ਗੁਰਦੁਆਰਾ ਬਾਬਾ ਬਾਠਾਂ ਵਾਲਾ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ
ਮੱਖੂ, 16 ਅਕਤੂਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮੱਖੂ ਅਧੀਨ ਗੁਰਦੁਆਰਾ ਬਾਬਾ ਬਾਠਾਂ ਵਾਲਾ ਨੂੰ ਜਾਂਦੀ ਸੜਕ ਦਾ ਲੰਮੇ ਸਮੇਂ ਤੋਂ ਅਧੂਰਾ ਪਿਆ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾਣ ਤੋਂ ਬਾਅਦ ਇਸ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਸਮੇਤ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਵਰਿੰਦਰ ਠੁਕਰਾਲ ਤੇ ਕੌਂਸਲਰ ਮਨਜਿੰਦਰ ਸਿੰਘ ਮਿੰਟੂ ਮੌਕੇ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਠੇਕੇਦਾਰ ਸੁਖਦੇਵ ਰਾਜ ਸ਼ੈਂਟੀ ਸਚਦੇਵਾ ਦੀ ਮੌਜੂਦਗੀ ਵਿਚ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ।
ਮੱਖੂ, 16 ਅਕਤੂਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮੱਖੂ ਅਧੀਨ ਗੁਰਦੁਆਰਾ ਬਾਬਾ ਬਾਠਾਂ ਵਾਲਾ ਨੂੰ ਜਾਂਦੀ ਸੜਕ ਦਾ ਲੰਮੇ ਸਮੇਂ ਤੋਂ ਅਧੂਰਾ ਪਿਆ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾਣ ਤੋਂ ਬਾਅਦ ਇਸ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਸਮੇਤ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਵਰਿੰਦਰ ਠੁਕਰਾਲ ਤੇ ਕੌਂਸਲਰ ਮਨਜਿੰਦਰ ਸਿੰਘ ਮਿੰਟੂ ਮੌਕੇ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਠੇਕੇਦਾਰ ਸੁਖਦੇਵ ਰਾਜ ਸ਼ੈਂਟੀ ਸਚਦੇਵਾ ਦੀ ਮੌਜੂਦਗੀ ਵਿਚ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ। ਇਸ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਉਣ ਲਈ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੇਖੋਂ ਵਲ਼ੋਂ ਪਹਿਲਕਦਮੀ ਕੀਤੀ ਗਈ, ਜਿਸ ਤੋਂ ਬਾਅਦ ਹੁਣ ਇਸ ਦਾ ਕੰਮ ਚੱਲ ਰਿਹਾ ਹੈ। ਮੌਕੇ ’ਤੇ ਮੌਜੂਦ ਆਗੂਆਂ ਨੇ ਠੇਕੇਦਾਰ ਨਾਲ ਸੜਕ ਦੇ ਨਿਰਮਾਣ ਕਾਰਜ ਸਬੰਧੀ ਵਿਚਾਰ-ਵਟਾਂਦਰਾ ਕੀਤਾ।