16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਛਾਤੀ ਦੇ ਕੈਂਸਰ ਸੰਬੰਧੀ ਜਾਗਰੂਕਤਾ ਸੈਮੀਨਾਰ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਮਾਲਵੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਮਹਿਲਾ ਅਧਿਐਨ ਤੇ ਸਸ਼ਕਤੀਕਰਨ ਸੈੱਲ ਵਲ਼ੋਂ ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਦੇ ਲੱਛਣਾਂ, ਮੁੱਢਲੇ ਪੜਾਅ ਵਿਚ ਬਿਮਾਰੀ ਦੀ ਪਛਾਣ ਤੇ ਸਮੇਂ ਸਿਰ ਡਾਕਟਰੀ ਸਲਾਹ ਤੇ ਇਲਾਜ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਮਾਲਵੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਮਹਿਲਾ ਅਧਿਐਨ ਤੇ ਸਸ਼ਕਤੀਕਰਨ ਸੈੱਲ ਵਲ਼ੋਂ ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਦੇ ਲੱਛਣਾਂ, ਮੁੱਢਲੇ ਪੜਾਅ ਵਿਚ ਬਿਮਾਰੀ ਦੀ ਪਛਾਣ ਤੇ ਸਮੇਂ ਸਿਰ ਡਾਕਟਰੀ ਸਲਾਹ ਤੇ ਇਲਾਜ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਵਿਚ ਕਲੀਨਿਕਲ ਓਨਕੋਲੋਜਿਸਟ ਡਾ.ਵਜ਼ਾਹਤ ਅਹਿਮਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ। ਕਾਲਜ ਪ੍ਰਿੰਸੀਪਲ ਡਾ.ਸੰਗੀਤਾ, ਮਹਿਲਾ ਅਧਿਐਨ ਤੇ ਸਸ਼ਕਤੀਕਰਨ ਸੈੱਲ ਦੀ ਇੰਚਾਰਜ ਡਾ.ਭੂਮਿਦਾ ਸ਼ਰਮਾ ਨੇ ਰੁਪਿੰਦਰਜੀਤ ਕੌਰ ਦੀ ਮੌਜੂਦਗੀ ਵਿਚ ਮਹਿਮਾਨ ਦਾ ਬੂਟਾ ਭੇਟ ਕਰਕੇ ਸਵਾਗਤ ਕੀਤਾ। ਉਪਰੰਤ ਰੁਪਿੰਦਰਜੀਤ ਕੌਰ ਨੇ ਸਵਾਗਤੀ ਸ਼ਬਦਾਂ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਤੇ ਡਾ.ਵਜ਼ਾਹਤ ਅਹਿਮਦ ਨੂੰ ਸੰਬੋਧਨ ਕਰਨ ਲਈ ਮੰਚ ’ਤੇ ਸੱਦਾ ਦਿੱਤਾ। ਪ੍ਰਿੰਸੀਪਲ ਡਾ. ਸੰਗੀਤਾ ਨੇ ਕਿਹਾ ਕਿ ਮਹਿਲਾਵਾਂ ਦੀ ਸਿਹਤ ਤੇ ਤੰਦਰੁਸਤੀ ਕਾਲਜ ਦੀਆਂ ਮੁੱਖ ਤਰਜੀਹਾਂ ’ਚ ਸ਼ਾਮਲ ਹਨ। ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ ਤੇ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੇ ਕੁਮਾਰ ਬੱਤਾ ਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਅਗਵਾਈ ਹੇਠ ਕਰਵਾਇਆ ਪ੍ਰੋਗਰਾਮ ਦਾ ਮੰਚ ਸੰਚਾਲਨ ਰੁਪਿੰਦਰਜੀਤ ਕੌਰ ਨੇ ਕੀਤਾ। ਸੈਮੀਨਾਰ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬਾਠਾਂ ਵਾਲਾ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਅਹਿਮ ਮੀਟਿੰਗ
Ad Position 24