16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਨਿਚਰਵਾਰ, 17 ਅਕਤੂਬਰ, 2026 ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ

ਜ਼ੀਰਾ, 16 ਅਕਤੂਬਰ (ਰਜਨੀਸ਼ ਕਥੂਰੀਆ) -ਸੰਤ ਕਬੀਰ ਕਾਲਜ ਜ਼ੀਰਾ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਦੇ ਮੌਕੇ ਨਰਸਿੰਗ ਵਿਭਾਗ ਵਲੋਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਵਿਚ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 17-10-2026
ਜ਼ੀਰਾ, 16 ਅਕਤੂਬਰ (ਰਜਨੀਸ਼ ਕਥੂਰੀਆ) -ਸੰਤ ਕਬੀਰ ਕਾਲਜ ਜ਼ੀਰਾ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਦੇ ਮੌਕੇ ਨਰਸਿੰਗ ਵਿਭਾਗ ਵਲੋਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਵਿਚ ਪ੍ਰਿੰਸੀਪਲ ਡਾ.ਵੀਰਪਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਲਈ ਮਾਨਸਿਕ ਸਿਹਤ ਦੀ ਤੰਦਰੁਸਤੀ ਬਹੁਤ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਦਿਮਾਗੀ ਬੋਝ ਤੋਂ ਬਚਣ ਦੀ ਲੋੜ ਹੈ। ਉਹਨਾਂ ਨੂੰ ਆਪਣੀਆਂ ਮੁਸ਼ਕਿਲਾਂ ਆਪਣੇ ਸਹਿਯੋਗੀਆਂ ਦੇ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਸ ਨਾਲ ਉਹ ਤਣਾਅ ਵਿਚ ਨਹੀਂ ਜਾਣਗੇ। ਉਹਨਾਂ ਨੇ ਵਿਦਿਆਰਥੀਆਂ ਨੂੰ ਨਸ਼ਾ ਰਹਿਤ ਤੇ ਸਿਹਤਮੰਦ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਕਾਲਜ ਦੇ ਕੋਆਰਡੀਨੇਟਰ ਪ੍ਰੋਫੈਸਰ ਸੁਰੇਖਾ ਨੇ ਬੱਚਿਆਂ ਨੂੰ ਚੰਗੀ ਮਾਨਸਿਕ ਸਿਹਤ ਦੇ ਗੁਣ ਅਪਨਾਉਣ ਲਈ ਪ੍ਰੇਰਿਤ ਕੀਤਾ। ਪ੍ਰੋਫੈਸਰ ਰੋਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਮਾਨਸਿਕ ਸਿਹਤ ਪ੍ਰਤੀ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਆਪਣੇ ਸਹਿਯੋਗੀਆਂ ਤੇ ਪਰਿਵਾਰਿਕ ਮੈਂਬਰਾਂ ਨਾਲ ਸਾਂਝੀਆਂ ਕਰਨ ਲਈ ਪ੍ਰੇਰਿਤ ਕੀਤਾ। ਨਰਸਿੰਗ ਵਿਭਾਗ ਦੀਆਂ ਵਿਦਿਆਰਥਣਾਂ ਮਨਦੀਪ ਕੌਰ, ਨਵਦੀਪ ਕੌਰ, ਸੁਖਮਨ, ਕਿਰਨਦੀਪ, ਮਨਦੀਪ ਕੌਰ ਤੇ ਨਵਜੋਤ ਕੌਰ ਨੇ ਇੱਕ ਸਕਿਟ ਰਾਹੀਂ ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਪ੍ਰਤੀ ਧਿਆਨ ਦਿਵਾਇਆ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਤੇ ਕਾਲਜ ਦੇ ਸਹਾਇਕ ਐਮ.ਡੀ. ਸਵਰਨ ਸਿੰਘ ਨੇ ਨਰਸਿੰਗ ਵਿਭਾਗ ਦੇ ਮੁਖੀ ਪ੍ਰੋਫੈਸਰ ਮਨਮੀਤ ਕੌਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੈਮੀਨਾਰ ਵਿਚ ਪ੍ਰੋਫੈਸਰ ਮਨਪ੍ਰੀਤ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਢੰਗ ਨਾਲ ਨਿਭਾਈ। ਸੈਮੀਨਾਰ ਨੂੰ ਸਫਲ ਬਣਾਉਣ ਵਿੱਚ ਕਾਲਜ ਦੇ ਸਮੂਹ ਸਟਾਫ ਮੈਂਬਰ ਹਰਮਨਦੀਪ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ, ਪਲਕਪ੍ਰੀਤ ਕੌਰ, ਜਸਪ੍ਰੀਤ ਕੌਰ, ਵਰਿੰਦਰ ਕੌਰ, ਮਿਸ ਵਨੀਤਾ, ਮਿਸ ਸ਼ਰੂਤੀ, ਰਾਜਵਿੰਦਰ ਕੌਰ, ਤਰਸਿੰਦਰ ਕੌਰ, ਸੁਮਨਦੀਪ ਕੌਰ, ਅਰਪਨਜੀਤ ਕੌਰ, ਕੋਮਲਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਲਾਗੂ ਨਾ ਕਰਨ ਕਰਕੇ ਮੁਲਾਜ਼ਮਾਂ ਵਿਚ ਰੋਸ- ਸੁੱਖੇਵਾਲਾ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24