ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਸੰਗਤਸਰ ਸਾਹਿਬ, ਮਾਦੀ ਕੇ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇ ਇਸ ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਦਾ ਆਨੰਦ ਮਾਣਿਆ।
ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਸੰਗਤਸਰ ਸਾਹਿਬ, ਮਾਦੀ ਕੇ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇ ਇਸ ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਦਾ ਆਨੰਦ ਮਾਣਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਭਗਤ ਮਿਲਖਾ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਭਾਈ ਬਲਵਿੰਦਰ ਸਿੰਘ ਤੱਲੇਵਾਲਾ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਮਨਦੀਪ ਸਿੰਘ ਮੁਰੀਦ, ਸੰਗਰੂਰ ਵਾਲਿਆਂ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਗੁਰ ਇਤਿਹਾਸ ਸੁਣਾਇਆ।