17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰੇਲ ਯਾਤਰੀਆਂ ਨੂੰ ਕੀਤਾ ਗਿਆ ਜਾਗਰੂਕ

ਫ਼ਿਰੋਜ਼ਪੁਰ, 17 ਅਕਤੂਬਰ (ਰਾਕੇਸ਼ ਚਾਵਲਾ)-ਸਵੱਛਤਾ ਪਖਵਾੜਾ-2026 ਦੇ ਅਧੀਨ ਫ਼ਿਰੋਜ਼ਪੁਰ ਮੰਡਲ ਦੇ ਮੁੱਖ ਤੇ ਛੋਟੇ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਵਿਚ 14 ਅਕਤੂਬਰ 2026 ਨੂੰ ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ, ਲੁਧਿਆਣਾ, ਫ਼ਿਰੋਜ਼ਪੁਰ ਕੈਂਟ, ਬਿਆਸ, ਫਗਵਾੜਾ, ਢੰਡਾਰੀ ਕਲਾਂ ਅਤੇ ਫਿਲੌਰ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਰਾਕੇਸ਼ ਚਾਵਲਾ)-ਸਵੱਛਤਾ ਪਖਵਾੜਾ-2026 ਦੇ ਅਧੀਨ ਫ਼ਿਰੋਜ਼ਪੁਰ ਮੰਡਲ ਦੇ ਮੁੱਖ ਤੇ ਛੋਟੇ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਵਿਚ 14 ਅਕਤੂਬਰ 2026 ਨੂੰ ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ, ਲੁਧਿਆਣਾ, ਫ਼ਿਰੋਜ਼ਪੁਰ ਕੈਂਟ, ਬਿਆਸ, ਫਗਵਾੜਾ, ਢੰਡਾਰੀ ਕਲਾਂ ਅਤੇ ਫਿਲੌਰ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ ਕਰਵਾਇਆ ਗਿਆ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਰੇਲਵੇ ਅਧਿਕਾਰੀਆਂ ਅਤੇ ਨਿਰੀਖਕਾਂ ਨੇ ਯਾਤਰੀਆਂ ਅਤੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਾਇਮ ਕੀਤਾ। ਗੱਲਬਾਤ ਦੌਰਾਨ ਨੌਜਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੌਰਾਨ ਯਾਤਰੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ। ਸੰਵਾਦ ਦੌਰਾਨ ਠੋਸ ਕੂੜਾ ਪ੍ਰਬੰਧਨ ਨਿਯਮ 2026 ਅਤੇ 4-ਪੱਧਰੀ ਕੂੜਾ ਵੱਖ-ਰੱਖ ਕਰਨ ਦੇ ਨਿਯਮ (4 ਡਸਟਬਿਨ ਸਿਸਟਮ), ਪਾਣੀ ਦੀ ਬਰਬਾਦੀ ਰੋਕਣ, ਬਿਜਲੀ ਦੀ ਬੱਚਤ ਕਰਨ, ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ, ਵਾਤਾਵਰਨ ਦੀ ਸੰਭਾਲ ਅਤੇ ਰੇਲਵੇ ਪਰਿਸਰ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ ਗਈ। ਅਧਿਕਾਰੀਆਂ ਅਤੇ ਨਿਰੀਖਕਾਂ ਨੇ ਸਫ਼ਾਈ ਨੂੰ ਰੋਜ਼ਾਨਾ ਵਿਵਹਾਰ ਦਾ ਹਿੱਸਾ ਬਣਾਉਣ ਤੇ ਰੇਲਵੇ ਪਰਿਸਰ ਨੂੰ ਸਾਫ਼-ਸੁਥਰਾ ਰੱਖਣ ’ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹਰ ਮੁਹਾਜ ’ਤੇ ਫੇਲ੍ਹ ਹੋਏ ਮੁੱਖ ਮੰਤਰੀ ਪੰਜਾਬ ਅਸਤੀਫਾ ਦੇਣ- ਹਰਪ੍ਰੀਤ ਸਿੰਘ ਹੀਰੋ ਅਗਲੀ ਖ਼ਬਰ ਪੰਜਾਬ ਬੰਦ ਨੇ ਸਾਬਤ ਕੀਤਾ ਕਿ ਪੁੱਤਾਂ ਨੂੰ ਬਚਾਉਣ ਲਈ ਪੰਜਾਬੀ ਇੱਕਜੁੱਟ ਹੋ ਸਕਦੇ ਹਨ-ਬੂਟਾ ਸਿੰਘ ਭੁੱਲਰ
Ad Position 24