18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸੀਆਂ ਨੇ ਕੱਢਿਆ ਮੋਮਬੱਤੀ ਮਾਰਚ

ਜ਼ੀਰਾ, 17 ਅਕਤੂਬਰ (ਰਜਨੀਸ਼ ਕਥੂਰੀਆ)- ਮਾਨਸਾ ਵਿਖੇ ਨਸ਼ਾ ਵਿਰੋਧੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਸਨਸਨੀਖੇਜ਼ ਕਤਲ ਕਾਂਡ ਦੇ ਵਿਰੋਧ ਵਿੱਚ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਸ਼ਹਿਰ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਤਲ ਦੀ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ।

Ad Position 21
No active advertisement
ਅਜੀਤ ਡੈਸਕ 18-10-2026
ਜ਼ੀਰਾ, 17 ਅਕਤੂਬਰ (ਰਜਨੀਸ਼ ਕਥੂਰੀਆ)- ਮਾਨਸਾ ਵਿਖੇ ਨਸ਼ਾ ਵਿਰੋਧੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਸਨਸਨੀਖੇਜ਼ ਕਤਲ ਕਾਂਡ ਦੇ ਵਿਰੋਧ ਵਿੱਚ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਸ਼ਹਿਰ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਤਲ ਦੀ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ। ਇਹ ਘਟਨਾ ਪੰਜਾਬ ਸਰਕਾਰ ਅਤੇ ਪੁਲਿਸ ਦੀ ਨਾਕਾਮੀ ਦਾ ਨਤੀਜਾ ਹੈ। ਇਸ ਘਟਨਾ ਦੀ ਡੂੰਗਾਈ ਨਾਲ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ। ਮਾਰਚ ’ਚ ਹਰੀਸ਼ ਜੈਨ ਸਾਬਕਾ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਪੰਜਾਬ, ਸਕੱਤਰ ਯੂਥ ਕਾਂਗਰਸ ਮਹਿਕਦੀਪ ਸਿੰਘ ਜ਼ੀਰਾ, ਪਰਮਿੰਦਰ ਸਿੰਘ ਲਾਡਾ ਜਨਰਲ ਸਕੱਤਰ ਯੂਥ ਕਾਂਗਰਸ, ਹਰੀਸ਼ ਕੁਮਾਰ ਤਾਂਗਰਾ ਸ਼ਹਿਰੀ ਪ੍ਰਧਾਨ, ਕੌਂਸਲਰ ਰਮਨ ਸ਼ਰਮਾ, ਕੌਂਸਲਰ ਪ੍ਰਿਤਪਾਲ ਸਿੰਘ, ਕਾਕਾ ਜੈਲਦਾਰ, ਰੋਮੀ ਚੋਪੜਾ, ਸਾਬਕਾ ਪ੍ਰਧਾਨ ਡਾ. ਰਸ਼ਪਾਲ ਸਿੰਘ ਗਿੱਲ, ਬਾਬਾ ਕਰਨੈਲ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਗਿੱਲ ਸੁੱਖੇਵਾਲਾ, ਸਾਬਕਾ ਸਰਪੰਚ ਜਨਕ ਰਾਜ ਸ਼ਰਮਾ, ਸਰਬਜੀਤ ਕੌਰ, ਕੌਂਸਲਰ ਗੁਰਭਗਤ ਸਿੰਘ ਗੋਰਾ ਗਿੱਲ, ਅਸ਼ੋਕ ਮਨਚੰਦਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਦੂਸ਼ਣਬਾਜ਼ੀ ਛੱਡ ਕੇ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕਰਨ ਸਰਕਾਰਾਂ- ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਦੇਰ ਰਾਤ ਵੱਡੀ ਕਾਰਵਾਈ, ਪੁੱਡਾ ਮਾਰਕੀਟ ’ਚ ਕਈ ਦੁਕਾਨਾਂ ਦੀ ਚੈਕਿੰਗ
Ad Position 24