16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ ਆਪ’ ਸਰਕਾਰ ਨੇ ਰੰਗਲੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ- ਹਰਪ੍ਰੀਤ ਸਿੰਘ ਹੀਰੋ

ਜ਼ੀਰਾ, 16 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੰਗਲਾ ਪੰਜਾਬ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਹਾਸਲ ਕੀਤੀ ਸੀ ਪਰ ਅੱਜ ਆਪਣੇ ਸਾਡੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਇਸ ਸਰਕਾਰ ਨੇ ਹੱਸਦੇ-ਵੱਸਦੇ ਪੰਜਾਬ ਨੂੰ ਬਰਬਾਦੀ ਦੇ ਰਾਹ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਇਹਨਾਂ ਤਿੱਖੇ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜ਼ੀਰਾ ਤੋਂ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 17-10-2026
ਜ਼ੀਰਾ, 16 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੰਗਲਾ ਪੰਜਾਬ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਹਾਸਲ ਕੀਤੀ ਸੀ ਪਰ ਅੱਜ ਆਪਣੇ ਸਾਡੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਇਸ ਸਰਕਾਰ ਨੇ ਹੱਸਦੇ-ਵੱਸਦੇ ਪੰਜਾਬ ਨੂੰ ਬਰਬਾਦੀ ਦੇ ਰਾਹ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਇਹਨਾਂ ਤਿੱਖੇ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜ਼ੀਰਾ ਤੋਂ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਸ. ਹੀਰੋ ਨੇ ਸੂਬੇ ਦੀ ਮੌਜੂਦਾ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਪੂਰੀ ਤਰ੍ਹਾਂ ‘ਜੰਗਲ ਰਾਜ’ ਦਾ ਬੋਲਬਾਲਾ ਹੈ। ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਤਹਿਸ-ਨਹਿਸ ਹੋ ਚੁੱਕੀ ਹੈ। ਆਮ ਨਾਗਰਿਕ, ਵਪਾਰੀ ਤੇ ਕਾਰੋਬਾਰੀ ਖੌਫ਼ ਦੇ ਸਾਏ ਹੇਠ ਜਿਊਣ ਲਈ ਮਜਬੂਰ ਹਨ। ਦਿਨ-ਦਿਹਾੜੇ ਕਤਲ ਹੋ ਰਹੇ ਹਨ, ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਫਿਰੌਤੀ ਨਾ ਦੇਣ ਵਾਲਿਆਂ ’ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਜਿਹਾ ਕੋਈ ਦਿਨ ਨਹੀਂ ਬੀਤਦਾ ਜਦੋਂ ਗੋਲੀਆਂ ਚੱਲਣ ਕਾਰਨ ਚਾਰ ਤੋਂ ਪੰਜ ਬੇਕਸੂਰ ਵਿਅਕਤੀਆਂ ਦੀ ਜਾਨ ਨਾ ਜਾਂਦੀ ਹੋਵੇ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੀ ਨਲਾਇਕੀ ਦਾ ਆਲਮ ਇਹ ਹੈ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਜਾਗਰੂਕ ਪੰਚਾਂ-ਸਰਪੰਚਾਂ ਤੇ ਨੌਜਵਾਨਾਂ ਨੂੰ ਸਮਾਜ ਵਿਰੋਧੀ ਅਨਸਰਾਂ ਵਲੋਂ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ ਜਦਕਿ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਬੈਠਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਇਸ ਝੂਠ ਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਗੁਰਬਖਸ਼ ਸਿੰਘ ਰਟੌਲ ਰੋਹੀ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਸੰਧੂ, ਅਮਰਜੀਤ ਸਿੰਘ ਘੁੰਮਣ ਜ਼ਿਲ੍ਹਾ ਡੈਲੀਗੇਟ, ਜਗੀਰ ਸਿੰਘ ਬਮਰਾਹ, ਕਰਨਵੀਰ ਸਿੰਘ ਘੁੰਮਣ, ਰਣਜੀਤ ਸਿੰਘ ਸ਼ਹਿਜ਼ਾਦਾ ਯੂਥ ਆਗੂ, ਗੁਰਮੀਤ ਸਿੰਘ ਬੂਹ ਮੈਂਬਰ ਐਸ.ਜੀ.ਪੀ.ਸੀ, ਗੁਰਬਖਸ਼ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ ਫੈਡਰੇਸ਼ਨ ਗਰੇਵਾਲ, ਕਰਮਜੀਤ ਸਿੰਘ ਸਨੇਰ, ਮਨਪ੍ਰੀਤ ਸਿੰਘ ਰਾਜੂ, ਗੁਲਾਬ ਸਿੰਘ ਤਲਵੰਡੀ ਜੱਲੇ ਖਾਂ, ਹਰਬੰਸ ਸਿੰਘ ਸੇਖਾ, ਗਗਨਪ੍ਰੀਤ ਸਿੰਘ ਬੂਹ ਪ੍ਰਧਾਨ ਯੂਥ ਅਕਾਲੀ ਦਲ, ਸੁਖਮੰਦਰ ਸਿੰਘ ਸੈਕਟਰੀ ਹਰੀਸ਼ ਸ਼ਰਮਾ, ਰਜਿੰਦਰ ਸਿੰਘ ਕਾਲੀ ਬਾਬਾ, ਤਰਸੇਮ ਸਿੰਘ ਜੌੜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ ਭਰ ’ਚ ਸ਼ੱਕੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਕੀਤੀ ਵਿਸ਼ੇਸ਼ ਨਾਕਾਬੰਦੀ ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਨੋਨੀ ਮਾਨ ਵਲੋਂ ਜਾਇਜ਼ਾ
Ad Position 24