ਪੁਲਿਸ ਨੇ ਜ਼ਿਲ੍ਹੇ ਭਰ ’ਚ ਸ਼ੱਕੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਕੀਤੀ ਵਿਸ਼ੇਸ਼ ਨਾਕਾਬੰਦੀ
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)– ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਫ਼ਿਰੋਜ਼ਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਅਭਿਆਨ ਚਲਾਇਆ ਗਿਆ। ਇਹ ਮੁਹਿੰਮ ਸਮੂਹ ਗਜ਼ਟਿਡ ਅਫ਼ਸਰਾਂ ਤੇ ਥਾਣਾ ਮੁਖੀਆਂ ਦੀ ਨਿਗਰਾਨੀ ਹੇਠ ਚਲਾਈ ਗਈ।
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)– ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਫ਼ਿਰੋਜ਼ਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਅਭਿਆਨ ਚਲਾਇਆ ਗਿਆ। ਇਹ ਮੁਹਿੰਮ ਸਮੂਹ ਗਜ਼ਟਿਡ ਅਫ਼ਸਰਾਂ ਤੇ ਥਾਣਾ ਮੁਖੀਆਂ ਦੀ ਨਿਗਰਾਨੀ ਹੇਠ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣਾ, ਅਪਰਾਧਿਕ ਅਨਸਰਾਂ ’ਤੇ ਸ਼ਿਕੰਜਾ ਕੱਸਣਾ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਹੈ। ਪੁਲਿਸ ਅਧਿਕਾਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਜਿਸ ਵਿਚ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਵਿਚ ਜੋ ਵੀ ਦੋਸ਼ੀ ਪਾਇਆ ਜਾਏਗਾ। ਉਸ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ। ਫ਼ਿਰੋਜ਼ਪੁਰ ਪੁਲਿਸ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਨਾਗਰਿਕਾਂ ਦੀ ਸੁਰੱਖਿਆ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ ਹੈ ਤੇ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖਣ ਲਈ ਪੂਰੀ ਤਰ੍ਹਾਂ ਸਰਗਰਮ ਹੈ।