18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਕਿਸਾਨ ਤੇ ਚਾਲਕ: ਆਰ.ਟੀ.ਓ. ਸਿੱਧੂ

ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਪ੍ਰਸ਼ਾਸਨਿਕ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਵਲੋਂ ਕੰਬਾਈਨ ਹਾਰਵੈਸਟਰਾਂ ਰਾਹੀਂ ਝੋਨੇ ਦੀ ਕਟਾਈ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ।

Ad Position 21
No active advertisement
ਵਿਸ਼ਵਜੀਤ ਸਿੰਘ ਸਿੱਧੂ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਪ੍ਰਸ਼ਾਸਨਿਕ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਵਲੋਂ ਕੰਬਾਈਨ ਹਾਰਵੈਸਟਰਾਂ ਰਾਹੀਂ ਝੋਨੇ ਦੀ ਕਟਾਈ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਲਈ ਕਿਸਾਨਾਂ ਅਤੇ ਕੰਬਾਈਨ ਹਾਰਵੈਸਟਰ ਚਾਲਕਾਂ ਨੂੰ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਫ਼ਿਰੋਜ਼ਪੁਰ ਵਿਸ਼ਵਜੀਤ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਤੇ ਕੰਬਾਈਨ ਹਾਰਵੈਸਟਰ ਚਾਲਕ ਝੋਨੇ ਦੀ ਕਟਾਈ ਕਰਦੇ ਸਮੇਂ ਪ੍ਰਸ਼ਾਸਨ ਵਲੋਂ ਨਿਰਧਾਰਤ ਸਮੇਂ ਅਤੇ ਜਾਰੀ ਹਦਾਇਤਾਂ ਦਾ ਵਿਸ਼ੇਸ਼ ਧਿਆਨ ਰੱਖਣ ਤਾਂ ਜੋ ਹੁਕਮਾਂ ਦੀ ਉਲੰਘਣਾ ਦੀ ਕੋਈ ਸਥਿਤੀ ਪੈਦਾ ਨਾ ਹੋਵੇ। ਆਰ.ਟੀ.ਓ. ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਲਈ ਆਪਣਾ ਕੰਮ ਨਿਰਧਾਰਤ ਸਮੇਂ ਅਨੁਸਾਰ ਹੀ ਕਰਨ ਅਤੇ ਕੰਬਾਈਨ ਚਾਲਕਾਂ ਨੂੰ ਵੀ ਪ੍ਰਸ਼ਾਸਨਿਕ ਹਦਾਇਤਾਂ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਕਟਾਈ ਦੇ ਸੀਜ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ ਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਪਾਬੰਦੀ ਦੇ ਸਮੇਂ ਦੌਰਾਨ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਅਤੇ ਕੰਬਾਈਨ ਹਾਰਵੈਸਟਰ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਨਿਰਧਾਰਤ ਸਮੇਂ ਦੀ ਪਾਲਣਾ ਕਰਦਿਆਂ ਆਪਣੀ ਫ਼ਸਲ ਦੀ ਕਟਾਈ ਕਰਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰੀ ’ਚ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਡੋਰ-ਟੂ-ਡੋਰ ਮੁਹਿੰਮ ਅਗਲੀ ਖ਼ਬਰ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24