ਫੂਡ ਸੇਫ਼ਟੀ ਟੀਮ ਵਲ਼ੋਂ ਪਵਨ ਬੇਕਰੀ ਦੀ ਅਚਨਚੇਤ ਜਾਂਚ, ਕਮੀਆਂ ਦੂਰ ਕਰਨ ਲਈ ਇੱਕ ਹਫ਼ਤੇ ਦਾ ਅਲਟੀਮੇਟਮ
ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਫੂਡ ਸੇਫ਼ਟੀ ਵਿਭਾਗ ਵਲ਼ੋਂ ਇੰਸਪੈਕਟਰ ਅਭਿਨਵ ਖੋਸਲਾ ਦੀ ਅਗਵਾਈ ਵਿਚ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਤੇ ਵੇਚਣ ਵਾਲੀਆਂ ਇਕਾਈਆਂ ਦੀ ਜਾਂਚ ਲਗਾਤਾਰ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵਿਭਾਗ ਦੀ ਟੀਮ ਵਲ਼ੋਂ ਛਾਉਣੀ ਦੀ ਪਵਨ ਬੇਕਰੀ ਦੀ ਅਚਨਚੇਤ ਜਾਂਚ ਕੀਤੀ ਗਈ, ਜਿਸ ਦੌਰਾਨ ਸਫ਼ਾਈ ਤੇ ਸਵੱਛਤਾ ਸਬੰਧੀ ਕਈ ਕਮੀਆਂ ਸਾਹਮਣੇ ਆਈਆਂ।
ਬ
ਬੇਕਰੀ ਦੀ ਜਾਂਚ ਕਰਨ ਸਮੇਂ ਦੀ ਤਸਵੀਰ। ਅਜੀਤ ਤਸਵੀਰ
17-10-2026
ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਫੂਡ ਸੇਫ਼ਟੀ ਵਿਭਾਗ ਵਲ਼ੋਂ ਇੰਸਪੈਕਟਰ ਅਭਿਨਵ ਖੋਸਲਾ ਦੀ ਅਗਵਾਈ ਵਿਚ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਤੇ ਵੇਚਣ ਵਾਲੀਆਂ ਇਕਾਈਆਂ ਦੀ ਜਾਂਚ ਲਗਾਤਾਰ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵਿਭਾਗ ਦੀ ਟੀਮ ਵਲ਼ੋਂ ਛਾਉਣੀ ਦੀ ਪਵਨ ਬੇਕਰੀ ਦੀ ਅਚਨਚੇਤ ਜਾਂਚ ਕੀਤੀ ਗਈ, ਜਿਸ ਦੌਰਾਨ ਸਫ਼ਾਈ ਤੇ ਸਵੱਛਤਾ ਸਬੰਧੀ ਕਈ ਕਮੀਆਂ ਸਾਹਮਣੇ ਆਈਆਂ। ਵਿਭਾਗ ਨੇ ਬੇਕਰੀ ਦੇ ਸੰਚਾਲਕ ਨੂੰ ਕਮੀਆਂ ਦੂਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੰਦਿਆਂ ਸਫ਼ਾਈ ਦੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਜਾਣਕਾਰੀ ਅਨੁਸਾਰ ਜਾਂਚ ਦੌਰਾਨ ਬੇਕਰੀ ਵਿਚ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੇ ਸਥਾਨ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਵਿਭਾਗੀ ਟੀਮ ਨੇ ਬੇਕਰੀ ਸੰਚਾਲਕ ਨੂੰ ਹਦਾਇਤ ਕੀਤੀ ਕਿ ਉਤਪਾਦਨ ਵਾਲੀ ਜਗ੍ਹਾ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ, ਫ਼ਰਸ਼ ਤੇ ਲੋੜੀਂਦੀਆਂ ਥਾਵਾਂ ’ਤੇ ਟਾਈਲਾਂ ਲਗਵਾਈਆਂ ਜਾਣ ਤੇ ਖਾਣ-ਪੀਣ ਵਾਲੀਆਂ ਵਸਤਾਂ ਸਾਫ਼-ਸੁਥਰੇ ਵਾਤਾਵਰਨ ਵਿਚ ਤਿਆਰ ਕੀਤੀਆਂ ਜਾਣ। ਇਸ ਤੋਂ ਇਲਾਵਾ, ਬੇਕਰੀ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਨਿੱਜੀ ਸਫ਼ਾਈ ਦਾ ਧਿਆਨ ਰੱਖਣ ਅਤੇ ਤਿਆਰ ਕੀਤੇ ਜਾਣ ਵਾਲੇ ਖਾਧ ਪਦਾਰਥਾਂ ਨੂੰ ਗੰਦਗੀ ਤੋਂ ਬਚਾਉਣ ਲਈ ਵੀ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀ ਨੇ ਸਪਸ਼ਟ ਕੀਤਾ ਕਿ ਇਕ ਹਫ਼ਤੇ ਬਾਅਦ ਬੇਕਰੀ ਦੀ ਮੁੜ ਜਾਂਚ ਕੀਤੀ ਜਾਵੇਗੀ। ਜੇਕਰ ਇਸ ਸਮੇਂ ਦੌਰਾਨ ਸਫ਼ਾਈ ਸਬੰਧੀ ਕਮੀਆਂ ਦੂਰ ਨਾ ਕੀਤੀਆਂ ਗਈਆਂ ਅਤੇ ਵਿਭਾਗੀ ਹਦਾਇਤਾਂ ਦੀ ਪਾਲਣਾ ਨਾ ਹੋਈ ਤਾਂ ਫੂਡ ਸੇਫ਼ਟੀ ਕਾਨੂੰਨ ਅਤੇ ਲਾਗੂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਵਿਚ ਨਿਯਮਾਂ ਦੀ ਉਲੰਘਣਾ ਸਬੰਧੀ ਚਲਾਨ ਵੀ ਸ਼ਾਮਲ ਹੋ ਸਕਦਾ ਹੈ।