ ਵੱਖ-ਵੱਖ ਪਿੰਡਾਂ ਦੇ ਖੇਤਾਂ ਵਿਚ ਪਹੁੰਚੇ। ਇਸ ਮੌਕੇ ਨੋਨੀ ਮਾਨ ਨੇ ਪਿੰਡ ਮਹੰਤਾਂ ਵਾਲਾ, ਚੱਕ ਨਿਧਾਨਾ, ਜੀਵਾਂ ਅਰਾਈਂ, ਪੰਜੇ ਕੇ ਉਤਾੜ ਸਮੇਤ ਆਸ-ਪਾਸ ਦੇ ਕਈ ਪਿੰਡਾਂ ਵਿਚ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਕਿਸਾਨਾਂ ਨੇ ਉਨ੍ਹਾਂ ਨੂੰ ਖੇਤਾਂ ਵਿਚ ਵਿਛੇ ਝੋਨੇ ਦੇ ਬੂਟੇ ਦਿਖਾਉਂਦਿਆਂ ਦੱਸਿਆ ਕਿ ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਥਾਵਾਂ ’ਤੇ ਝੋਨੇ ਦੇ ਬੂਟਿਆਂ ’ਤੇ ਬੱਲੀਆਂ ਨਹੀਂ ਰਹੀਆਂ, ਜਦਕਿ ਪੱਕਣ ਦੇ ਨੇੜੇ ਪਹੁੰਚੇ ਦਾਣਿਆਂ ਵਾਲੀ ਫ਼ਸਲ ਵੀ ਧਰਤੀ ’ਤੇ ਵਿਛ ਗਈ ਹੈ। ਨੋਨੀ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਕਿਸਾਨਾਂ ਨੂੰ 1 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਗੁਰਬਾਜ਼ ਸਿੰਘ ਦੁਸਾਂਝ ਰੱਤੇਵਾਲਾ, ਨਿਸ਼ਾਨ ਸਿੰਘ ਝਾੜੀਵਾਲਾ, ਕਾਕਾ ਸੇਖੋਂ ਮਹੰਤਾਂ ਵਾਲਾ, ਗਗਨ ਗਿੱਲ ਮਹੰਤਾਂ ਵਾਲਾ, ਗੁਰਵਿੰਦਰ ਸਿੰਘ ਗਿੱਲ ਸਮੇਤ ਹੋਰ ਅਕਾਲੀ ਆਗੂ ਤੇ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਰੰਗਲੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ- ਹਰਪ੍ਰੀਤ ਸਿੰਘ ਹੀਰੋ ਅਗਲੀ ਖ਼ਬਰ ‘ ਰੇਲ ਜਨ ਸੰਵਾਦ’ ਦੇ ਮਾਧਿਅਮ ਨਾਲ ਸਫ਼ਾਈ ਜਾਗਰੂਕਤਾ ਮੁਹਿੰਮ ਚਲਾਈ
Ad Position 24