17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਰੀ ਮੀਂਹ ਤੇ ਗੜੇਮਾਰੀ ਨਾਲ ਝੋਨੇ ਦੀ ਪੱਕੀ ਫ਼ਸਲ ਦਾ ਹੋਇਆ ਭਾਰੀ ਨੁਕਸਾਨ

ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਬੀਤੇ ਦਿਨੀਂ ਮੀਂਹ, ਤੂਫ਼ਾਨ ਤੇ ਭਿਆਨਕ ਗੜੇਮਾਰੀ ਕਾਰਨ ਹਲਕਾ ਗੁਰੂਹਰਸਹਾਏ ਦੇ ਦਰਜਨ ਤੋਂ ਵੱਧ ਪਿੰਡਾਂ ’ਚ ਝੋਨੇ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀਆ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਬੀ.

Ad Position 21
No active advertisement
ਅਜੀਤ ਡੈਸਕ 18-10-2026
ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਬੀਤੇ ਦਿਨੀਂ ਮੀਂਹ, ਤੂਫ਼ਾਨ ਤੇ ਭਿਆਨਕ ਗੜੇਮਾਰੀ ਕਾਰਨ ਹਲਕਾ ਗੁਰੂਹਰਸਹਾਏ ਦੇ ਦਰਜਨ ਤੋਂ ਵੱਧ ਪਿੰਡਾਂ ’ਚ ਝੋਨੇ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀਆ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ.ਮਲਕੀਤ ਥਿੰਦ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਪਿੰਡ ਚੱਕ ਨਿਧਾਨਾ (ਬੋੜਾ), ਮਹੰਤਾਂ ਵਾਲਾ, ਕੁਤਬਗੜ੍ਹ ਭਾਟਾ, ਜੀਵਾਂ ਅਰਾਈਂ ਤੇ ਸ਼ਹੀਦ ਊਧਮ ਸਿੰਘ ਵਾਲਾ ਸਮੇਤ ਹੋਰ ਪਿੰਡਾਂ ਵਿਚ ਪਹੁੰਚੇ ਤੇ ਖੇਤਾਂ ਵਿਚ ਜਾ ਕੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਡਾ.ਮਲਕੀਤ ਥਿੰਦ ਨੇ ਕਿਹਾ ਕਿ ਮੀਂਹ, ਤੂਫ਼ਾਨ ਅਤੇ ਗੜੇਮਾਰੀ ਕਾਰਨ ਕਈ ਪਿੰਡਾਂ ਵਿਚ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਕਿਸਾਨ ਤਾਂ ਪਹਿਲਾਂ ਹੀ ਖੇਤੀ ਦੀਆਂ ਵਧਦੀਆਂ ਲਾਗਤਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਤੇ ਅਜਿਹੀ ਕੁਦਰਤੀ ਆਫ਼ਤ ਨੇ ਉਨ੍ਹਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਖੇਤਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਨੁਕਸਾਨ ਦੀ ਸਹੀ ਰਿਪੋਰਟ ਤਿਆਰ ਕਰਕੇ ਲੋੜੀਂਦੀ ਕਾਰਵਾਈ ਉਪਰੰਤ ਸਰਕਾਰ ਨੂੰ ਭੇਜੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਦੇਰ ਰਾਤ ਵੱਡੀ ਕਾਰਵਾਈ, ਪੁੱਡਾ ਮਾਰਕੀਟ ’ਚ ਕਈ ਦੁਕਾਨਾਂ ਦੀ ਚੈਕਿੰਗ ਅਗਲੀ ਖ਼ਬਰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਵਲੋਂ ਫ਼ਿਰੋਜ਼ਪੁਰ ਦਾ ਦੌਰਾ
Ad Position 24