ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਦੇਰ ਰਾਤ ਵੱਡੀ ਕਾਰਵਾਈ, ਪੁੱਡਾ ਮਾਰਕੀਟ ’ਚ ਕਈ ਦੁਕਾਨਾਂ ਦੀ ਚੈਕਿੰਗ
ਫ਼ਿਰੋਜ਼ਪੁਰ, 17 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਵਿਭਾਗ ਫ਼ਿਰੋਜ਼ਪੁਰ ਦੀ ਟੀਮ ਵਲੋਂ ਜਿੱਥੇ ਪਿੰਡ ਖਾਈ ਫੇਮੇ ਕੇ ਵਿਖੇ ਰੇਹੜੀਆਂ ਅਤੇ ਫਾਸਟ ਫੂਡ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਉੱਥੇ ਸ਼ਹਿਰ ਦੀ ਪੁੱਡਾ ਮਾਰਕੀਟ, ਨੇੜੇ ਥਾਣਾ ਸਿਟੀ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਕੁੱਝ ਦੁਕਾਨਾਂ ਵਿਚ ਸਫ਼ਾਈ ਦੀ ਘਾਟ ਤੇ ਗੰਦਗੀ ਪਾਈ ਗਈ। ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਦੁਕਾਨਦਾਰਾਂ ਨੂੰ ਕਮੀਆਂ ਦੂਰ ਕਰਨ ਤੇ ਸਫ਼ਾਈ ਦੇ ਮਿਆਰ ਬਰਕਰਾਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ।
ਅ
ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ਵਿਚ ਫੂਡ ਸੇਫ਼ਟੀ ਟੀਮ ਵਲੋਂ ਕੀਤੀ ਗਈ ਚੈਕਿੰਗ ਦੀ ਤਸਵੀਰ। ਅਜੀਤ ਤਸਵੀਰ
18-10-2026
ਫ਼ਿਰੋਜ਼ਪੁਰ, 17 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਵਿਭਾਗ ਫ਼ਿਰੋਜ਼ਪੁਰ ਦੀ ਟੀਮ ਵਲੋਂ ਜਿੱਥੇ ਪਿੰਡ ਖਾਈ ਫੇਮੇ ਕੇ ਵਿਖੇ ਰੇਹੜੀਆਂ ਅਤੇ ਫਾਸਟ ਫੂਡ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਉੱਥੇ ਸ਼ਹਿਰ ਦੀ ਪੁੱਡਾ ਮਾਰਕੀਟ, ਨੇੜੇ ਥਾਣਾ ਸਿਟੀ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਕੁੱਝ ਦੁਕਾਨਾਂ ਵਿਚ ਸਫ਼ਾਈ ਦੀ ਘਾਟ ਤੇ ਗੰਦਗੀ ਪਾਈ ਗਈ। ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਦੁਕਾਨਦਾਰਾਂ ਨੂੰ ਕਮੀਆਂ ਦੂਰ ਕਰਨ ਤੇ ਸਫ਼ਾਈ ਦੇ ਮਿਆਰ ਬਰਕਰਾਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਪਿੰਡ ਖਾਈ ਫੇਮੇ ਕੇ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਰੇਹੜੀ ਚਾਲਕਾਂ ਤੇ ਫਾਸਟ ਫੂਡ ਵਿਕੇ੍ਰਤਾਵਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਤੇ ਵੇਚਣ ਸਮੇਂ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ। ਵਿਭਾਗ ਨੇ ਹਦਾਇਤ ਕੀਤੀ ਕਿ ਭੋਜਨ ਤਿਆਰ ਕਰਨ ਵਾਲੇ ਵਿਅਕਤੀ ਸਾਫ਼ ਕੱਪੜੇ ਪਹਿਨਣ, ਸਿਰ ’ਤੇ ਕੈਪ ਦੀ ਵਰਤੋਂ ਕਰਨ ਤੇ ਹੱਥਾਂ ਦੀ ਸਫ਼ਾਈ ਯਕੀਨੀ ਬਣਾਉਣ। ਇਸ ਦੇ ਨਾਲ ਹੀ ਭੋਜਨ ਨੂੰ ਧੂੜ, ਮੱਖੀਆਂ ਤੇ ਹੋਰ ਗੰਦਗੀ ਤੋਂ ਬਚਾ ਕੇ ਰੱਖਿਆ ਜਾਵੇ। ਪੁੱਡਾ ਮਾਰਕੀਟ ਵਿਖੇ ਦੇਰ ਰਾਤ ਕੀਤੀ ਗਈ ਚੈਕਿੰਗ ਦੌਰਾਨ ਜਿੱਥੇ ਵੀ ਸਫ਼ਾਈ ਸਬੰਧੀ ਕਮੀਆਂ ਸਾਹਮਣੇ ਆਈਆਂ ਉੱਥੇ ਦੁਕਾਨਦਾਰਾਂ ਨੂੰ ਤੁਰੰਤ ਸੁਧਾਰ ਕਰਨ ਲਈ ਕਿਹਾ ਗਿਆ। ਵਿਭਾਗ ਨੇ ਸਪਸ਼ਟ ਕੀਤਾ ਕਿ ਗ੍ਰਾਹਕਾਂ ਨੂੰ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣਾ ਹਰੇਕ ਦੁਕਾਨਦਾਰ ਦੀ ਜ਼ਿੰਮੇਵਾਰੀ ਹੈ। ਜਿਨ੍ਹਾਂ ਦੁਕਾਨਦਾਰਾਂ ਨੇ ਫੂਡ ਸੇਫ਼ਟੀ ਲਾਇਸੈਂਸ ਜਾਂ ਰਜਿਸਟਰੇਸ਼ਨ ਨਹੀਂ ਲਿਆ ਹੋਇਆ, ਉਨ੍ਹਾਂ ਨੂੰ ਲਾਗੂ ਨਿਯਮਾਂ ਅਨੁਸਾਰ ਲੋੜੀਂਦੀ ਰਜਿਸਟਰੇਸ਼ਨ ਜਾਂ ਲਾਇਸੈਂਸ ਪ੍ਰਾਪਤ ਕਰਨ ਦੀ ਹਦਾਇਤ ਕੀਤੀ ਗਈ। ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਵਿਚ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਨਾ ਕਰਨ ਤੇ ਸਿਰਫ਼ ਸੁਰੱਖਿਅਤ ਤੇ ਮਿਆਰੀ ਸਮਗ੍ਰੀ ਵਰਤਣ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਮਿਠਾਈਆਂ ’ਤੇ ਲਗਾਏ ਜਾਣ ਵਾਲੇ ਚਾਂਦੀ ਦੇ ਵਰਕ ਦੀ ਸ਼ੁੱਧਤਾ ਦਾ ਮੁੱਦਾ ਵੀ ਉਠਾਇਆ ਗਿਆ। ਫੂਡ ਸੇਫ਼ਟੀ ਅਧਿਕਾਰੀ ਅਭਿਨਵ ਖੋਸਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਿਠਾਈਆਂ ਖ਼ਰੀਦਣ ਸਮੇਂ ਉਨ੍ਹਾਂ ’ਤੇ ਲੱਗੇ ਵਰਕ ਦੀ ਗੁਣਵੱਤਾ ਪ੍ਰਤੀ ਸੁਚੇਤ ਰਹਿਣ ਤੇ ਸਿਰਫ਼ ਅਸਲੀ, ਖਾਣਯੋਗ ਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਵਰਤੇ ਜਾਣ ਵਾਲੇ ਵਰਕ ਵਾਲੀਆਂ ਮਿਠਾਈਆਂ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ।