18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਰ ਮੁਹਾਜ ’ਤੇ ਫੇਲ੍ਹ ਹੋਏ ਮੁੱਖ ਮੰਤਰੀ ਪੰਜਾਬ ਅਸਤੀਫਾ ਦੇਣ- ਹਰਪ੍ਰੀਤ ਸਿੰਘ ਹੀਰੋ

ਜ਼ੀਰਾ,17 ਅਕਤੂਬਰ (ਰਜਨੀਸ਼ ਕਥੂਰੀਆ)-ਪੰਜਾਬ ਵਿਚ ਬੇਲਗਾਮ ਰੇਤ ਮਾਫੀਆ, ਗੈਂਗਸਟਰ, ਨਸ਼ਾ ਤਸਕਰ ਅਤੇ ਡਰੱਗ ਮਾਫੀਆ ’ਤੇ ਕਾਬੂ ਪਾਉਣ ਵਿਚ ਨਾਕਾਮ ਰਹਿਣ ਅਤੇ ਹਰ ਮੁਹਾਜ ’ਤੇ ਫੇਲ੍ਹ ਰਹਿਣ ਲਈ ਨੈਤਿਕਤਾ ਦੇ ਤੌਰ ’ਤੇ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ.)

Ad Position 21
No active advertisement
ਅਜੀਤ ਡੈਸਕ 18-10-2026
ਜ਼ੀਰਾ,17 ਅਕਤੂਬਰ (ਰਜਨੀਸ਼ ਕਥੂਰੀਆ)-ਪੰਜਾਬ ਵਿਚ ਬੇਲਗਾਮ ਰੇਤ ਮਾਫੀਆ, ਗੈਂਗਸਟਰ, ਨਸ਼ਾ ਤਸਕਰ ਅਤੇ ਡਰੱਗ ਮਾਫੀਆ ’ਤੇ ਕਾਬੂ ਪਾਉਣ ਵਿਚ ਨਾਕਾਮ ਰਹਿਣ ਅਤੇ ਹਰ ਮੁਹਾਜ ’ਤੇ ਫੇਲ੍ਹ ਰਹਿਣ ਲਈ ਨੈਤਿਕਤਾ ਦੇ ਤੌਰ ’ਤੇ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ.) ਹਲਕਾ ਜ਼ੀਰਾ ਅਤੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਕਰਦਿਆਂ ਕਿਹਾ ਕਿ ਪੰਜਾਬ ਦੀ ਆਵਾਮ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿਚ ਅਰਾਜਕਤਾ ਦਾ ਮਾਹੌਲ ਹੈ ਤੇ ਕਾਨੂੰਨ ਦਾ ਕਿਸੇ ਨੂੰ ਵੀ ਡਰ ਨਹੀਂ। ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ਮਾਨਸਾ ਵਿਖੇ ਮੈਡੀਕਲ ਨਸ਼ੇ ਦੇ ਕਾਰੋਬਾਰੀ ਅਸ਼ਵਨੀ ਕੁਮਾਰ ਨਸ਼ਾ ਵਿਰੋਧੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰੇ ਬਾਜ਼ਾਰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਣ ਤੋਂ ਬਾਅਦ ਬਾਜ਼ਾਰ ਵਿਚ ਪਿਸਤੌਲ ਲਹਿਰਾਉਂਦਾ ਰਿਹਾ ਜੋ ਕਿ ਬਹੁਤ ਹੀ ਨਿੰਦਨਯੋਗ ਵਰਤਾਰਾ ਹੈ। ਉਹਨਾਂ ਦੋਸ਼ ਲਗਾਇਆ ਕਿ ਇਹ ਸਭ ਕੁਝ ਪੰਜਾਬ ਸਰਕਾਰ ਦੇ ਆਗੂਆਂ ਤੇ ਪੁਲਿਸ ਦੀ ਪੁਸ਼ਤ ਪਨਾਹੀ ਵਿਚ ਹੋ ਰਿਹਾ ਹੈ। ਹਰਪ੍ਰੀਤ ਸਿੰਘ ਹੀਰੋ ਨੇ ਮੰਗ ਕੀਤੀ ਕਿ ਇਸ ਗੱਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਕਿ ਪਰਵਿੰਦਰ ਸਿੰਘ ਝੋਟਾ ’ਤੇ ਗੋਲੀਆਂ ਚਲਾਉਣ ਤੋਂ ਪਹਿਲਾਂ ਉਹ ਕਿਸ ਵਿਅਕਤੀ ਨਾਲ ਗੱਲਬਾਤ ਕਰ ਰਿਹਾ ਸੀ ਤੇ ਉਸ ਦੇ ਖਿਲਾਫ ਵੀ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਦੂਨਵੈਲੀ ਕੈਂਬਰਿਜ ਸਕੂਲ ਵਿਖੇ 108 ਐਂਬੂਲੈਂਸ ਸੇਵਾ ਵਲੋਂ ਮੁੱਢਲੀ ਸਹਾਇਤਾ ਸਿਖਲਾਈ ਕੈਂਪ ਅਗਲੀ ਖ਼ਬਰ ਰੇਲ ਯਾਤਰੀਆਂ ਨੂੰ ਕੀਤਾ ਗਿਆ ਜਾਗਰੂਕ
Ad Position 24