16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਅਹਿਮ ਮੀਟਿੰਗ

ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੀ ਮਜ਼ਬੂਤੀ, ਕਿਸਾਨਾਂ ਤੇ ਆਮ ਲੋਕਾਂ ਦੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੀ ਮਜ਼ਬੂਤੀ, ਕਿਸਾਨਾਂ ਤੇ ਆਮ ਲੋਕਾਂ ਦੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਾਕ ਫ਼ਿਰੋਜ਼ਪੁਰ ਛਾਉਣੀ ਦੀ ਚੋਣ ਕਰਵਾਈ ਗਈ ਜਿਸ ਵਿਚ ਅਵਤਾਰ ਸਿੰਘ ਗਿੱਲ ਨੂੰ ਬਲਾਕ ਪ੍ਰਧਾਨ, ਮੇਜਰ ਸਿੰਘ ਹਰੀਪੁਰ ਨੂੰ ਸਕੱਤਰ ਤੇ ਰਣਜੀਤ ਸਿੰਘ ਬਘੇਲ ਸਿੰਘਵਾਲਾ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ। ਆਗੂਆਂ ਨੇ ਉਮੀਦ ਜ਼ਾਹਿਰ ਕੀਤੀ ਕਿ ਨਵ-ਨਿਯੁਕਤ ਪ੍ਰਧਾਨ ਜਥੇਬੰਦੀ ਦੀਆਂ ਨੀਤੀਆਂ ਤੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨਗੇ। ਮੀਟਿੰਗ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਭਲਕੇ ਹੋਣ ਵਾਲੇ ਪੰਜਾਬ ਬੰਦ ਦੀ ਹਮਾਇਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਲੋਕਾਂ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਤੇ ਇਨਸਾਫ਼ ਦੀ ਇਸ ਮੰਗ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਗੁਰਜੱਜ ਸਿੰਘ ਸਾਂਦੇ ਹਾਸ਼ਮ, ਗੁਰਮੁੱਖ ਸਿੰਘ ਯਾਰੇਸ਼ਾਹ, ਹਰਪ੍ਰੀਤ ਸਿੰਘ, ਲਖਵਿੰਦਰ, ਸਿੰਘ ਸੁਰਸਿੰਘ ਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਛਾਤੀ ਦੇ ਕੈਂਸਰ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਮੰਗਾਂ ਲਾਗੂ ਨਾ ਕਰਨ ਕਰਕੇ ਮੁਲਾਜ਼ਮਾਂ ਵਿਚ ਰੋਸ- ਸੁੱਖੇਵਾਲਾ
Ad Position 24