17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਬੰਦ ਨੇ ਸਾਬਤ ਕੀਤਾ ਕਿ ਪੁੱਤਾਂ ਨੂੰ ਬਚਾਉਣ ਲਈ ਪੰਜਾਬੀ ਇੱਕਜੁੱਟ ਹੋ ਸਕਦੇ ਹਨ-ਬੂਟਾ ਸਿੰਘ ਭੁੱਲਰ

ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)-ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ‘ਫ਼ਿਰੋਜ਼ਪੁਰ ਲੋਕ ਲਹਿਰ’ ਦੇ ਬੈਨਰ ਹੇਠ ਸ਼ਾਮ ਨੂੰ ਫ਼ਿਰੋਜ਼ਪੁਰ ਵਿਚ ਕੱਢੇ ਗਏ ਮੋਮਬੱਤੀ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਯੂਥ ਅਕਾਲੀ ਦਲ ਦੇ ਸਾਬਕਾ ਕੋਰ ਕਮੇਟੀ ਮੈਂਬਰ ਬੂਟਾ ਸਿੰਘ ਭੁੱਲਰ ਸਤੀਏਵਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਮਾਰਚ ਵਿਚ ਸ਼ਾਮਲ ਹੋ ਕੇ ਵਿਛੜੇ ਨੌਜਵਾਨ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)-ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ‘ਫ਼ਿਰੋਜ਼ਪੁਰ ਲੋਕ ਲਹਿਰ’ ਦੇ ਬੈਨਰ ਹੇਠ ਸ਼ਾਮ ਨੂੰ ਫ਼ਿਰੋਜ਼ਪੁਰ ਵਿਚ ਕੱਢੇ ਗਏ ਮੋਮਬੱਤੀ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਯੂਥ ਅਕਾਲੀ ਦਲ ਦੇ ਸਾਬਕਾ ਕੋਰ ਕਮੇਟੀ ਮੈਂਬਰ ਬੂਟਾ ਸਿੰਘ ਭੁੱਲਰ ਸਤੀਏਵਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਮਾਰਚ ਵਿਚ ਸ਼ਾਮਲ ਹੋ ਕੇ ਵਿਛੜੇ ਨੌਜਵਾਨ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਬੂਟਾ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਬੰਦ ਨੂੰ ਮਿਲੇ ਭਰਵੇਂ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਪਣੇ ਬੱਚਿਆਂ ਦੇ ਭਵਿੱਖ ਅਤੇ ਸੁਰੱਖਿਆ ਲਈ ਇੱਕਜੁੱਟ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੌਰਾਨ ਕਈ ਥਾਵਾਂ ’ਤੇ ਕੌਮੀ ਅਤੇ ਸੂਬਾਈ ਮਾਰਗਾਂ ’ਤੇ ਆਵਾਜਾਈ ਬੇਹੱਦ ਘੱਟ ਰਹੀ ਤੇ ਸ਼ਹਿਰਾਂ ਵਿਚ ਵੀ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਇਸ ਬੰਦ ਦੀ ਸਭ ਤੋਂ ਅਹਿਮ ਗੱਲ ਇਹ ਹੈ ਕਿ ਇਹ ਕਿਸੇ ਸਿਆਸੀ ਪਾਰਟੀ ਜਾਂ ਧਾਰਮਿਕ ਭਾਵਨਾ ਤੱਕ ਸੀਮਤ ਨਹੀਂ ਸੀ, ਸਗੋਂ ਪੰਜਾਬੀਆਂ ਵਲੋਂ ਪੰਜਾਬ ਦੇ ਹਿੱਤਾਂ ਲਈ ਦਿਖਾਈ ਗਈ ਏਕਤਾ ਦਾ ਪ੍ਰਗਟਾਵਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਏਕਤਾ ਪੰਜਾਬ ਦੀ ਜਾਗਦੀ ਜ਼ਮੀਰ ਦੀ ਨਿਸ਼ਾਨੀ ਹੈ ਅਤੇ ਸਮਾਜਿਕ ਮੁੱਦਿਆਂ ’ਤੇ ਲੋਕਾਂ ਦੀ ਸਮੂਹਿਕ ਆਵਾਜ਼ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਰੇਸ਼ਮ ਸਿੰਘ ਭੁੱਲਰ ਨੰਬਰਦਾਰ, ਨਿਰਮਲ ਸਿੰਘ ਸੁਰ ਸਿੰਘ ਵਾਲਾ, ਦਵਿੰਦਰ ਸਿੰਘ, ਅਮਨਪ੍ਰੀਤ ਸਿੰਘ ਭੁੱਲਰ, ਮਹਿਲ ਸਿੰਘ ਆਦਿ ਅਕਾਲੀ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰੇਲ ਯਾਤਰੀਆਂ ਨੂੰ ਕੀਤਾ ਗਿਆ ਜਾਗਰੂਕ ਅਗਲੀ ਖ਼ਬਰ ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਵਲੋਂ ਬੂਟੇ ਲਗਾਉਣ ਦੀਆਂ ਮੁਹਿੰਮਾਂ ਸ਼ੁਰੂ ਭਵਿੱਖ ਮੁਖੀ ਮਹੀਨਾ ਮਨਾਇਆ
Ad Position 24